HomeUncategorizedਆਮ ਆਦਮੀ ਪਾਰਟੀ ਦਾ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ...

ਆਮ ਆਦਮੀ ਪਾਰਟੀ ਦਾ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ

- Advertisement -spot_img

ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸ.ਸੀ. ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਕਾਂਗਰਸ ਨੂੰ ਵੀ ਲੱਗਾ ਝਟਕਾ! ਐਨਐਸਯੂਆਈ ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ਹੋਏ ‘ਆਪ’ ‘ਚ ਸ਼ਾਮਲ

‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕਿਹਾ- ਆਮ ਆਦਮੀ ਪਾਰਟੀ ਇਸ ਚੋਣ ਵਿੱਚ 13-0 ਨਾਲ ਜਿੱਤ ਦਰਜ ਕਰਕੇ ਰਚੇਗੀ ਇਤਿਹਾਸ 

ਚੰਡੀਗੜ੍ਹ (27 ਅਪ੍ਰੈਲ)

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ। ਸ਼ਨੀਵਾਰ ਨੂੰ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਨੂੰ ਰਸਮੀ ਤੌਰ ‘ਤੇ  ਪਾਰਟੀ ‘ਚ ਸ਼ਾਮਲ ਕਰਵਾਇਆ ਅਤੇ ‘ਆਪ’ ਪਰਿਵਾਰ ‘ਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ‘ਆਪ’ ਦੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ਸੀਨੀਅਰ ਮਹਿਲਾ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਹਾਜ਼ਰ ਸਨ।

ਅੱਜ ਆਮ ਆਦਮੀ ਪਾਰਟੀ ਨੂੰ ਦੋਆਬੇ ਦੇ ਨਾਲ-ਨਾਲ ਮਾਝਾ ਖੇਤਰ ਵਿੱਚ ਵੀ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਗੁਰਦਾਸਪੁਰ ਹਲਕੇ ਦੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਅਤੇ ਐਨਐਸਯੂਆਈ ਦੇ ਪੰਜਾਬ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਰਾਹੁਲ ਸ਼ਰਮਾ ਦੀ ਗੁਰਦਾਸਪੁਰ ਦੇ ਨੌਜਵਾਨਾਂ ਵਿੱਚ ਚੰਗੀ ਪੈਠ ਹੈ।

LINK—–https://shorturl.at/foHUY

ਰਾਹੁਲ ਸ਼ਰਮਾ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ। ਰਾਹੁਲ ਸ਼ਰਮਾ ਦਾ ਕਾਂਗਰਸ ਪਾਰਟੀ ਛੱਡਣਾ ਗੁਰਦਾਸਪੁਰ ‘ਚ ਕਾਂਗਰਸ ਲਈ ਇਕ ਵੱਡਾ ਝਟਕਾ ਹੈ।

ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਵੀ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਇਨ੍ਹਾਂ ਚੋਣਾਂ ਵਿੱਚ 13-0 ਨਾਲ ਜਿੱਤ ਦਰਜ ਕਰਕੇ ਇਤਿਹਾਸ ਰਚੇਗੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here