Homeਪੰਜਾਬੀਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ, ਖਨੌਰੀ ਪੋਲਿੰਗ ਬੂਥਾਂ ਦਾ ਜਾਇਜ਼ਾ

ਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ, ਖਨੌਰੀ ਪੋਲਿੰਗ ਬੂਥਾਂ ਦਾ ਜਾਇਜ਼ਾ

- Advertisement -spot_img

ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਵਿੱਚ ਵੋਟਰਾਂ ਲਈ ਸੁਵਿਧਾਵਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਆਦੇਸ਼

ਲਹਿਰਾ/ਖਨੌਰੀ/ ਸੰਗਰੂਰ, (18 ਮਈ)
ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ ਦਿਨੇਸ਼ਨ ਐੱਚ. (ਆਈ.ਏ.ਐਸ.) ਵੱਲੋਂ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿਚ ਬਣੇ ਪੋਲਿੰਗ ਬੂਥਾਂ ਦਾ ਨਿਰੀਖਣ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਲੜੀ ਦੇ ਤਹਿਤ ਅੱਜ ਉਹਨਾਂ ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਸਥਿਤ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ ਗਿਆ ਅਤੇ ਉੱਥੇ ਤਾਇਨਾਤ ਸਟਾਫ ਨੂੰ ਹਦਾਇਤ ਕੀਤੀ ਕਿ ਮਿਤੀ 1 ਜੂਨ ਨੂੰ ਵੋਟ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪਹੁੰਚਣ ਵਾਲੇ ਵੋਟਰਾਂ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।

LINK….ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ : ਜ਼ਿਲ੍ਹਾ ਚੋਣ ਅਫ਼ਸਰ
ਉਨ੍ਹਾਂ ਨੇ ਸਹਾਇਕ ਰਿਟਰਨਿੰਗ ਅਫਸਰ ਲਹਿਰਾ ਨੂੰ ਆਖਿਆ ਕਿ ਉਹ ਸਾਰੀਆਂ ਤਿਆਰੀਆਂ ਆਪਣੀ ਨਿਗਰਾਨੀ ਹੇਠ ਮੁਕੰਮਲ ਕਰਵਾਉਣ। ਉਹਨਾਂ ਨੇ ਪੋਲਿੰਗ ਬੂਥਾਂ ਵਿੱਚ ਤੈਨਾਤ ਅਮਲੇ ਨੂੰ ਹਦਾਇਤ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਸਮੇਂ ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ 70 ਫੀਸਦੀ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵੀ ਨਾਗਰਿਕਾਂ ਵਿੱਚ ਨਿਰੰਤਰ ਜਾਗਰੂਕਤਾ ਪੈਦਾ ਕੀਤੀ ਜਾਵੇ। ਇਸ ਮੌਕੇ ਉਨਾਂ ਦੇ ਤਾਲਮੇਲ ਅਧਿਕਾਰੀ ਸਤਵਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ।

LINK…ਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here