Homeਪੰਜਾਬੀਪੰਜਾਬਅਪ੍ਰੈਂਟਿਸ ਲਾਈਨਮੈਨਾਂ ਦੇ ਹੱਕਾਂ ਲਈ ਕਾਂਗਰਸ ਸੜਕ ਤੋਂ ਅਦਾਲਤ ਤੱਕ ਲੜੇਗੀ :...

ਅਪ੍ਰੈਂਟਿਸ ਲਾਈਨਮੈਨਾਂ ਦੇ ਹੱਕਾਂ ਲਈ ਕਾਂਗਰਸ ਸੜਕ ਤੋਂ ਅਦਾਲਤ ਤੱਕ ਲੜੇਗੀ : ਸਿੰਗਲਾ

- Advertisement -spot_img

ਪਟਿਆਲਾ, 6 ਜੂਨ
ਪੀ.ਐੱਸ.ਪੀ.ਸੀ.ਐੱਲ. ਦੇ ਮੁੱਖ ਦਫ਼ਤਰ ਅੱਗੇ ਆਪਣੇ ਹੱਕਾਂ ਲਈ ਸ਼ਾਂਤਮਈ ਧਰਨਾ ਦੇ ਰਹੇ ਅਪ੍ਰੈਂਟਿਸ ਲਾਈਨਮੈਨਾਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਵਿਜੈ ਇੰਦਰ ਸਿੰਗਲਾ ਧਰਨਾ ਸਥਾਨ ’ਤੇ ਪਹੁੰਚੇ ਅਤੇ ਸੰਘਰਸ਼ ਕਰ ਰਹੇ ਨੌਜਵਾਨਾਂ ਨੂੰ ਪੂਰਾ ਸਮਰਥਨ ਦਿੱਤਾ।

ਮੌਕੇ ’ਤੇ ਸਿੰਗਲਾ ਨੇ ਐਲਾਨ ਕੀਤਾ ਕਿ ਹਿਰਾਸਤ ਵਿੱਚ ਲਏ ਗਏ ਅਪ੍ਰੈਂਟਿਸ ਲਾਈਨਮੈਨਾਂ ਦੀ ਰਿਹਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਕਾਂਗਰਸ ਪਾਰਟੀ ਹਰ ਪੱਧਰ ’ਤੇ ਕਾਨੂੰਨੀ ਲੜਾਈ ਲੜੇਗੀ। ਉਨ੍ਹਾਂ ਦੇ ਇਸ ਐਲਾਨ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਤੁਰੰਤ ਕੀਤੇ ਸੰਪਰਕ ਤੋਂ ਬਾਅਦ ਪ੍ਰਸ਼ਾਸਨ ਨੇ ਨਰਮੀ ਦਿਖਾਉਂਦਿਆਂ ਹਿਰਾਸਤ ਵਿੱਚ ਲਏ ਗਏ ਸਾਰੇ 11 ਅਪ੍ਰੈਂਟਿਸ ਲਾਈਨਮੈਨਾਂ ਨੂੰ ਕੁਝ ਹੀ ਸਮੇਂ ਬਾਅਦ ਰਿਹਾਅ ਕਰ ਦਿੱਤਾ।

ਧਰਨਾ ਸਥਾਨ ’ਤੇ ਮੌਜੂਦ ਯੂਨੀਅਨ ਆਗੂਆਂ ਨੇ ਸਿੰਗਲਾ ਨੂੰ ਦੱਸਿਆ ਕਿ ਪਿਛਲੇ ਦਿਨ ਦੀ ਪੁਲਿਸ ਕਾਰਵਾਈ ਦੌਰਾਨ 11 ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ’ਤੇ ਸਿੰਗਲਾ ਨੇ ਤੁਰੰਤ ਉੱਚ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਨੌਜਵਾਨਾਂ ਦੀ ਰਿਹਾਈ ਦੀ ਮੰਗ ਕੀਤੀ ਅਤੇ ਕਾਨੂੰਨੀ ਪੱਖ ਵੀ ਰੱਖਿਆ, ਜਿਸ ਤੋਂ ਬਾਅਦ ਪੁਲਿਸ ਨੇ ਸਾਰੇ ਨੌਜਵਾਨਾਂ ਨੂੰ ਛੱਡ ਦਿੱਤਾ।

watch…..Free Press is the Backbone of Democracy: Vijay Inder Singla on World Press Freedom Day

ਇਸ ਦੌਰਾਨ ਭੁੱਖ ਹੜਤਾਲ ’ਤੇ ਬੈਠੇ ਇੱਕ ਅਪ੍ਰੈਂਟਿਸ ਲਾਈਨਮੈਨ ਦੀ ਸਿਹਤ ਵਿਗੜਨ ’ਤੇ ਸਿੰਗਲਾ ਨੇ ਤੁਰੰਤ ਡਾਕਟਰੀ ਟੀਮ ਨਾਲ ਸੰਪਰਕ ਕਰਕੇ ਉਸ ਦਾ ਚੈੱਕਅਪ ਅਤੇ ਇਲਾਜ ਯਕੀਨੀ ਬਣਾਇਆ। ਉਨ੍ਹਾਂ ਨੇ ਧਰਨਾਕਾਰੀਆਂ ਲਈ ਲੰਗਰ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਕਰਵਾਏ, ਕਿਉਂਕਿ ਕਈ ਨੌਜਵਾਨ ਪਿਛਲੇ ਦਿਨ ਤੋਂ ਢੰਗ ਨਾਲ ਭੋਜਨ ਨਹੀਂ ਕਰ ਸਕੇ ਸਨ।

ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੰਗਲਾ ਨੇ ਕਿਹਾ ਕਿ ਅਪ੍ਰੈਂਟਿਸ ਲਾਈਨਮੈਨਾਂ ’ਤੇ ਕੀਤਾ ਗਿਆ ਲਾਠੀਚਾਰਜ ਬੇਹੱਦ ਮੰਦਭਾਗਾ ਅਤੇ ਵਹਿਸ਼ੀਆਨਾ ਕਦਮ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਸਰਕਾਰ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੋ ਲੋਕ ਆਪਣੇ ਆਪ ਨੂੰ ‘ਆਮ ਘਰਾਂ ਦੀ ਸਰਕਾਰ’ ਕਹਿੰਦੇ ਸਨ, ਉਹ ਅੱਜ ਪੂਰੀ ਤਰ੍ਹਾਂ ਤਾਨਾਸ਼ਾਹੀ ਰਵੱਈਆ ਅਪਣਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਗੈਂਗਸਟਰਵਾਦ, ਫਿਰੌਤੀਆਂ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਨਾਕਾਮ ਸਰਕਾਰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ’ਤੇ ਜ਼ੋਰ-ਜ਼ਬਰਦਸਤੀ ਕਰ ਰਹੀ ਹੈ।

ਸਿੰਗਲਾ ਨੇ ਕਿਹਾ ਕਿ ਅਪ੍ਰੈਂਟਿਸ ਲਾਈਨਮੈਨ ਕੋਈ ਅਪਰਾਧੀ ਨਹੀਂ, ਸਗੋਂ ਯੋਗ ਅਤੇ ਮਿਹਨਤੀ ਨੌਜਵਾਨ ਹਨ ਜੋ ਨਿਯਮਾਂ ਅਨੁਸਾਰ ਭਰਤੀ ਦੀ ਮੰਗ ਕਰ ਰਹੇ ਹਨ। ਜੇਕਰ ਕਿਸੇ ਮਾਮਲੇ ਵਿੱਚ ਅਸਹਿਮਤੀ ਸੀ ਤਾਂ ਪ੍ਰਸ਼ਾਸਨ ਨੂੰ ਲਾਠੀਆਂ ਦੀ ਬਜਾਏ ਗੱਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਸੀ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਚੋਣੀ ਵਾਅਦਿਆਂ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਦਾਅਵੇ ਹੁਣ ਜ਼ਮੀਨੀ ਹਕੀਕਤ ਵਿੱਚ ਨਜ਼ਰ ਨਹੀਂ ਆ ਰਹੇ। ਸਿੰਗਲਾ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਅਪ੍ਰੈਂਟਿਸ ਲਾਈਨਮੈਨਾਂ ਦੀ ਪੱਕੀ ਭਰਤੀ ਨਹੀਂ ਹੁੰਦੀ, ਕਾਂਗਰਸ ਪਾਰਟੀ ਉਨ੍ਹਾਂ ਦੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ ਅਤੇ ਲੋੜ ਪਈ ਤਾਂ ਸੜਕ ਤੋਂ ਲੈ ਕੇ ਅਦਾਲਤ ਤੱਕ ਲੜਾਈ ਲੜੇਗੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here