Homeਪੰਜਾਬੀਪੰਜਾਬਅਕਾਲੀ ਦਲ ਨੂੰ ਵੱਡਾ ਸਿਆਸੀ ਹੁਲਾਰਾ, ਚੰਦੂਮਾਜਰਾ ਪਰਿਵਾਰ ਸਮੇਤ ਮੁੜ ਪਾਰਟੀ ’ਚ...

ਅਕਾਲੀ ਦਲ ਨੂੰ ਵੱਡਾ ਸਿਆਸੀ ਹੁਲਾਰਾ, ਚੰਦੂਮਾਜਰਾ ਪਰਿਵਾਰ ਸਮੇਤ ਮੁੜ ਪਾਰਟੀ ’ਚ ਸ਼ਾਮਲ

- Advertisement -spot_img

ਪਟਿਆਲਾ, 6 ਨਵੰਬਰ

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪੁੱਤਰ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਅਤੇ ਪੁਨਰ ਸੁਰਜੀਤ ਅਕਾਲੀ ਦਲ ਦੀ ਪਟਿਆਲਾ ਤੇ ਫਤਹਿਗੜ੍ਹ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਵਾਪਸੀ ਕੀਤੀ।

ਇਸ ਤੋਂ ਪਹਿਲਾਂ ਪ੍ਰੋ. ਚੰਦੂਮਾਜਰਾ, ਉਨ੍ਹਾਂ ਦੇ ਪੁੱਤਰ ਅਤੇ ਪੁਨਰ ਸੁਰਜੀਤ ਅਕਾਲੀ ਦਲ ਦੇ ਵੱਡੀ ਗਿਣਤੀ ਆਗੂਆਂ ਨੇ ਆਪਣੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਅਕਾਲੀ ਏਕਤਾ ਦਾ ਸੱਦਾ ਦਿੱਤਾ ਸੀ।

ਚੰਦੂਮਾਜਰਾ ਪਰਿਵਾਰ ਅਤੇ ਹੋਰਨਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਹਰਿੰਦਰਪਾਲ ਚੰਦੂਮਾਜਰਾ ਨੂੰ ਵਿਧਾਨ ਸਭਾ ਹਲਕਾ ਸਨੌਰ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਪੰਜਾਬ ਅਤੇ ਪੰਥ ਦੀ ਭਲਾਈ ਲਈ ਕਿਸੇ ਵੀ ਕਾਰਨ ਕਰਕੇ ਪਾਰਟੀ ਛੱਡ ਕੇ ਗਏ ਅਕਾਲੀ ਆਗੂਆਂ ਨੂੰ ਮੁੜ ਆਪਣੀ ਮਾਂ ਪਾਰਟੀ ਵਿੱਚ ਪਰਤਣ ਦੀ ਅਪੀਲ ਕੀਤੀ।

watch……8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ, ਦਸੰਬਰ ਦੀ ਤਨਖ਼ਾਹ ਨਾਲ ਵਧਿਆ ਡੀ.ਏ.

ਬਾਦਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਵੱਖਰਾ ਅਕਾਲੀ ਧੜਾ ਖ਼ਤਮ ਹੋ ਗਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਜਿੱਤ ਹਾਸਲ ਕਰੇਗਾ।

ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕਾਂਗਰਸ, ਆਮ ਆਦਮੀ ਪਾਰਟੀ ਅਤੇ ਹੋਰ ਪੰਜਾਬ ਵਿਰੋਧੀ ਤਾਕਤਾਂ ਖ਼ਿਲਾਫ਼ ਪੰਥਕ ਏਕਤਾ ਲਈ ਕੀਤੀਆਂ ਜਾ ਰਹੀਆਂ ਅਪੀਲਾਂ ਤੋਂ ਪ੍ਰਭਾਵਿਤ ਹੋ ਕੇ ਮੁੜ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਮਾਂ ਪਾਰਟੀ ਛੱਡ ਕੇ ਗਏ ਸਾਰੇ ਆਗੂਆਂ ਨੂੰ ਵੀ ਮੁੜ ਅਕਾਲੀ ਦਲ ਵਿੱਚ ਵਾਪਸ ਆਉਣ ਦੀ ਅਪੀਲ ਕੀਤੀ।

ਪ੍ਰੋ. ਚੰਦੂਮਾਜਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ 2024 ਨੂੰ ਜਾਰੀ ਕੀਤੇ ਹੁਕਮਨਾਮੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਵਿੱਚ ਸਾਰੇ ਅਕਾਲੀ ਧੜਿਆਂ ਨੂੰ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਸਮੇਂ ਦੀ ਮੁੱਖ ਲੋੜ ਹੈ।

ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਪਾਰਟੀ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਉਹ ਹਲਕਾ ਸਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹੇਸ਼ਇੰਦਰਪਾਲ ਸਿੰਘ ਗਰੇਵਾਲ, ਤੇਜਿੰਦਰ ਸਿੰਘ ਮਿੱਡੂਖੇੜਾ, ਅਰਵਿੰਦਰ ਖੰਨਾ, ਸੁਰਜੀਤ ਸਿੰਘ ਗੜ੍ਹੀ, ਮੱਖਣ ਸਿੰਘ ਲਾਲਕਾ, ਜਗਮੀਤ ਸਿੰਘ ਹਰਿਆਊ, ਅਮਿਤ ਰਾਠੀ, ਤੇਜਿੰਦਰਪਾਲ ਸਿੰਘ ਸੰਧੂ, ਜਸਮੇਰ ਸਿੰਘ ਲਾਛੜੂ, ਇੰਦਰਮੋਹਨ ਸਿੰਘ ਬਜਾਜ, ਅਮਰਿੰਦਰ ਸਿੰਘ ਬਜਾਜ,  ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here