Onnline TV

ਪੰਜਾਬ ਪੰਜਾਬੀ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ! ਸਿਹਤ ਮੰਤਰੀ ਵੱਲੋਂ ਪਟਿਆਲਾ ਤੋਂ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 17 ਅਪ੍ਰੈਲ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੇਂਗੂ ਅਤੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਰੋਕਣ ਲਈ ਰਾਜ ਪੱਧਰੀ ਮੁਹਿੰਮ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਦੀ ਸ਼ੁਰੂਆਤ ਪਟਿਆਲਾ ਤੋਂ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਜਵਾ ਕਲੋਨੀ ਵਿਖੇ ਜਨ ਸਿਹਤ ਜਾਗਰੂਕਤਾ ਅਤੇ ਬਿਮਾਰੀ ਰੋਕਥਾਮ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ।

ਸਿਹਤ ਮੰਤਰੀ ਨੇ ਕਿਹਾ ਕਿ ਡੇਂਗੂ ਵਰਗੀ ਖ਼ਤਰਨਾਕ ਬਿਮਾਰੀ ਤੋਂ ਬਚਾਅ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਲੋਕ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼-ਸੁਥਰਾ ਰੱਖਣ, ਖੜ੍ਹਾ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਪਾਣੀ ਵਾਲੇ ਬਰਤਨਾਂ ਨੂੰ ਢੱਕ ਕੇ ਰੱਖਣ।

ਡਾ. ਬਲਬੀਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਡੇਂਗੂ ਅਤੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਤਹਿਤ ਜਾਗਰੂਕਤਾ, ਨਿਗਰਾਨੀ ਅਤੇ ਤੁਰੰਤ ਇਲਾਜ ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਗੰਦਾ ਪਾਣੀ ਅਤੇ ਖੜ੍ਹਾ ਪਾਣੀ ਡੇਂਗੂ ਅਤੇ ਹੋਰ ਗੰਭੀਰ ਬਿਮਾਰੀਆਂ ਦਾ ਸਭ ਤੋਂ ਵੱਡਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖੇ ਅਤੇ ਬਿਮਾਰੀਆਂ ਤੋਂ ਬਚਾਅ ਲਈ ਯੋਗਦਾਨ ਪਾਵੇ।

ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਦੇ ਉਪਾਵਾਂ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਮੁਹਿੰਮ ਤਹਿਤ ਘਰ-ਘਰ ਜਾ ਕੇ ਵੀ ਜਾਗਰੂਕਤਾ ਫੈਲਾਈ ਜਾ ਰਹੀ ਹੈ।

watch…..Health Minister Advocates for Cultural Language Ties

ਸਿਹਤ ਮੰਤਰੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ ਮਿਲ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਪੰਜਾਬ ਨੂੰ ਮੁਕਤ ਕਰੀਏ ਅਤੇ ਇੱਕ ਸਿਹਤਮੰਦ ਤੇ ਸਾਫ਼-ਸੁਥਰਾ ਪੰਜਾਬ ਬਣਾਈਏ।

ਇਸ ਮੌਕੇ ਐੱਸ.ਡੀ.ਐੱਮ. ਹਰਜੋਤ ਕੌਰ, ਸਿਵਲ ਸਰਜਨ ਡਾ. ਸ਼ੈਲੀ ਜੈਟਲੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ, ਐੱਸ.ਐੱਮ.ਓ. ਡਾ. ਪਰਨੀਤ ਕੌਰ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

LEAVE A RESPONSE

Your email address will not be published. Required fields are marked *