Homeਪੰਜਾਬੀਸਿਹਤਐਨ.ਐਚ.ਐੱਮ. ਮੁਲਾਜ਼ਮਾਂ ਵੱਲੋਂ ਤਨਖਾਹਾਂ ਵਿੱਚ ਲਗਾਤਾਰ ਦੇਰੀ ਤੇ ਰੋਸ!

ਐਨ.ਐਚ.ਐੱਮ. ਮੁਲਾਜ਼ਮਾਂ ਵੱਲੋਂ ਤਨਖਾਹਾਂ ਵਿੱਚ ਲਗਾਤਾਰ ਦੇਰੀ ਤੇ ਰੋਸ!

- Advertisement -spot_img

-15 ਅਪ੍ਰੈਲ ਤੋਂ ਕਲਮ ਛੋੜ ਹੜਤਾਲ ਦਾ ਐਲਾਨ

ਚੰਡੀਗੜ੍ਹ/ਪਟਿਆਲਾ, 14 ਅਪ੍ਰੈਲ

ਪੰਜਾਬ ਵਿੱਚ ਨੈਸ਼ਨਲ ਹੈਲਥ ਮਿਸ਼ਨ (ਐੱਨ.ਐਚ.ਐੱਮ.) ਅਧੀਨ ਕੰਮ ਕਰ ਰਹੇ ਹਜ਼ਾਰਾਂ ਕੱਚੇ ਸਿਹਤ ਮੁਲਾਜ਼ਮਾਂ ਨੇ ਤਨਖਾਹਾਂ ਵਿੱਚ ਲਗਾਤਾਰ ਬੇਲੋੜੀ ਦੇਰੀ ਤੋਂ ਤੰਗ ਆ ਕੇ 15 ਅਪ੍ਰੈਲ (ਬੁੱਧਵਾਰ) ਤੋਂ ਕਲਮ ਛੋੜ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ।

ਐੱਨ.ਐਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਵੇਲੇ ਇਹਨਾਂ ਮੁਲਾਜ਼ਮਾਂ ਨਾਲ ਪੱਕੇ ਰੋਜ਼ਗਾਰ ਅਤੇ ਤਨਖਾਹਾਂ ਸਮੇਂ ਸਿਰ ਜਾਰੀ ਕਰਨ ਦੇ ਵਾਅਦੇ ਕੀਤੇ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਆਪਣੇ ਵਾਅਦਿਆਂ ਤੋਂ ਮੁਕਰ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਪਿਛਲੇ 15-20 ਸਾਲਾਂ ਤੋਂ ਠੇਕੇ ਤੇ ਕੰਮ ਕਰ ਰਹੇ ਹਨ ਅਤੇ ਬਹੁਤ ਘੱਟ ਤਨਖਾਹਾਂ ਤੇ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ। ਇਸ ਵਾਰ ਵੀ ਅਪ੍ਰੈਲ ਮਹੀਨੇ ਦੀ ਤਨਖਾਹ 15 ਅਪ੍ਰੈਲ ਤੱਕ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

watch…..NHM Employees’ Strike Causes Health Service Chaos in Punjab

ਸੰਦੀਪ ਕੌਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਸਿਹਤ ਵਿਭਾਗ ਤੁਰੰਤ ਤਨਖਾਹਾਂ ਜਾਰੀ ਨਾ ਕੀਤੀਆਂ ਤਾਂ ਹੜਤਾਲ ਅਣਮਿਥੀ ਮਿਆਦ ਤੱਕ ਜਾਰੀ ਰਹੇਗੀ। ਉਨ੍ਹਾਂ ਮੰਗ ਕੀਤੀ ਕਿ ਭਵਿੱਖ ਵਿੱਚ ਹਰ ਮਹੀਨੇ ਦੀ ਤਨਖਾਹ 5 ਤਰੀਕ ਤੱਕ ਯਕੀਨੀ ਤੌਰ ਤੇ ਜਾਰੀ ਕੀਤੀ ਜਾਵੇ।

ਪਟਿਆਲਾ ਤੋਂ ਯੂਨੀਅਨ ਆਗੂ ਅਮਨਦੀਪ ਸਿੰਘ ਨੇ ਕਿਹਾ, “ਅਸੀਂ ਪਹਿਲਾਂ ਵੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਸੀ ਅਤੇ ਭਰੋਸਾ ਦਿੱਤਾ ਗਿਆ ਸੀ, ਪਰ ਹਰ ਵਾਰ ਵਾਅਦੇ ਟੁੱਟ ਰਹੇ ਹਨ। ਅਸੀਂ ਮਜਬੂਰ ਹੋ ਕੇ ਹੜਤਾਲ ਤੇ ਜਾ ਰਹੇ ਹਾਂ। ਜੇਕਰ ਸਰਕਾਰ ਨੇ ਠੋਸ ਫੈਸਲਾ ਨਾ ਲਿਆ ਤਾਂ ਅਸੀਂ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ ਅਤੇ ਸਰਕਾਰ ਨੂੰ ਘੇਰਨ ਲਈ ਮਜਬੂਰ ਹੋਵਾਂਗੇ।”

ਇਸ ਮੌਕੇ ਡਾ. ਦਿਵਜੋਤ ਸਿੰਘ, ਰੀਤਿਕਾ ਗਰੋਵਰ, ਮੋਨਿਕਾ ਸ਼ਰਮਾ, ਤ੍ਰਿਪਤਾ ਰਾਣੀ, ਜਸਬੀਰ ਕੌਰ, ਸੋਨਿਕਾ, ਮਨਪ੍ਰੀਤ ਕੌਰ, ਆਸ਼ਾ, ਅਮਿਤ ਜੈਨ, ਹਰੀਸ਼ ਕੁਮਾਰ, ਗੁਰਦੇਵ ਸਿੰਘ, ਵਿਜੇਂਦਰ ਕੁਮਾਰ, ਲਵਲਿੰਦਰ ਸਿੰਘ ਸਮੇਤ ਯੂਨੀਅਨ ਦੇ ਹੋਰ ਆਗੂ ਵੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here