Homeਪੰਜਾਬੀਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਅਤੇ ਸਟਰਾਂਗ ਰੂਮਾਂ ਦਾ...

ਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ

- Advertisement -spot_img

ਸੰਗਰੂਰ/ਧੂਰੀ (17 ਮਈ)
ਲੋਕ ਸਭਾ ਹਲਕਾ ਸੰਗਰੂਰ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ ਦਿਨੇਸ਼ਨ ਐੱਚ. (ਆਈ.ਏ.ਐਸ.) ਵੱਲੋਂ ਲੋਕ ਸਭਾ ਹਲਕੇ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿਚ ਬਣੇ ਪੋਲਿੰਗ ਬੂਥਾਂ ਅਤੇ ਧੂਰੀ ਵਿਖੇ ਸਟਰਾਂਗ ਰੂਮਾਂ ਦਾ ਨਿਰੀਖਣ ਕੀਤਾ ਗਿਆ।
ਉਨ੍ਹਾਂ ਨੇ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰ ਲੈਣ । ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਧੂਰੀ ਅਮਿਤ ਗੁਪਤਾ ਨੇ ਜਨਰਲ ਆਬਜ਼ਰਵਰ ਨੂੰ ਸੁਰੱਖਿਆ ਵਿਵਸਥਾਵਾਂ ਅਤੇ ਹੋਰ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਹਨ।

Link….General Election 2024
ਜਨਰਲ ਅਬਜ਼ਰਵਰ ਨੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹੋਰ ਚੋਣ ਅਮਲੇ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਦੇ ਤਾਲਮੇਲ ਅਧਿਕਾਰੀ ਸਤਵਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here