Homeਪੰਜਾਬੀਖੇਡਾਂਏਸ਼ਿਆਈ ਖੇਡਾਂ ਵਿੱਚ ਦੋ ਕਾਂਸੀ ਦੇ ਤਗ਼ਮੇ ਜਿੱਤਣ ਵਾਲੀ ਪਟਿਆਲਾ ਦੀ ਧੀ...

ਏਸ਼ਿਆਈ ਖੇਡਾਂ ਵਿੱਚ ਦੋ ਕਾਂਸੀ ਦੇ ਤਗ਼ਮੇ ਜਿੱਤਣ ਵਾਲੀ ਪਟਿਆਲਾ ਦੀ ਧੀ ਪਰੀਨਾਜ਼ ਧਾਲੀਵਾਲ ਦਾ ਸਨਮਾਨ

- Advertisement -spot_img

ਪਟਿਆਲਾ, 12 ਅਕਤੂਬਰ

ਜਾਪਾਨ ਵਿੱਚ ਪਿਛਲੇ ਮਹੀਨੇ ਹੋਈਆਂ ਏਸ਼ਿਆਈ ਖੇਡਾਂ ਵਿੱਚ ਦੋ ਕਾਂਸੀ ਦੇ ਤਗ਼ਮੇ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੀ ਪੰਜਾਬ ਦੀ ਹੋਣਹਾਰ ਸ਼ਾਟਗੰਨ ਨਿਸ਼ਾਨੇਬਾਜ਼ ਪਰੀਨਾਜ਼ ਕੌਰ ਧਾਲੀਵਾਲ ਦਾ ਅੱਜ ਖੇਡ ਵਿਭਾਗ ਅਤੇ ਵਿਧਾਇਕ ਗੁਰਲਾਲ ਸਿੰਘ ਘਨੌਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਪਰੀਨਾਜ਼ ਦੇ ਪਿਤਾ ਰਤਨਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਖਿਡਾਰੀ ਅਤੇ ਪਤਵੰਤੇ ਵੀ ਮੌਜੂਦ ਸਨ।

ਕੌਮਾਂਤਰੀ ਪੱਧਰ ’ਤੇ ਨਿਸ਼ਾਨੇਬਾਜ਼ੀ ਵਿੱਚ ਸ਼ਾਨਦਾਰ ਪ੍ਰਾਪਤੀ ਕਰਨ ਵਾਲੀ ਪਰੀਨਾਜ਼ ਧਾਲੀਵਾਲ ਨੂੰ ਸਨਮਾਨਿਤ ਕਰਦਿਆਂ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਪਟਿਆਲਾ ਦੀ ਇਸ ਧੀ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਉਮੀਦ ਜਤਾਈ ਕਿ ਪਰੀਨਾਜ਼ ਭਵਿੱਖ ਵਿੱਚ ਓਲੰਪਿਕ ਖੇਡਾਂ ਵਿੱਚ ਵੀ ਤਗ਼ਮਾ ਜਿੱਤ ਕੇ ਦੇਸ਼ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕਰੇਗੀ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਾਲ 2011 ਤੋਂ ਖਿਡਾਰੀਆਂ ਦੇ ਬਕਾਇਆ ਮਹਾਰਾਜਾ ਰਣਜੀਤ ਸਿੰਘ ਐਵਾਰਡ, ਇਨਾਮਾਂ, ਮੈਡਲਾਂ, ਨੌਕਰੀਆਂ ਅਤੇ ਤਰੱਕੀਆਂ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਕੀਤਾ ਹੈ, ਜਿਸ ਨਾਲ ਖਿਡਾਰੀਆਂ ਦਾ ਹੌਸਲਾ ਵਧਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 24 ਖਿਡਾਰੀਆਂ ਨੂੰ ਡੀਐੱਸਪੀ ਨਿਯੁਕਤ ਕਰਨ ਤੋਂ ਇਲਾਵਾ ਹੋਰ ਗਜ਼ਟਿਡ ਅਹੁਦਿਆਂ ’ਤੇ ਵੀ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਪਰੀਨਾਜ਼ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ ਮਿਲੇ ਸਹਿਯੋਗ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਏਸ਼ਿਆਈ ਖੇਡਾਂ ਦੀ ਤਿਆਰੀ ਲਈ ਸਾਲ 2023 ਵਿੱਚ ਸਰਕਾਰ ਵੱਲੋਂ 8 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ। ਇਸ ਤੋਂ ਇਲਾਵਾ ਵਿਸ਼ਵ ਕੱਪ ਅਤੇ ਵਿਸ਼ਵ ਚੈਂਪੀਅਨਸ਼ਿਪ ਦੀ ਤਿਆਰੀ ਲਈ 5-5 ਲੱਖ ਰੁਪਏ ਅਤੇ ਜਾਪਾਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਦੀ ਹੋਰ ਸਹਾਇਤਾ ਪ੍ਰਦਾਨ ਕੀਤੀ ਗਈ।

ਪਰੀਨਾਜ਼ ਨੇ ਦੱਸਿਆ ਕਿ ਉਸ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਸਕੀਟ ਟੀਮ ਅਤੇ ਮਿਕਸਡ ਸਕੀਟ ਟੀਮ ਮੁਕਾਬਲਿਆਂ ਵਿੱਚ ਕਾਂਸੀ ਦੇ ਤਗ਼ਮੇ ਜਿੱਤੇ ਹਨ। ਇਸ ਤੋਂ ਇਲਾਵਾ ਉਹ ਵਿਅਕਤੀਗਤ ਮੁਕਾਬਲੇ ਦੇ ਫਾਈਨਲ ਲਈ ਵੀ ਕੁਆਲੀਫਾਈ ਕਰਨ ਵਿੱਚ ਸਫਲ ਰਹੀ। ਉਨ੍ਹਾਂ ਕਿਹਾ ਕਿ ਨਿਸ਼ਾਨੇਬਾਜ਼ੀ ਇੱਕ ਮਹਿੰਗੀ ਖੇਡ ਹੈ, ਜਿਸ ਵਿੱਚ ਸਿਖਲਾਈ ਅਤੇ ਤਿਆਰੀ ਲਈ ਕਾਫ਼ੀ ਖਰਚਾ ਆਉਂਦਾ ਹੈ। ਅਜਿਹੇ ਵਿੱਚ ਪੰਜਾਬ ਸਰਕਾਰ ਵੱਲੋਂ ਮਿਲੀ ਵਿੱਤੀ ਸਹਾਇਤਾ ਉਨ੍ਹਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਈ ਹੈ।

ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਲਈ ਵੀ ਉਤਸ਼ਾਹਿਤ ਕਰਨ। ਉਨ੍ਹਾਂ ਕਿਹਾ ਕਿ ਮਾਪਿਆਂ ਦੇ ਸਹਿਯੋਗ ਅਤੇ ਸਹੀ ਮਾਰਗਦਰਸ਼ਨ ਨਾਲ ਬੱਚੇ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਦੇ ਹਨ ਅਤੇ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਸਕਦੇ ਹਨ।

ਇਸ ਮੌਕੇ ਬਿਜਲੀ ਨਿਗਮ ਦੇ ਸਪੋਰਟਸ ਅਫ਼ਸਰ ਅਮਰਿੰਦਰ ਸਿੰਘ, ਕੌਮਾਂਤਰੀ ਖਿਡਾਰੀ ਰਣਧੀਰ ਸਿੰਘ, ਬਾਸਕਟਬਾਲ ਕੋਚ ਕਵਲਦੀਪ ਸਿੰਘ, ਵਾਲੀਬਾਲ ਕੋਚ ਪਰਮਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here