Homeਪੰਜਾਬੀਪੰਜਾਬਅਨੈਤਿਕ ਵਿਵਹਾਰ ਦੇ ਮਾਮਲੇ ਵਿੱਚ ਬਾਘਾਪੁਰਾਣਾ ਦਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਅੱਤਲ

ਅਨੈਤਿਕ ਵਿਵਹਾਰ ਦੇ ਮਾਮਲੇ ਵਿੱਚ ਬਾਘਾਪੁਰਾਣਾ ਦਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਅੱਤਲ

- Advertisement -spot_img

-ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ‘ਤੇ ਸਕੂਲ ਸਿੱਖਿਆ ਵਿਭਾਗ ਨੇ ਕੀਤੀ ਸਖ਼ਤ ਕਾਰਵਾਈ

-ਅਨੁਸ਼ਾਸਨ ਅਤੇ ਨੈਤਿਕਤਾ ਬਰਕਰਾਰ ਰੱਖਣ ਦੀ ਵਚਨਬੱਧਤਾ: ਹਰਜੋਤ ਬੈਂਸ

ਚੰਡੀਗੜ੍ਹ, 13 ਅਗਸਤ 

ਪੰਜਾਬ ਸਰਕਾਰ ਨੇ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਅਤੇ ਉੱਚ ਨੈਤਿਕ ਮਿਆਰਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕਦਿਆਂ ਬਾਘਾਪੁਰਾਣਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀਪੀਈਓ) ਦੇਵੀ ਪ੍ਰਸਾਦ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸੋਸ਼ਲ ਮੀਡੀਆ ‘ਤੇ ਅਧਿਕਾਰੀ ਦੇ ਅਨੈਤਿਕ ਅਤੇ ਅਭੱਦਰ ਵਿਵਹਾਰ ਵਾਲੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ ਗਈ।

ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਇਹ ਫੈਸਲਾ ਲਿਆ।

ਸਿੱਖਿਆ ਮੰਤਰੀ  ਹਰਜੋਤ ਬੈਂਸ ਨੇ ਸਪੱਸ਼ਟ ਕੀਤਾ ਕਿ ਸਿੱਖਿਆ ਪ੍ਰਣਾਲੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਜਾਂ ਅਨੈਤਿਕ ਵਿਵਹਾਰ ਲਈ ਕੋਈ ਸਹਿਣਸ਼ੀਲਤਾ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਜਾਂ ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਜਾਂ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਿਦਿਆਰਥੀਆਂ ਅਤੇ ਸਟਾਫ ਦੀ ਭਲਾਈ ਲਈ ਸਕੂਲ ਪ੍ਰਸ਼ਾਸਨ ਵਿੱਚ ਅਨੁਸ਼ਾਸਨ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here