Homeਪੰਜਾਬੀਪੰਜਾਬਅਮ੍ਰਿਤਸਰ ਵਿੱਚ ਰਾਤ 10 ਤੋਂ 2 ਵਜੇ ਤੱਕ ਚੱਲੇਗੀ ਵਿਸ਼ੇਸ਼ ਸਫ਼ਾਈ ਮੁਹਿੰਮ,...

ਅਮ੍ਰਿਤਸਰ ਵਿੱਚ ਰਾਤ 10 ਤੋਂ 2 ਵਜੇ ਤੱਕ ਚੱਲੇਗੀ ਵਿਸ਼ੇਸ਼ ਸਫ਼ਾਈ ਮੁਹਿੰਮ, ਬੈਂਸ ਨੇ ਲੋਕਾਂ ਤੋਂ ਮੰਗਿਆ ਸਹਿਯੋਗ

- Advertisement -spot_img

-ਗਰੂ ਨਗਰੀ ਦੀਆਂ ਸੜਕਾਂ ‘ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੀਦੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ/ਅੰਮ੍ਰਿਤਸਰ, 16 ਜੂਨ

ਮੁੱਖ ਮੰਤਰੀ ਭਗਵੰਤ  ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਮਿਸ਼ਨ ਕਲੀਨ ਪੰਜਾਬ’ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ ਨੇ ਮੰਗਲਵਾਰ ਅੱਧੀ ਰਾਤ 1 ਵਜੇ ਅੰਮ੍ਰਿਤਸਰ ਦੇ ਅੰਦਰੂਨੀ ਸ਼ਹਿਰ ਦੀਆਂ ਗਲੀਆਂ ਦਾ ਦੌਰਾ ਕਰਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ।

ਉਨ੍ਹਾਂ ਦੱਸਿਆ ਕਿ ਹੁਣ ਅੰਮ੍ਰਿਤਸਰ ਵਿੱਚ ਹਰ ਰੋਜ਼ ਰਾਤ 10 ਵਜੇ ਤੋਂ ਸਵੇਰੇ 2 ਵਜੇ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ, ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਸਾਫ਼-ਸੁਥਰਾ ਮਾਹੌਲ ਮਿਲ ਸਕੇ।

ਬੈਂਸ ਨੇ ਕਿਹਾ ਕਿ ਅੰਮ੍ਰਿਤਸਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਰੂਹਾਨੀਅਤ ਅਤੇ ਆਸਥਾ ਦਾ ਕੇਂਦਰ ਹੈ। ਇਸ ਲਈ ਇਸ ਦੀ ਸਫ਼ਾਈ ਨੂੰ ਸਰਕਾਰ ਵੱਲੋਂ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕੋਈ ਇੱਕ ਦਿਨ ਦੀ ਮੁਹਿੰਮ ਨਹੀਂ, ਸਗੋਂ ਲਗਾਤਾਰ ਚੱਲਣ ਵਾਲਾ ਅਭਿਆਨ ਹੈ ਅਤੇ ਉਹ ਕਿਸੇ ਵੀ ਰਾਤ ਅਚਨਚੇਤ ਨਿਰੀਖਣ ਕਰ ਸਕਦੇ ਹਨ।

ਰਾਤਰੀ ਦੌਰੇ ਦੌਰਾਨ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਪੈਦਲ ਨਿਰੀਖਣ ਕੀਤਾ, ਕੂੜਾ ਇਕੱਤਰ ਕਰਨ ਵਾਲੇ ਸਥਾਨਾਂ ਦਾ ਜਾਇਜ਼ਾ ਲਿਆ ਅਤੇ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਚਿੰਨ੍ਹਿਤ ਕੀਤੇ ਗਏ ਖੁੱਲ੍ਹੇ ਕੂੜਾ ਸੁੱਟਣ ਵਾਲੇ ਸਥਾਨਾਂ ਨੂੰ ਖਤਮ ਕਰ ਦਿੱਤਾ ਗਿਆ ਹੈ।

watch…..Seven MRSAFPI Cadets Commissioned as Officers in Indian Army and Air Force

ਉਨ੍ਹਾਂ ਕਿਹਾ, “ਮੈਂ ਪਵਿੱਤਰ ਗੁਰੂ ਨਗਰੀ ਦੀਆਂ ਸੜਕਾਂ ‘ਤੇ ਇੱਕ ਵੀ ਰੈਪਰ, ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦੇਖਣਾ ਚਾਹੁੰਦਾ। ਜਦੋਂ ਰਾਤ ਸਮੇਂ ਸਫ਼ਾਈ ਕਰਮਚਾਰੀ ਮਿਹਨਤ ਕਰਦੇ ਹਨ ਤਾਂ ਲੋਕਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬਾਲਕਨੀਆਂ ਅਤੇ ਛੱਤਾਂ ਤੋਂ ਕੂੜਾ ਸੁੱਟਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।”

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਹੈਰੀਟੇਜ ਸਟਰੀਟ ਦੀ ਪੁਰਾਣੀ ਸ਼ਾਨ ਮੁੜ ਬਹਾਲ ਕੀਤੀ ਜਾਵੇਗੀ ਅਤੇ ਵਾਲਡ ਸਿਟੀ ਦੇ ਸਾਰੇ ਅਹਿਮ ਖੇਤਰਾਂ ਵਿੱਚ ਰੋਜ਼ਾਨਾ ਸਫ਼ਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੂੜੇ ਦੇ ਢੇਰ ਖਤਮ ਹੋਣ ਨਾਲ ਆਵਾਰਾ ਪਸ਼ੂਆਂ ਦੀ ਸਮੱਸਿਆ ਵੀ ਘੱਟ ਹੋਵੇਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ‘ਮਿਸ਼ਨ ਕਲੀਨ ਪੰਜਾਬ’ ਨੂੰ ਲੋਕ ਲਹਿਰ ਬਣਾਇਆ ਜਾਵੇ ਅਤੇ ਸਫ਼ਾਈ ਪ੍ਰਤੀ ਆਪਣੀ ਸਾਂਝੀ ਜ਼ਿੰਮੇਵਾਰੀ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਜਿੰਨਾ ਸਾਫ਼-ਸੁਥਰਾ ਅੰਮ੍ਰਿਤਸਰ ਹੋਵੇਗਾ, ਉਨ੍ਹੇ ਹੀ ਵੱਧ ਸ਼ਰਧਾਲੂ ਅਤੇ ਸੈਲਾਨੀ ਇੱਥੇ ਆਉਣਗੇ, ਜਿਸ ਨਾਲ ਸ਼ਹਿਰ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ।

ਇਸ ਮੌਕੇ ਵਿਧਾਇਕ ਡਾ. ਅਜੇ ਗੁਪਤਾ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਚੇਅਰਮੈਨ ਕਰਮਜੀਤ ਸਿੰਘ ਰਿੰਟੂ ਸਮੇਤ ਹੋਰ ਅਧਿਕਾਰੀ ਅਤੇ ਆਗੂ ਵੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here