
-ਸਿਖਲਾਈ ਦੌਰਾਨ ਸਰਵੋਤਮ ਅਕਾਦਮਿਕ ਸਕੋਰ ਲਈ ਮਿਲਿਆ ਐਵਾਰਡ
-ਪਹਿਲੀ ਵਾਰ ਕਿਸੇ ਪੰਜਾਬੀ ਨੂੰ ਮਿਲਿਆ ਇਹ ਐਵਾਰਡ
ਟੋਰੋਂਟੋ/ ਪਟਿਆਲਾ, 5 ਜੁਲਾਈ
ਕੈਨੇਡਾ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਰਣਿੰਦਰਜੀਤ ਸਿੰਘ ਨੇ ‘ਟੋਰੋਂਟੋ ਪੁਲਿਸ ਪਾਰਕਿੰਗ ਐਨਫੋਰਸਮੈਟ ਅਫ਼ਸਰ’ ਦਾ ਅਹੁਦਾ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਪੰਜਾਬ ਤੋਂ ਪਟਿਆਲਾ ਦਾ ਵਸਨੀਕ ਰਣਿੰਦਰਜੀਤ ਸਿੰਘ 2019 ਵਿੱਚ ਕੈਨੇਡਾ ਆਇਆ ਸੀ। ਉਸ ਦੇ ਪਿਤਾ ਇੰਦਰਜੀਤ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਵੀ 2023 ਤੋਂ ਕੈਨੇਡਾ ਵਿੱਚ ਹੀ ਹਨ। ਦੋਹਾਂ ਨੇ ਆਪਣਾ ਚਾਅ ਸਾਂਝਾ ਕਰਦਿਆਂ ਦੱਸਿਆ ਕਿ ਇਸ ਅਹੁਦੇ ਦੀ ਛੇ ਹਫ਼ਤੇ ਦੀ ਸਿਖਲਾਈ ਉਪਰੰਤ ਹੁਣ ਜਦੋਂ ਉਨ੍ਹਾਂ ਦਾ ਲਾਡਲਾ ਪੁੱਤਰ ਰਣਿੰਦਰਜੀਤ ਸਿੰਘ ਡਿਊਟੀ ਸੰਭਾਲਣ ਜਾ ਰਿਹਾ ਹੈ ਤਾਂ ਉਹ ਬਹੁਤ ਖੁਸ਼ ਹਨ।
See This LINK…..SPEAKER SANDHWAN CONGRATULATES 10 PUNJABIS ON THEIR VICTORY IN UK ELECTIONS
ਰਣਿੰਦਰਜੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਦੌਰਾਨ ਉਸ ਨੇ ਅਕਾਦਮਿਕ ਪੇਪਰ ਵਿੱਚ 150 ਵਿੱਚੋਂ 149 ਨੰਬਰ ਲੈ ਕੇ ਸਰਵੋਤਮ ਸਥਾਨ ਹਾਸਲ ਕੀਤਾ ਹੈ ਜਿਸ ਕਾਰਨ ਉਸਨੂੰ ਡਿਪਟੀ ਚੀਫ਼ ਆਫ਼ ਟਰੋਂਟੋ ਪੁਲਿਸ ਲੌਰੈਨ ਪੌਗ ਵੱਲੋਂ ਇਹ ਐਵਾਰਡ ਪ੍ਰਦਾਨ ਕੀਤਾ ਗਿਆ। ਉਸਨੇ ਖੁਸ਼ੀ ਸਹਿਤ ਦੱਸਿਆ ਕਿ ਪਹਿਲੀ ਵਾਰ ਕਿਸੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਇਹ ਐਵਾਰਡ ਮਿਲਿਆ ਹੈ। ਰਣਿੰਦਰਜੀਤ ਸਿੰਘ ਨੇ ਆਪਣੀ ਇਸ ਪ੍ਰਾਪਤੀ ਲਈ ਮਾਪਿਆਂ ਤੋਂ ਇਲਾਵਾ ਆਪਣੇ ਦੋਸਤ ਹਰਦੀਪ ਸਿੰਘ ਬੈਂਸ ਨੂੰ ਆਪਣਾ ਪ੍ਰੇਰਣਾ ਸਰੋਤ ਦੱਸਿਆ ਜੋ ਖ਼ੁਦ ਇਸੇ ਅਹੁਦੇ ਉੱਤੇ ਕਾਰਜਸ਼ੀਲ ਹੈ। ਜ਼ਿਕਰਯੋਗ ਹੈ ਕਿ ਸਿਖਲਾਈ ਪ੍ਰੋਗਰਾਮ ਦੌਰਾਨ 25 ਵਿਅਕਤੀਆਂ ਦੇ ਸਮੂਹ ਵਿੱਚ ਉਹ ਸਭ ਤੋਂ ਛੋਟੀ ਉਮਰ ਦਾ ਸੀ।

