Homeਪੰਜਾਬੀਪੰਜਾਬਖੇਤੀ, ਸਿੱਖਿਆ, ਸਿਹਤ ਤੇ ਰੋਜ਼ਗਾਰ ਖੇਤਰ ਵਿੱਚ ਪੰਜਾਬ ਨੇ ਬਣਾਈ ਨਵੀਂ ਮਿਸਾਲ:...

ਖੇਤੀ, ਸਿੱਖਿਆ, ਸਿਹਤ ਤੇ ਰੋਜ਼ਗਾਰ ਖੇਤਰ ਵਿੱਚ ਪੰਜਾਬ ਨੇ ਬਣਾਈ ਨਵੀਂ ਮਿਸਾਲ: ਖੁੱਡੀਆਂ

- Advertisement -spot_img

ਪਟਿਆਲਾ, 15 ਅਗਸਤ
ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਝੰਡਾ ਤਿਰੰਗਾ ਲਹਿਰਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ, ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਾਂ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਰਹੇ।

ਸ. ਖੁੱਡੀਆਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਸਮੇਤ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬੀਆਂ ਦੀਆਂ ਬੇਮਿਸਾਲ ਕੁਰਬਾਨੀਆਂ ਕਰਕੇ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਪਹਿਲੇ ਦਿਨ ਤੋਂ ਹੀ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੰਕਲਪ ਲਿਆ ਸੀ ਅਤੇ ਉਸ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਫੌਜੀ ਜਵਾਨਾਂ, ਸ਼ਹੀਦ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਲਏ ਗਏ ਹਨ। ਸ਼ਹੀਦ ਹੋਣ ਵਾਲੇ ਅਗਨੀਵੀਰਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਦੇਣ ਦਾ ਫ਼ੈਸਲਾ ਵੀ ਇਸੇ ਵਚਨਬੱਧਤਾ ਦਾ ਪ੍ਰਤੀਕ ਹੈ।

watch…..ਆਜ਼ਾਦੀ ਦਾ 80ਵਾਂ ਦਿਹਾੜਾ ਹੋਵੇਗਾ “ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ”

ਖੇਤੀਬਾੜੀ ਖੇਤਰ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫ਼ੀਸਦੀ ਕਮੀ ਆਈ ਹੈ। ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ 1.58 ਲੱਖ ਮਸ਼ੀਨਾਂ ’ਤੇ 50 ਤੋਂ 80 ਫ਼ੀਸਦੀ ਤੱਕ ਸਬਸਿਡੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ 4 ਲੱਖ ਏਕੜ ਤੱਕ ਪਹੁੰਚ ਗਿਆ ਹੈ ਅਤੇ 7200 ਕਰੋੜ ਰੁਪਏ ਖਰਚ ਕਰਕੇ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂਆਂ ਅਤੇ ਭਗਤਾਂ ਦੀ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਵੀ ਵੱਡੇ ਉਪਰਾਲੇ ਕਰ ਰਹੀ ਹੈ। ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ, ਜਦਕਿ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਆਪਣੀ ਵਿਰਾਸਤ ਨਾਲ ਜੋੜਿਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਨੌਜਵਾਨਾਂ ਲਈ ਰੋਜ਼ਗਾਰ, ਸਿੱਖਿਆ, ਸਿਹਤ, ਉਦਯੋਗ, ਨਸ਼ਿਆਂ ਵਿਰੁੱਧ ਜੰਗ, ਗੈਂਗਸਟਰਵਾਦ ਦੇ ਖਾਤਮੇ, ਸੜਕਾਂ ਦੇ ਵਿਕਾਸ, ਪੀਣ ਵਾਲੇ ਸਾਫ਼ ਪਾਣੀ, ਪੇਂਡੂ ਵਿਕਾਸ, ਖੇਡਾਂ ਅਤੇ ‘ਰੰਗਲਾ ਪੰਜਾਬ’ ਵਿਕਾਸ ਸਕੀਮ ਸਮੇਤ ਸਰਕਾਰ ਦੀਆਂ ਕਈ ਲੋਕ ਭਲਾਈ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ।

ਡੀ.ਐਸ.ਪੀ. ਫਤਹਿ ਸਿੰਘ ਬਰਾੜ ਦੀ ਅਗਵਾਈ ਹੇਠ ਆਈ.ਟੀ.ਬੀ.ਪੀ., ਪੰਜਾਬ ਪੁਲਿਸ, ਹੋਮ ਗਾਰਡਜ਼, ਐਨ.ਸੀ.ਸੀ., ਰੈਡ ਕਰਾਸ ਅਤੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੀਆਂ ਟੁੱਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਇਸ ਮੌਕੇ ਲੋੜਵੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ, ਦਿਵਿਆਂਗ ਲਾਭਪਾਤਰੀਆਂ ਨੂੰ ਟ੍ਰਾਈਸਾਈਕਲਾਂ ਅਤੇ ਵ੍ਹੀਲਚੇਅਰਾਂ ਵੀ ਵੰਡੀਆਂ ਗਈਆਂ।

ਆਜ਼ਾਦੀ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਨੇ 17 ਅਗਸਤ ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ।

ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ, ਜਦਕਿ ਮੀਰੀ-ਪੀਰੀ ਰਣਜੀਤ ਅਖਾੜਾ ਬੁੱਢਾ ਦਲ ਅਤੇ ਵਿਦਿਆਰਥੀਆਂ ਨੇ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ।

ਇਸ ਮੌਕੇ ਸਿੱਖਿਆ, ਸਿਹਤ, ਪੁਲਿਸ, ਖੇਤੀਬਾੜੀ, ਜੰਗਲਾਤ, ਸਮਾਜਿਕ ਸੁਰੱਖਿਆ, ਖੇਡਾਂ ਅਤੇ ਨਗਰ ਨਿਗਮ ਵੱਲੋਂ ਕੀਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਕੈਬਨਿਟ ਮੰਤਰੀ ਨੇ ਚਾਰ ਸ਼ਹੀਦ ਪਰਿਵਾਰਾਂ, ਯੂ.ਪੀ.ਐਸ.ਸੀ. ਪਾਸ ਕਰਕੇ ਆਈ.ਏ.ਐਸ. ਬਣੇ ਨੌਜਵਾਨਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।

ਸਮਾਗਮ ਦੀ ਸ਼ੁਰੂਆਤ ਅਤੇ ਸਮਾਪਤੀ ‘ਵੰਦੇ ਮਾਤਰਮ’ ਅਤੇ ਰਾਸ਼ਟਰੀ ਗਾਨ ਨਾਲ ਹੋਈ, ਜਿਸ ਰਾਹੀਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਲੱਖਾਂ ਦੇਸ਼ਭਗਤਾਂ ਨੂੰ ਯਾਦ ਕੀਤਾ ਗਿਆ। ਵੱਡੀ ਗਿਣਤੀ ਵਿੱਚ ਲੋਕ ਪ੍ਰਤੀਨਿਧੀਆਂ, ਅਧਿਕਾਰੀਆਂ, ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here