Onnline TV

ਪੰਜਾਬ ਪੰਜਾਬੀ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰਾਂ ਦੀਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਅਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਮੁਹਿੰਮ ਦੀ ਸਫਲਤਾ

ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼, ਜਿਲ੍ਹਾ ਸੰਗਰੂਰ ਵਿੱਚ ਨਸ਼ੇ ਦੇ ਕਾਲੇ ਕਾਰੋਬਾਰ ਨੂੰ ਰੋਕਣ ਦਾ ਪ੍ਰਤੀਜ਼ਾ: ਸਰਤਾਜ ਸਿੰਘ ਚਾਹਲ

ਸਰਕਾਰੀ ਜ਼ਮੀਨ ‘ਤੇ ਨਜਾਇਜ਼ ਉਸਾਰੀਆਂ ਕਰਨ ਵਾਲਿਆਂ ਖਿਲਾਫ਼ ਪ੍ਰਸ਼ਾਸਨਿਕ ਕਾਰਵਾਈ ਜਾਰੀ ਰਹੇਗੀ: ਚਰਨਜੋਤ ਸਿੰਘ ਵਾਲੀਆ

ਸੰਗਰੂਰ, 18 ਮਾਰਚ:
ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਖ਼ਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਅੱਜ ਜਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਾਂਝੀ ਟੀਮ ਵਰਕ ਕਰਦੇ ਹੋਏ ਸੰਗਰੂਰ ਸ਼ਹਿਰ ਦੀ ਰਾਮ ਨਗਰ ਬਸਤੀ ਵਿੱਚ ਨਸ਼ਾ ਤਸਕਰਾਂ ਦੀਆਂ 2 ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਨਾਲ ਢਾਹਿਆ ਗਿਆ। ਇਸ ਮੁਹਿੰਮ ਦੀ ਅਗਵਾਈ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਅਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਕੀਤੀ। ਇਸ ਦੌਰਾਨ ਐਸ.ਪੀ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਸੁਖਦੇਵ ਸਿੰਘ, ਤਹਿਸੀਲਦਾਰ ਵਿਸ਼ਵਜੀਤ ਸਿੰਘ, ਸਹਾਇਕ ਟਾਊਨ ਪਲਾਨਰ ਸੁਸ਼ੀਲ ਕੁਮਾਰ ਅਤੇ ਨਾਇਬ ਤਹਿਸੀਲਦਾਰ ਬਲਜਿੰਦਰ ਸਿੰਘ ਵੀ ਮੌਜੂਦ ਸਨ।

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼ ਦੇਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਿਲ੍ਹਾ ਸੰਗਰੂਰ ਵਿੱਚ ਸਫਲਤਾ ਨਾਲ ਲਾਗੂ ਕਰਦੇ ਹੋਏ ਅੱਜ ਬੁਲਡੋਜ਼ਰ ਨਾਲ ਨਜਾਇਜ਼ ਇਮਾਰਤਾਂ ਢਾਹਣ ਦੀ ਪ੍ਰਸ਼ਾਸਨ ਵੱਲੋਂ ਦੂਜੀ ਵਾਰ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੇ ਮਾੜੇ ਕਾਰੋਬਾਰ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਉਨ੍ਹਾਂ ਨੂੰ ਸਖ਼ਤ ਸੰਕੇਤ ਦਿੱਤੇ ਜਾਣਗੇ। ਐਸ.ਐਸ.ਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਗਿਆ ਅਤੇ ਨਗਰ ਕੌਂਸਲ ਰਾਹੀਂ ਇਨ੍ਹਾਂ ਨਜਾਇਜ਼ ਇਮਾਰਤਾਂ ਨੂੰ ਢਾਹਣ ਦੀ ਕਾਰਵਾਈ ਕੀਤੀ ਗਈ।

see this link also…..Punjab Police Seizes Heroin, Weapons in Major Drug Bust

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਅੱਜ ਜਿਹੜੀਆਂ ਦੋ ਨਜਾਇਜ਼ ਉਸਾਰੀਆਂ ‘ਤੇ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ਵਿੱਚੋਂ ਇੱਕ ਵਿੱਚ ਰਹਿੰਦੇ ਰਾਜਪਾਲ ਸਿੰਘ ਤੇ ਰਾਜਵਿੰਦਰ ਕੌਰ ਖਿਲਾਫ਼ ਐਨ.ਡੀ.ਪੀ.ਐਸ ਤਹਿਤ ਕ੍ਰਮਵਾਰ 7 ਅਤੇ 4 ਪੁਲਿਸ ਕੇਸ ਦਰਜ ਹਨ। ਜਦਕਿ ਦੂਜੇ ਮਕਾਨ ਵਿੱਚ ਰਹਿੰਦੀ ਲੱਖੋ ਨਾਂ ਦੀ ਮਹਿਲਾ ਖਿਲਾਫ਼ ਐਨ.ਡੀ.ਪੀ.ਐਸ ਤਹਿਤ 4 ਕੇਸ ਦਰਜ ਹਨ।

ਇਸੇ ਦੌਰਾਨ ਮੌਕੇ ‘ਤੇ ਮੌਜੂਦ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਸਰਕਾਰੀ ਜ਼ਮੀਨ ‘ਤੇ ਨਜਾਇਜ਼ ਕਬਜ਼ੇ ਤੇ ਉਸਾਰੀਆਂ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਪੁਲਿਸ ਦੇ ਸਹਿਯੋਗ ਨਾਲ ਇਹ ਸਖ਼ਤ ਕਾਰਵਾਈ ਕਰਦੇ ਹੋਏ ਸਪੱਸ਼ਟ ਸੰਕੇਤ ਦਿੱਤਾ ਗਿਆ ਹੈ ਕਿ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਦਾ ਮੁਕੰਮਲ ਖਾਤਮਾ ਕਰਨ ਲਈ ਪ੍ਰਸ਼ਾਸਨ ਅਤੇ ਪੁਲਿਸ ਵਚਨਬੱਧ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

LEAVE A RESPONSE

Your email address will not be published. Required fields are marked *