Homeਪੰਜਾਬੀਪੰਜਾਬਗੁਰਪ੍ਰੀਤ ਜੀਪੀ ਦੇ ਹੱਕ ’ਚ 115 ਪੰਚਾਇਤਾਂ ਦਾ ਸਮਰਥਨ: ਮੀਰਪੁਰ ’ਚ ਲੋਕ...

ਗੁਰਪ੍ਰੀਤ ਜੀਪੀ ਦੇ ਹੱਕ ’ਚ 115 ਪੰਚਾਇਤਾਂ ਦਾ ਸਮਰਥਨ: ਮੀਰਪੁਰ ’ਚ ਲੋਕ ਮਿਲਣੀ

- Advertisement -spot_img

ਸੰਘੋਲ, 4 ਅਕਤੂਬਰ (ਰਣਜੋਧ ਸਿੰਘ ਔਜਲਾ)

ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਵੱਲੋਂ ਪਿੰਡ ਮੀਰਪੁਰ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।

ਲੋਕ ਮਿਲਣੀ ਦੌਰਾਨ ਸਰਪੰਚ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਪਿੰਡ ਦੀ ਪੰਚਾਇਤ ਨੇ ਗੁਰਪ੍ਰੀਤ ਸਿੰਘ ਜੀਪੀ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਪ੍ਰੀਤ ਸਿੰਘ ਜੀਪੀ ਨੇ ਸਰਪੰਚ ਮਨਪ੍ਰੀਤ ਕੌਰ, ਪੰਚ ਹਰਨੇਕ ਸਿੰਘ, ਪੰਚ ਹਰਬੰਸ ਸਿੰਘ, ਪੰਚ ਸੁਰਿੰਦਰ ਸਿੰਘ ਸਮੇਤ ਹੋਰ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਹਲਕੇ ਦੀਆਂ 115 ਪੰਚਾਇਤਾਂ ਵੱਲੋਂ ਉਨ੍ਹਾਂ ਨੂੰ ਸਮਰਥਨ ਦਿੱਤਾ ਜਾ ਚੁੱਕਾ ਹੈ ਅਤੇ ਇਹ ਸਮਰਥਨ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ ਅਤੇ ਉਹ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।

watch…..ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਵਿੱਚ ਨਵਾਂ ਧੜਾ ਉਭਰਨ ਦਾ ਜੀ.ਪੀ. ਦਾ ਦਾਅਵਾ

ਉਨ੍ਹਾਂ ਦਾਅਵਾ ਕੀਤਾ ਕਿ ਦੂਜੀਆਂ ਸਿਆਸੀ ਪਾਰਟੀਆਂ ਕੋਲ ਕੋਈ ਠੋਸ ਏਜੰਡਾ ਨਾ ਹੋਣ ਕਾਰਨ ਲੋਕ ਉਨ੍ਹਾਂ ਨੂੰ ਕੋਈ ਖਾਸ ਤਵੱਜੋ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਮਹਿਲਾ ਸਤਿਕਾਰ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਆਉਣ ਨਾਲ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਉਹ ਹੁਣ ਤੋਂ ਹੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੜ ਸਰਕਾਰ ਬਣਨ ਦੀ ਉਮੀਦ ਕਰ ਰਹੀਆਂ ਹਨ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਗੋਗੀ, ਜੁਝਾਰ ਸਿੰਘ, ਬਲਾਕ ਸੰਮਤੀ ਮੈਂਬਰ ਨਰਿੰਦਰ ਸਿੰਘ ਔਜਲਾ, ਸੁਸਾਇਟੀ ਪ੍ਰਧਾਨ ਬਲਵਿੰਦਰ ਸਿੰਘ ਮਾਜਰੀ, ਹਰਦੀਪ ਸਿੰਘ ਭੁੱਲਰ, ਰਾਜਵੀਰ ਸਿੰਘ ਸੇਖੋਂ, ਜਗਤਾਰ ਸਿੰਘ ਸੇਖੋਂ, ਪਰਮਜੀਤ ਸਿੰਘ ਸੇਖੋਂ, ਹਰਜਿੰਦਰ ਸਿੰਘ ਸੇਖੋਂ, ਗੁਰਜੀਤ ਸਿੰਘ ਸੇਖੋਂ, ਪੀ.ਏ. ਜਸਵੀਰ ਸਿੰਘ ਭਾਦਲਾ, ਸਰਪੰਚ ਪਰਮਜੀਤ ਸਿੰਘ ਕਾਲੇਵਾਲ, ਟਿੰਕੂ ਖੇੜੀ, ਸਤੀਸ਼ ਬਿਰਲਾ, ਜਸਵੰਤ ਸਿੰਘ ਖੇੜੀ, ਨਰਿੰਦਰ ਸਿੰਘ ਮੁੱਲਾਂਪੁਰ, ਮਲਕੀਤ ਸਿੰਘ ਬਾਠ ਅਤੇ ਰਣਜੀਤ ਸਿੰਘ ਲੁਹਾਰ ਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here