Homeਪੰਜਾਬੀਪੰਜਾਬਕਿਸਾਨਾਂ ਲਈ ਵੱਡੀ ਰਾਹਤ: ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਫੀਡਰਾਂ ਨੂੰ 20 ਘੰਟਿਆਂ...

ਕਿਸਾਨਾਂ ਲਈ ਵੱਡੀ ਰਾਹਤ: ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਫੀਡਰਾਂ ਨੂੰ 20 ਘੰਟਿਆਂ ਤੱਕ ਵਾਧੂ ਬਿਜਲੀ ਸਪਲਾਈ

- Advertisement -spot_img

ਪਟਿਆਲਾ, 3 ਜੁਲਾਈ 

ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸੌਂਦ ਦੇ ਨਿਰਦੇਸ਼ਾਂ ‘ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐੱਸਪੀਸੀਐੱਲ) ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਰੋਜ਼ਾਨਾ ਨਿਰਧਾਰਤ 8 ਘੰਟਿਆਂ ਤੋਂ ਵੀ ਵੱਧ ਬਿਜਲੀ ਸਪਲਾਈ ਦੇਣੀ ਸ਼ੁਰੂ ਕਰ ਦਿੱਤੀ ਹੈ। ਪੀਐੱਸਪੀਸੀਐੱਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ ਨੇ ਦੱਸਿਆ ਕਿ ਸੂਬੇ ਵਿੱਚ ਬਿਜਲੀ ਦੀ ਸਥਿਤੀ ਪੂਰੀ ਤਰ੍ਹਾਂ ਸਧਾਰਣ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਕਈ ਖੇਤੀਬਾੜੀ ਫੀਡਰਾਂ ਨੂੰ 20 ਘੰਟਿਆਂ ਤੱਕ ਵਾਧੂ ਬਿਜਲੀ ਸਪਲਾਈ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ 27 ਤੋਂ 30 ਜੂਨ ਦਰਮਿਆਨ ਅਸਧਾਰਨ ਹਾਲਾਤਾਂ ਕਾਰਨ ਕੁਝ ਦਿਨਾਂ ਲਈ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਸੀ। ਇਸ ਦੌਰਾਨ ਕੁਝ ਖੇਤੀਬਾੜੀ ਫੀਡਰਾਂ ਨੂੰ ਨਿਰਧਾਰਤ 8 ਘੰਟਿਆਂ ਦੀ ਥਾਂ 6 ਤੋਂ 7 ਘੰਟੇ ਹੀ ਬਿਜਲੀ ਮਿਲ ਸਕੀ। ਇਹ ਸਥਿਤੀ ਭਿਆਨਕ ਗਰਮੀ ਕਾਰਨ ਬਿਜਲੀ ਦੀ ਰਿਕਾਰਡ ਮੰਗ, ਬਿਜਲੀ ਐਕਸਚੇਂਜ ਵਿੱਚ ਉਪਲਬਧਤਾ ਦੀ ਕਮੀ ਅਤੇ ਥਰਮਲ ਪਾਵਰ ਪਲਾਂਟਾਂ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਪੈਦਾ ਹੋਈ ਸੀ, ਜਿਸ ਨਾਲ ਬਿਜਲੀ ਉਤਪਾਦਨ ਪ੍ਰਭਾਵਿਤ ਹੋਇਆ।

watch…….ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਇੱਕ ਮਹੀਨੇ ‘ਚ 7,402 ਜ਼ਬਤ ਵਾਹਨਾਂ ਦਾ ਨਿਪਟਾਰਾ

ਡਾ. ਗਰਗ ਨੇ ਕਿਹਾ ਕਿ ਇਨ੍ਹਾਂ ਚੁਣੌਤੀਪੂਰਨ ਹਾਲਾਤਾਂ ਦੇ ਬਾਵਜੂਦ ਪੀਐੱਸਪੀਸੀਐੱਲ ਨੇ ਦਿਨ-ਰਾਤ ਮਿਹਨਤ ਕਰਕੇ ਕਿਸਾਨਾਂ ਨੂੰ ਘੱਟੋ-ਘੱਟ 6 ਤੋਂ 7 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ। ਹੁਣ ਹੜਤਾਲ ਖ਼ਤਮ ਹੋਣ ਅਤੇ ਥਰਮਲ ਪਲਾਂਟਾਂ ਦੇ ਯੂਨਿਟ ਮੁੜ ਚਾਲੂ ਹੋਣ ਨਾਲ ਸੂਬੇ ਵਿੱਚ ਬਿਜਲੀ ਸਪਲਾਈ ਪੂਰੀ ਤਰ੍ਹਾਂ ਬਹਾਲ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਜਿਨ੍ਹਾਂ ਖੇਤੀਬਾੜੀ ਫੀਡਰਾਂ ‘ਤੇ ਬਿਜਲੀ ਸਪਲਾਈ ਘੱਟ ਰਹੀ ਸੀ, ਉਨ੍ਹਾਂ ਨੂੰ ਹੁਣ ਵਾਧੂ ਬਿਜਲੀ ਦੇ ਕੇ ਉਸ ਦੀ ਪੂਰੀ ਭਰਪਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦਾ ਫ਼ੈਸਲਾ ਹੈ ਕਿ ਕਿਸੇ ਵੀ ਅਸਧਾਰਨ ਅਤੇ ਬੇਕਾਬੂ ਸਥਿਤੀ ਦਾ ਨੁਕਸਾਨ ਕਿਸਾਨਾਂ ਨੂੰ ਨਹੀਂ ਝੱਲਣ ਦਿੱਤਾ ਜਾਵੇਗਾ।

ਸੀਐਮਡੀ ਨੇ ਦੱਸਿਆ ਕਿ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਫੀਲਡ ਅਧਿਕਾਰੀਆਂ ਨੂੰ ਫੀਡਰ-ਵਾਰ ਬਿਜਲੀ ਸਪਲਾਈ ਦੀ ਲਗਾਤਾਰ ਨਿਗਰਾਨੀ ਕਰਨ, ਸਪਲਾਈ ਵਿੱਚ ਸੁਧਾਰ ਲਿਆਉਣ ਅਤੇ ਕਿਸੇ ਵੀ ਸਥਾਨਕ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸਿੰਚਾਈ ਲਈ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਪੰਜਾਬ ਸਰਕਾਰ ਨੇ ਦੁਹਰਾਇਆ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਉਸਦੀ ਸਭ ਤੋਂ ਵੱਡੀ ਤਰਜੀਹ ਹੈ। ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਭਰ ਵਿੱਚ ਭਰੋਸੇਯੋਗ ਬਿਜਲੀ ਸਪਲਾਈ ਜਾਰੀ ਰਹੇ ਅਤੇ ਜਿਨ੍ਹਾਂ ਕਿਸਾਨਾਂ ਨੂੰ ਆਰਜ਼ੀ ਤੌਰ ‘ਤੇ ਘੱਟ ਸਪਲਾਈ ਮਿਲੀ ਸੀ, ਉਨ੍ਹਾਂ ਨੂੰ ਵਾਧੂ ਬਿਜਲੀ ਦੇ ਕੇ ਪੂਰੀ ਭਰਪਾਈ ਕੀਤੀ ਜਾਵੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here