Homeਪੰਜਾਬੀਪੰਜਾਬਜਲੰਧਰ ਦੇ ਹੜ੍ਹ ਕੰਟਰੋਲ ਰੂਮ ਦੀ ਨਵੀਂ ਨਿਯੁਕਤੀ, ਰਾਹਤ ਕਾਰਜਾਂ ਦੀ ਨਿਗਰਾਨੀ...

ਜਲੰਧਰ ਦੇ ਹੜ੍ਹ ਕੰਟਰੋਲ ਰੂਮ ਦੀ ਨਵੀਂ ਨਿਯੁਕਤੀ, ਰਾਹਤ ਕਾਰਜਾਂ ਦੀ ਨਿਗਰਾਨੀ ਦੇ ਨਿਰਦੇਸ਼

- Advertisement -spot_img

ਚੰਡੀਗੜ੍ਹ, 28 ਅਗਸਤ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਨੇ ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਸ. ਗੁਲਪ੍ਰੀਤ ਸਿੰਘ ਔਲਖ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ।

ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੰਟਰੋਲ ਰੂਮ ਡਿਪਟੀ ਕਮਿਸ਼ਨਰਾਂ, ਫ਼ੌਜ ਦੇ ਅਧਿਕਾਰੀਆਂ, ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਹੋਰ ਸਬੰਧਤ ਵਿਭਾਗਾਂ ਨਾਲ ਨਿਰੰਤਰ ਤਾਲਮੇਲ ਕਰਕੇ ਨਿਰਵਿਘਨ ਆਫ਼ਤ ਪ੍ਰਬੰਧਨ ਅਤੇ ਰਾਹਤ ਉਪਾਵਾਂ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੋਡਲ ਅਧਿਕਾਰੀ ਦੀ ਨਿਯੁਕਤੀ ਨਾਲ ਬਿਹਤਰ ਤਾਲਮੇਲ, ਨਿਗਰਾਨੀ, ਤੁਰੰਤ ਫ਼ੈਸਲਾ ਲੈਣ ਅਤੇ ਫੀਲਡ ਅਧਿਕਾਰੀਆਂ ਨਾਲ ਪ੍ਰਭਾਵੀ ਸੰਪਰਕ ਸੁਨਿਸ਼ਚਿਤ ਹੋਵੇਗਾ। ਡਾਇਰੈਕਟਰ ਲੈਂਡ ਰਿਕਾਰਡ ਇਸ ਕੰਟਰੋਲ ਰੂਮ ਦੀ ਮੁੱਖ ਕੜੀ ਵਜੋਂ ਕੰਮ ਕਰਨਗੇ, ਜੋ ਫੀਲਡ ਸਟਾਫ ਅਤੇ ਸਬੰਧਤ ਅਧਿਕਾਰੀਆਂ ਨਾਲ ਨਿਰੰਤਰ ਸੰਚਾਰ ਬਣਾਈ ਰੱਖਣਗੇ ਅਤੇ ਸਮੇਂਬੱਧ ਕਾਰਵਾਈ ਲਈ ਸੂਬਾ ਸਰਕਾਰ ਨੂੰ ਨਿਯਮਤ ਅਪਡੇਟ ਪ੍ਰਦਾਨ ਕਰਨਗੇ। ਮੰਤਰੀ ਨੇ ਨੋਡਲ ਅਧਿਕਾਰੀ ਨੂੰ ਸੁਚਾਰੂ ਤਾਲਮੇਲ ਅਤੇ ਸਮੇਂਬੱਧ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

watch…..Minister Orders 24×7 Vigilance Along River Embankments in Flood-Hit Districts

ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਜਲੰਧਰ ਦੇ ਸਰਕਟ ਹਾਊਸ ਵਿਖੇ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ (ਫੋਨ ਨੰਬਰ: 0181-2240064) ਸਥਾਪਿਤ ਕੀਤਾ ਗਿਆ ਹੈ, ਜੋ ਹੜ੍ਹ ਸਬੰਧੀ ਐਮਰਜੈਂਸੀ ਦੌਰਾਨ ਤੁਰੰਤ ਪ੍ਰਤੀਕਿਰਿਆ ਅਤੇ ਤਾਲਮੇਲ ਯਕੀਨੀ ਬਣਾਉਣ ਲਈ 24×7 ਕਾਰਜਸ਼ੀਲ ਹੈ।

ਇਹ ਕੰਟਰੋਲ ਰੂਮ ਸੂਚਨਾ ਤਕਨਾਲੋਜੀ ਅਤੇ ਸੁਚੱਜਾ ਪ੍ਰਸ਼ਾਸਨ ਮੰਤਰੀ  ਅਮਨ ਅਰੋੜਾ ਦੀ ਸਿੱਧੀ ਨਿਗਰਾਨੀ ਹੇਠ ਕੰਮ ਕਰ ਰਿਹਾ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਇਸ ਕੰਟਰੋਲ ਰੂਮ ਦੇ ਪ੍ਰਭਾਵੀ ਸੰਚਾਲਨ ਲਈ ਪੂਰਨ ਸਹਿਯੋਗ ਪ੍ਰਦਾਨ ਕਰ ਰਹੇ ਹਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here