
ਪਟਿਆਲਾ, 23 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼
ਕਾਲਜ ਆਫ਼ ਐਜੂਕੇਸ਼ਨ, ਧਾਮੋਮਾਜਰਾ, ਪਟਿਆਲਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ-ਜੋਤਿ ਸਮਾਉਣ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਸੰਗਤੀ ਰੂਪ ਵਿਚ ਗੁਰਮਤਿ ਸਮਾਗਮ/ਸੈਮੀਨਾਰ ਆਯੋਜਿਤ ਕੀਤਾ ਗਿਆ।
ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਆਈਆਂ ਹੋਈਆਂ ਸਤਿਕਾਰਯੋਗ ਸ਼ਖ਼ਸੀਅਤਾਂ ਨੂੰ ਰਸਮੀ ਤੌਰ ਤੇ “ਜੀ ਆਇਆਂ” ਕਿਹਾ। ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ- ਜੋਤਿ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਮੌਕੇ ਗੁਰਮਤਿ ਸਮਾਗਮਾਂ ਦੀ ਲੜੀ ਵਿਚ ਅੱਜ ਦੇ ਇਸ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕਰਵਾਉਣ ਲਈ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਅਤੇ ਸਕੱਤਰ ਵਿਦਿਆ ਸ. ਸੁਖਮਿੰਦਰ ਸਿੰਘ ਜੀ ਦੇ ਧੰਨਵਾਦੀ ਹਾਂ ਜਿਨ੍ਹਾਂ ਦੀ ਪ੍ਰੇਰਣਾ ਸਦਕਾ ਸਾਨੂੰ ਇਹ ਸੁਭਾਗਾ ਮੌਕਾ ਮਿਲਿਆ। ਸਾਨੂੰ ਆਸ ਹੈ ਕਿ ਇਸ ਸੈਮੀਨਾਰ ਵਿਚ ਆਏ ਵਿਦਵਾਨ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਅਤੇ ਬਾਣੀ ਬਾਰੇ ਵਿਚਾਰ ਚਰਚਾ ਕਰਕੇ ਸਾਨੂੰ ਕਿਰਤਾਰਥ ਕਰਨਗੇ। ਇਸ ਮੌਕੇ ਡਾ. ਗੁਰਤੇਜ ਸਿੰਘ (ਅਸਿਸਟੈਂਟ ਡਾਇਰੈਕਟਰ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ, ਬਹਾਦਰਗੜ੍ਹ) ਨੇ “ਸ੍ਰੀ ਗੁਰੂ ਅਮਰਦਾਸ ਜੀ ਦਾ ਜੀਵਨ
ਇਤਿਹਾਸ”, ਡਾ. ਅਸਪ੍ਰੀਤ ਕੌਰ (ਅਸਿ.ਪ੍ਰੋ., ਗੁਰਮਤਿ ਕਾਲਜ ਪਟਿਆਲਾ) ਨੇ “ਬੀਬੀ ਭਾਨੀ ਜੀ: ਸ੍ਰੀ ਗੁਰੂ ਅਮਰਦਾਸ ਜੀ ਦੀ
ਸਪੁੱਤਰੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ” ਅਤੇ ਸ. ਪਰਵਿੰਦਰ ਸਿੰਘ (ਪ੍ਰਚਾਰਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ
“ਸ੍ਰੀ ਗੁਰੂ ਰਾਮਦਾਸ ਜੀ: ਇਤਿਹਾਸਕ ਪਰਿਪੇਖ” ਆਪਣੇ-ਆਪਣੇ ਪਰਚੇ ਪੇਸ਼ ਕੀਤੇ ਗਏ। ਇਸ ਪ੍ਰੋਗਰਾਮ ਵਿੱਚ ਸ. ਸੁਖਬਰਸ਼ ਸਿੰਘ
ਜੀ ਪੰਨੂ (ਮੈਂਬਰ, ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ
ਦੇਣ ਲਈ ਸ਼ਿਰਕਤ ਕੀਤੀ ਗਈ।ਉਹਨਾਂ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਧਾਰਮਿਕ ਕਦਰਾਂ ਕੀਮਤਾਂ ਨੂੰ ਅਪਣਾ ਕੇ ਅਧਿਆਪਕ ਹੋਣ
ਨਾਤੇ ਆਪਣੀ ਆਉਣ ਵਾਲੀ ਪੀੜ੍ਹੀ ਲਈ ਮਾਰਗ ਦਰਸ਼ਕ ਬਣਨਾ ਚਾਹੀਦਾ ਹੈ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ (ਸਾਬਕਾ
ਪ੍ਰਧਾਨ ਐਸ.ਜੀ.ਪੀ.ਸੀ.) ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਪ੍ਰੋਗਰਾਮ ਦੌਰਾਨ ਬੀਬੀ ਕੁਲਬੀਰ ਕੌਰ, ਸ. ਸਿਮਰਨਜੋਤ ਸਿੰਘ ਤੇ
ਗੁਰਦੁਆਰਾ ਸ੍ਰੀ ਦਸ਼ਮੇਸ਼ਗੜ੍ਹ ਸਾਹਿਬ, ਧਾਮੋਮਾਜਰਾ, ਪਟਿਆਲਾ ਦੀ ਹੋਰ ਸੰਗਤ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਸਟਾਫ, ਇਲਾਕੇ
ਦੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਅਤੇ ਸਮੂਹ ਕਾਲਜ ਸਟਾਫ ਤੇ ਵਿਦਿਆਰਥਣਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰੋ. ਕੁਲਵਿੰਦਰ
ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।

