Homeਪੰਜਾਬੀਧਰਮਗੁਰਦੁਆਰਾ ਮਜਨੂੰ ਕਾ ਟੀਲਾ ਦਿੱਲੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ...

ਗੁਰਦੁਆਰਾ ਮਜਨੂੰ ਕਾ ਟੀਲਾ ਦਿੱਲੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਮਨਾਇਆ ਗਿਆ ਪ੍ਰਕਾਸ਼ ਗੁਰਪੁਰਬ

- Advertisement -spot_img

ਨਵੀਂ ਦਿੱਲੀ 12 ਜੂਨ,

ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਣਹਾਰ ਅਤੇ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਮਜਨੂੰ ਕਾ ਟੀਲਾ, ਦਿੱਲੀ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।

ਇਸ ਸ਼ੁਭ ਮੌਕੇ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਗਤ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਜਿਹੀ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਨੇ ਆਪਣੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਰਾਹੀਂ ਸਿੱਖ ਪੰਥ ਨੂੰ ਨਵਾਂ ਰਾਹ ਦਿਖਾਇਆ। ਉਨ੍ਹਾਂ ਦੇ ਜੀਵਨ ਵਿੱਚ ਕੀਤੇ ਗਏ ਪਰਉਪਕਾਰਾਂ ਦੀ ਕੋਈ ਮਿਸਾਲ ਨਹੀਂ ਹੈ।

watch……Punjab Government Bans Captab Biotech for 3 Years Over Substandard Normal Saline Supply

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਕਈ ਨਾਮਾਂ ਨਾਲ ਜਾਣਿਆ ਜਾਂਦਾ ਹੈ, ਜਿਵੇਂ ਮੀਰੀ ਦਾ ਮਾਲਕ ਅਤੇ ਬੰਦੀ ਛੋੜ ਦਾਤਾ। ਉਨ੍ਹਾਂ ਦੱਸਿਆ ਕਿ ਜਿਸ ਦਿਨ ਦੁਨੀਆ ਦੀਵਾਲੀ ਮਨਾਉਂਦੀ ਹੈ, ਉਸ ਦਿਨ ਸਿੱਖ ਪੰਥ ਆਪਣੇ ਗੁਰੂ ਨੂੰ ਯਾਦ ਕਰਦਿਆਂ ‘ਦਾਤਾ ਬੰਦੀ ਛੋੜ ਦਿਵਸ’ ਮਨਾਉਂਦਾ ਹੈ, ਕਿਉਂਕਿ ਉਸੇ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲੇ ਤੋਂ 52 ਰਾਜਿਆਂ ਨੂੰ ਰਿਹਾਅ ਕਰਵਾਇਆ ਸੀ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਵੀ ਕੀਤੀ ਸੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here