Homeਪੰਜਾਬੀਆਜ਼ਾਦੀ ਦਾ 80ਵਾਂ ਦਿਹਾੜਾ ਹੋਵੇਗਾ "ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ...

ਆਜ਼ਾਦੀ ਦਾ 80ਵਾਂ ਦਿਹਾੜਾ ਹੋਵੇਗਾ “ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ”

- Advertisement -spot_img

ਫ਼ਿਰੋਜ਼ਪੁਰ, 15 ਅਗਸਤ

80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਉਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2026 ਪੰਜਾਬ ਦੀਆਂ ਔਰਤਾਂ ਲਈ ਆਰਥਿਕ ਸਸ਼ਕਤੀਕਰਨ ਦਾ ਸਾਲ ਸਾਬਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਕਰੋੜਾਂ ਰੁਪਏ ਦੀ ਸਨਮਾਨ ਰਾਸ਼ੀ ਲੱਖਾਂ ਔਰਤਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਨੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਮੇਤ ਹੋਰ ਰਾਸ਼ਟਰੀ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਹੁਸੈਨੀਵਾਲਾ ਦੇਸ਼ ਦੀ ਅਮੁੱਲ ਵਿਰਾਸਤ ਹੈ ਅਤੇ ਇੱਥੇ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਰੂਪ ਦੇਣ ਲਈ ਲਗਭਗ 25 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਵਿਰਾਸਤੀ ਕੰਪਲੈਕਸ ਤਿਆਰ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਸੂਬੇ ਦੀ ਧਰਤੀ ਹਮੇਸ਼ਾ ਦੇਸ਼ਭਗਤੀ, ਭਾਈਚਾਰੇ ਅਤੇ ਏਕਤਾ ਦੀ ਪ੍ਰਤੀਕ ਰਹੀ ਹੈ। ਉਨ੍ਹਾਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਸਾਂਝੀਵਾਲਤਾ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਨਫ਼ਰਤ ਲਈ ਕੋਈ ਥਾਂ ਨਹੀਂ ਹੈ।

watch…..ਹੁਸੈਨੀਵਾਲਾ ’ਚ ਸ਼ਹੀਦਾਂ ਦੀ ਵਿਰਾਸਤ ਨੂੰ ਮਿਲੇਗੀ ਨਵੀਂ ਪਹਿਚਾਣ, 24.99 ਕਰੋੜ ਦਾ ਹੈਰੀਟੇਜ ਕੰਪਲੈਕਸ

ਉਨ੍ਹਾਂ ਆਪਣੀ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ, ਸਿਹਤ, ਰੋਜ਼ਗਾਰ, ਖੇਤੀਬਾੜੀ ਅਤੇ ਖੇਡਾਂ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ। 69 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਦਕਿ ਸੂਬੇ ਦੇ ਵੱਡੇ ਹਿੱਸੇ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।

ਸਮਾਗਮ ਦੌਰਾਨ ਸ਼ਾਨਦਾਰ ਪਰੇਡ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here