Homeਪੰਜਾਬੀਪੰਜਾਬਗਊ ਸੁਰੱਖਿਆ ਲਈ ਜਲਦ ਟੋਲ-ਫ੍ਰੀ ਨੰਬਰ ਹੋਣਗੇ ਜਾਰੀ

ਗਊ ਸੁਰੱਖਿਆ ਲਈ ਜਲਦ ਟੋਲ-ਫ੍ਰੀ ਨੰਬਰ ਹੋਣਗੇ ਜਾਰੀ

- Advertisement -spot_img

-ਗਉਚਰਾਂਦ ਜ਼ਮੀਨ ਖਾਲੀ ਕਰਵਾ ਕੇ ਲਾਵਾਰਿਸ ਗਊਆਂ ਦੀ ਸੰਭਾਲ ਯਕੀਨੀ ਬਣਾਈ ਜਾਵੇਗੀ

ਪਟਿਆਲਾ, 17 ਮਾਰਚ

ਗਉਚਰਾਂਦ (ਗੋਚਰ) ਜ਼ਮੀਨ ਨੂੰ ਤੁਰੰਤ ਕਬਜ਼ਾ-ਮੁਕਤ ਕਰਵਾ ਕੇ ਉੱਥੇ ਲਾਵਾਰਿਸ ਗਊਧਨ ਦੀ ਸੰਭਾਲ ਯਕੀਨੀ ਬਣਾਈ ਜਾਵੇ। ਇਹ ਗੱਲ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਕੀਮਤੀ ਭਗਤ ਨੇ ਅੱਜ ਜ਼ਿਲ੍ਹਾ ਪੱਧਰੀ ਮਹੱਤਵਪੂਰਨ ਮੀਟਿੰਗ ਦੌਰਾਨ ਕਹੀ। ਉਨ੍ਹਾਂ ਇਹ ਵੀ ਦੱਸਿਆ ਕਿ ਲਾਵਾਰਿਸ ਗਊਧਨ ਸੰਬੰਧੀ ਸ਼ਿਕਾਇਤਾਂ ਅਤੇ ਜਾਣਕਾਰੀ ਲਈ ਜਲਦ ਹੀ ਟੌਲ-ਫ੍ਰੀ ਨੰਬਰ ਜਾਰੀ ਕੀਤੇ ਜਾਣਗੇ, ਤਾਂ ਜੋ ਆਮ ਲੋਕ ਸਿੱਧੇ ਤੌਰ ’ਤੇ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਣ।

ਮੀਟਿੰਗ ਵਿੱਚ ਗਊਸ਼ਾਲਾਵਾਂ ਦੇ ਪ੍ਰਧਾਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਮੌਕੇ ’ਤੇ ਤੇਜਿੰਦਰ ਮਹਿਤਾ (ਚੇਅਰਮੈਨ ਪਲੇਨਿੰਗ ਬੋਰਡ ਤੇ ਪ੍ਰਧਾਨ ਆਮ ਆਦਮੀ ਪਾਰਟੀ), ਮਹੰਤ ਰਵੀਕਾਂਤ ਮੁਨੀ , ਰਵਿੰਦਰ ਸਿੰਗਲਾ, ਐਡਵੋਕੇਟ ਦੇਵਿੰਦਰ ਰਾਣਾ, ਸ਼ਾਮ ਲਾਲ, ਹਰੀਸ਼ ਮਲਹੋਤਰਾ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਅਤੇ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਭਗਤ ਨੇ ਸਖ਼ਤ ਰੁੱਖ ਅਪਣਾਉਂਦਿਆਂ ਕਿਹਾ ਕਿ ਪੰਜਾਬ ਦੀਆਂ ਸੜਕਾਂ ’ਤੇ ਇੱਕ ਵੀ ਲਾਵਾਰਿਸ ਜਾਂ ਬੇਸਹਾਰਾ ਗਊ ਨਹੀਂ ਵਿਖਣੀ ਚਾਹੀਦੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗਊਧਨ ਦੀ ਸੁਰੱਖਿਆ ਸਿਰਫ਼ ਧਾਰਮਿਕ ਨਹੀਂ, ਸਗੋਂ ਸਮਾਜਕ ਅਤੇ ਆਰਥਿਕ ਜ਼ਿੰਮੇਵਾਰੀ ਵੀ ਹੈ। ਸੜਕਾਂ ’ਤੇ ਭਟਕਦੀਆਂ ਲਾਵਾਰਿਸ ਗਊਆਂ ਕਾਰਨ ਹਾਦਸੇ ਵਾਪਰਦੇ ਹਨ, ਜਿਸ ਨਾਲ ਕੀਮਤੀ ਜਾਨਾਂ ਜਾਂਦੀਆਂ ਹਨ, ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਟ੍ਰੈਫਿਕ ਸਮੱਸਿਆਵਾਂ ਵਧਦੀਆਂ ਹਨ।

ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਪੂਰੇ ਪੰਜਾਬ ਵਿੱਚ ਚਲਾਈ ਜਾ ਰਹੀ ਹੈ ਅਤੇ ਹਰ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੀਆਂ ਮੀਟਿੰਗਾਂ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਪਟਿਆਲਾ ਵਿੱਚ ਗੋਚਰ ਅਤੇ ਗਊਸ਼ਾਲਾ ਜ਼ਮੀਨਾਂ ’ਤੇ ਗੈਰ-ਕਾਨੂੰਨੀ ਕਬਜ਼ੇ ਕਰਨ ਵਾਲੇ ਦਬੰਗ ਵਿਅਕਤੀਆਂ ਨੂੰ ਤੁਰੰਤ ਹਟਾਇਆ ਜਾਵੇ। ਨਗਰ ਨਿਗਮ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸ਼ਹਿਰ ਵਿੱਚ ਲਾਵਾਰਿਸ ਪਸ਼ੂਆਂ ਦੀ ਸੰਭਾਲ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

ਇਸ ਤੋਂ ਇਲਾਵਾ ਐਸਐਸਪੀ ਨੂੰ ਹੁਕਮ ਦਿੱਤੇ ਗਏ ਕਿ ਗਊ ਸੁਰੱਖਿਆ ਸੈੱਲ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਇਸ ਸੰਬੰਧੀ ਸਟੇਟਸ ਰਿਪੋਰਟਾਂ ਨਿਯਮਿਤ ਭੇਜੀਆਂ ਜਾਣ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਸਾਰੀਆਂ ਗਊਆਂ ਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ ਅਤੇ ਗਊਸ਼ਾਲਾਵਾਂ ਵਿੱਚ ਦਵਾਈਆਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।

ਭਗਤ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਦਾ ਸਪੱਸ਼ਟ ਸੰਕਲਪ ਹੈ ਕਿ ਜੋ ਅਧਿਕਾਰੀ ਅਤੇ ਸੰਸਥਾਵਾਂ ਇਸ ਕੰਮ ਵਿੱਚ ਸਹਿਯੋਗ ਦੇਣਗੀਆਂ, ਉਨ੍ਹਾਂ ਦਾ ਮਾਣ-ਸਤਿਕਾਰ ਕੀਤਾ ਜਾਵੇਗਾ, ਜਦਕਿ ਲਾਪਰਵਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗਊਸ਼ਾਲਾ ਸੇਵਕਾਂ ਵੱਲੋਂ ਦਿੱਤੇ ਵਿਸ਼ਵਾਸ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ।

watch…..ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਵਿੱਚ 39 ਗਊਸ਼ਾਲਾਵਾਂ ਹਨ ਜਿਨ੍ਹਾਂ ਦੇ ਬਿੱਲ ਮਾਫ਼ ਕੀਤੇ ਗਏ ਸਨ। ਜਿਨ੍ਹਾਂ 9 ਗਊਸ਼ਾਲਾਵਾਂ ਰਹਿ ਗਈਆਂ ਹਨ, ਉਨ੍ਹਾਂ ਦੇ ਬਿਜਲੀ ਬਿੱਲ ਵੀ ਮਾਫ਼ ਕੀਤੇ ਜਾਣਗੇ ਤਾਂ ਜੋ ਇਹ ਸੰਸਥਾਵਾਂ ਆਰਥਿਕ ਬੋਝ ਤੋਂ ਬਚ ਸਕਣ।

ਅਖੀਰ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਗਏ ਕਿ ਇਸ ਮਾਮਲੇ ਦੀ ਪ੍ਰਗਤੀ ਦੀ ਸਮੀਖਿਆ ਲਈ ਹਰ ਮਹੀਨੇ ਮੀਟਿੰਗ ਕਰਵਾਈ ਜਾਵੇ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਗਊਧਨ ਦੀ ਸੁਰੱਖਿਆ ਲਈ ਸਰਕਾਰ ਦਾ ਸਾਥ ਦੇਣ ਅਤੇ ਇਸ ਪਵਿੱਤਰ ਕੰਮ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਬਿਕਰਮਜੀਤ ਸਿੰਘ, ਸਹਾਇਕ ਡਾਇਰੈਕਟਰ ਸੋਨਿੰਦਰ ਕੌਰ, ਸਹਾਇਕ ਡਾਇਰੈਕਟਰ ਰਾਜਨੀਕ ਭੌਰਾ, ਜਤਿੰਦਰ ਸਿੰਘ, ਅਮਨਦੀਪ ਸਿੰਘ, ਜਗਪ੍ਰੀਤ ਸਿੰਘ ਵੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here