ਮੁੱਖ ਮੰਤਰੀ ਨੇ 7 ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਸੂਬੇ ਦੇ ਕਿਸਾਨਾਂ ਨੂੰ 2 ਲੱਖ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਏ ਜਾਣਗੇ
ਅੰਮ੍ਰਿਤਸਰ, 27 ਅਕਤੂਬਰ
ਪੰਜਾਬ ਸਰਕਾਰ ਨੇ ਹੜ੍ਹ ਪੀੜਤ ਕਿਸਾਨਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ 2 ਲੱਖ ਕੁਇੰਟਲ ਕਣਕ ਦੇ ਬੀਜ ਮੁਫ਼ਤ ਵੰਡਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ 7 ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੂੰ ਮੁਫ਼ਤ ਬੀਜ ਪਹੁੰਚਾਉਣਗੇ।
ਹੜ੍ਹਾਂ ਕਾਰਨ ਹੋਇਆ ਵਿਸ਼ਾਲ ਨੁਕਸਾਨ
- 5 ਲੱਖ ਏਕੜ ਜ਼ਮੀਨ ‘ਤੇ ਫਸਲ ਤਬਾਹ
- 2,300 ਤੋਂ ਵੱਧ ਪਿੰਡ ਡੁੱਬੇ
- 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ
- 56 ਜਾਨਾਂ ਗਈਆਂ
- 7 ਲੱਖ ਲੋਕ ਬੇਘਰ
- 3,200 ਸਰਕਾਰੀ ਸਕੂਲ, 19 ਕਾਲਜ, 1,400 ਕਲੀਨਿਕ/ਹਸਪਤਾਲ ਨੁਕਸਾਨੇ
- 8,500 ਕਿਲੋਮੀਟਰ ਸੜਕਾਂ, 2,500 ਪੁਲ ਢਹਿ ਗਏ
- ਸ਼ੁਰੂਆਤੀ ਅਨੁਮਾਨ: 13,800 ਕਰੋੜ ਰੁਪਏ ਦਾ ਨੁਕਸਾਨ (ਅਸਲ ਅੰਕੜਾ ਵੱਧ ਹੋ ਸਕਦਾ ਹੈ)
watch…..Punjab’s ₹7472 Crore Boost: A Game Changer for Farmers
ਮੁੱਖ ਮੰਤਰੀ ਦਾ ਸੰਦੇਸ਼
“ਸੂਬੇ ਦੇ ਮਿਹਨਤਕਸ਼, ਬਹਾਦਰ ਅਤੇ ਦ੍ਰਿੜ ਕਿਸਾਨਾਂ ਨੇ ਹੜ੍ਹਾਂ ਦਾ ਡਟ ਕੇ ਮੁਕਾਬਲਾ ਕੀਤਾ ਹੈ। ਉਹ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਸਰਕਾਰ ਇਸ ਸੰਕਟ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ — ਕੋਈ ਕਸਰ ਬਾਕੀ ਨਹੀਂ ਛੱਡਾਂਗੇ।”
ਸਰਕਾਰ ਦੀ ਮਦਦ
- 74 ਕਰੋੜ ਰੁਪਏ ਦੀ ਲਾਗਤ ਨਾਲ 2 ਲੱਖ ਕੁਇੰਟਲ ਮੁਫ਼ਤ ਕਣਕ ਬੀਜ
- ਅਗਾਮੀ ਰਬੀ ਸੀਜ਼ਨ ਲਈ ਕਿਸਾਨਾਂ ਨੂੰ ਮਦਦ
- ਬੀਜ ਵੰਡ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾਵੇਗੀ
ਮੁੱਖ ਮੰਤਰੀ ਦਾ ਭਰੋਸਾ
“ਇਹ ਨਿਮਾਣਾ ਜਿਹਾ ਉਪਰਾਲਾ ਹੈ, ਪਰ ਕਿਸਾਨਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਸਾਡੀ ਵਚਨਬੱਧਤਾ ਦਾ ਪ੍ਰਤੀਕ ਹੈ। ਪੰਜਾਬ ਦੇ ਕਿਸਾਨ ਰਾਸ਼ਟਰੀ ਖੁਰਾਕ ਪੂਲ ਵਿੱਚ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ।”


