Homeਪੰਜਾਬੀਸਿਹਤਆਯੁਰਵੇਦ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ 7.7 ਕਰੋੜ ਦੀਆਂ ਦਵਾਈਆਂ ਦੀ...

ਆਯੁਰਵੇਦ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ 7.7 ਕਰੋੜ ਦੀਆਂ ਦਵਾਈਆਂ ਦੀ ਖਰੀਦ, 23 ਰੈਗੂਲਰ ਅਧਿਆਪਕ ਨਿਯੁਕਤ

- Advertisement -spot_img

ਪਟਿਆਲਾ, 23 ਸਤੰਬਰ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੁਰਵੇਦ ਵਿਭਾਗ ਨੂੰ ਮਜ਼ਬੂਤ ਕਰਨ ਅਤੇ ਇਸ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ। ਉਹ ਸਰਕਾਰੀ ਆਯੁਰਵੈਦਿਕ ਕਾਲਜ, ਪਟਿਆਲਾ ਵਿਖੇ ‘ਸਵੱਸਥ ਭਵਿੱਖ ਲਈ ਆਯੁਰਵੇਦ’ ਥੀਮ ਤਹਿਤ ਮਨਾਏ ਗਏ 11ਵੇਂ ਰਾਸ਼ਟਰੀ ਆਯੁਰਵੇਦ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਯੁਰਵੇਦ ਵਿਭਾਗ ਵੱਲ ਲੰਮੇ ਸਮੇਂ ਤੋਂ ਲੋੜੀਂਦਾ ਧਿਆਨ ਨਾ ਦਿੱਤੇ ਜਾਣ ਕਾਰਨ ਇਸ ਖੇਤਰ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੱਸਿਆ ਕਿ 1954 ਤੋਂ ਬਾਅਦ ਪਹਿਲੀ ਵਾਰ ਪਟਿਆਲਾ ਦੇ ਸਰਕਾਰੀ ਆਯੁਰਵੈਦਿਕ ਕਾਲਜ ਵਿੱਚ ਪ੍ਰਿੰਸੀਪਲ ਸਮੇਤ 23 ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੇ ਨਾਲ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਲਈ ਵਾਈਸ ਚਾਂਸਲਰ ਅਤੇ ਮਾਹਿਰ ਸਟਾਫ਼ ਦੀ ਨਿਯੁਕਤੀ ਵੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਆਯੁਰਵੈਦਿਕ ਦਵਾਈਆਂ ਦੀ ਖਰੀਦ ਲਈ 7.7 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦਕਿ 7 ਸਰਕਾਰੀ ਆਯੁਰਵੈਦਿਕ ਡਿਸਪੈਂਸਰੀਆਂ ਦੀ ਮੁਰੰਮਤ ਕਰਵਾਈ ਗਈ ਹੈ। ਇਸ ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ 10 ਕਰੋੜ ਰੁਪਏ ਦਾ ਟੈਂਡਰ ਵੀ ਜਾਰੀ ਕੀਤਾ ਗਿਆ ਹੈ।

ਸਿਹਤ ਮੰਤਰੀ ਨੇ ਇਸ ਮੌਕੇ ਆਯੁਰਵੈਦਿਕ ਚੈਟਬੋਟ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਆਯੁਰਵੈਦਿਕ ਡਾਕਟਰਾਂ ਨੂੰ ਅਪੀਲ ਕੀਤੀ ਕਿ ਪਹਿਲੇ ਪੜਾਅ ਵਿੱਚ ਲਗਭਗ 20 ਪਿੰਡਾਂ ਨੂੰ ਗੋਦ ਲੈ ਕੇ ਉੱਥੇ ਆਯੁਰਵੇਦ ਸਮੇਤ ਵੱਖ-ਵੱਖ ਇਲਾਜ ਪ੍ਰਣਾਲੀਆਂ ਦੇ ਪ੍ਰਭਾਵ ਬਾਰੇ ਅਧਿਐਨ ਕੀਤਾ ਜਾਵੇ।

watch…..Digital Communications Commission Dissolved, KBS Sidhu Raises Concerns Over Spectrum Regulation

ਡਾ. ਬਲਬੀਰ ਸਿੰਘ ਨੇ ਕਿਹਾ ਕਿ ਬਦਲ ਰਹੀ ਜੀਵਨ-ਸ਼ੈਲੀ ਅਤੇ ਗਲਤ ਖਾਣ-ਪੀਣ ਕਾਰਨ ਲੋਕ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਯੁਰਵੇਦ ਵਿੱਚ ਖੁਰਾਕ ਨੂੰ ਵੀ ਸਿਹਤ ਸੰਭਾਲ ਅਤੇ ਇਲਾਜ ਦਾ ਮਹੱਤਵਪੂਰਨ ਹਿੱਸਾ ਮੰਨਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਚੀਨ ਭਾਰਤੀ ਚਿਕਿਤਸਾ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਪਿੰਡ-ਪਿੰਡ ਨਵਗ੍ਰਹਿ ਵਾਟਿਕਾਵਾਂ ਸਥਾਪਤ ਕਰਨ ਦਾ ਟੀਚਾ ਵੀ ਰੱਖਿਆ ਗਿਆ ਹੈ।

ਸਮਾਗਮ ਦੌਰਾਨ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੰਜੀਵ ਸੂਦ, ਰਜਿਸਟਰਾਰ ਡਾ. ਸੰਜੀਵ ਗੋਇਲ, ਡਾਇਰੈਕਟਰ ਆਯੁਰਵੇਦਾ ਡਾ. ਰਮਨ ਖੰਨਾ, ਸੀਐਮ ਯੋਗਸ਼ਾਲਾ ਦੇ ਕੋਆਰਡੀਨੇਟਰ ਅਮਰੇਸ਼ ਕੁਮਾਰ ਅਤੇ ਕਮਲੇਸ਼ ਮਿਸ਼ਰਾ, ਸਰਕਾਰੀ ਆਯੁਰਵੈਦਿਕ ਕਾਲਜ ਦੇ ਪ੍ਰਿੰਸੀਪਲ ਡਾ. ਚੰਦਰ ਸ਼ੇਖਰ ਸ਼ਰਮਾ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਮੋਹਨ ਲਾਲ, ਕੰਟਰੋਲਰ ਇਮਤਿਹਾਨ ਡਾ. ਅੰਜੂ ਬਾਲਾ, ਆਯੁਰਵੇਦਾ ਸਲਾਹਕਾਰ ਡਾ. ਰਾਜੀਵ ਮਹਿਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਯੁਰਵੈਦਿਕ ਮੈਡੀਕਲ ਅਫ਼ਸਰ ਅਤੇ ਵਿਦਿਆਰਥੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here