Homeਪੰਜਾਬੀਪੰਜਾਬਜਸਵਿੰਦਰ ਭੱਲਾ ਦੀ ਯਾਦ 'ਚ ਦੁੱਖ, ਸਾਡੇ ਮਨੋਰੰਜਨ ਦੀ ਦੁਨੀਆ ਬਦਲੀ

ਜਸਵਿੰਦਰ ਭੱਲਾ ਦੀ ਯਾਦ ‘ਚ ਦੁੱਖ, ਸਾਡੇ ਮਨੋਰੰਜਨ ਦੀ ਦੁਨੀਆ ਬਦਲੀ

- Advertisement -spot_img
  • ਪਰਿਵਾਰ ਨਾਲ ਹਮਦਰਦੀ ਸਾਂਝੀ ਕਰਨ ਲਈ ਜਸਵਿੰਦਰ ਭੱਲਾ ਦੇ ਘਰ ਪੁੱਜੇ ਮੁੱਖ ਮੰਤਰੀ

ਐਸ.ਏ.ਐਸ. ਨਗਰ (ਮੁਹਾਲੀ), 22 ਅਗਸਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਨੇ ਪ੍ਰਸਿੱਧ ਪੰਜਾਬੀ ਅਦਾਕਾਰ ਅਤੇ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੀ ਅਕਾਲ ਅਤੇ ਦੁਖਦਾਈ ਮੌਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ। ਲੰਬੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਅੱਜ ਸ਼ਾਮ ਨੂੰ ਜਸਵਿੰਦਰ ਭੱਲਾ ਦੇ ਘਰ ਪੁੱਜ ਕੇ ਮੁੱਖ ਮੰਤਰੀ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਇਸ ਪ੍ਰਤਿਭਾਸ਼ਾਲੀ ਕਾਮੇਡੀਅਨ ਦੀ ਮੌਤ ਨੂੰ ਕਲਾ, ਸਾਹਿਤ, ਸੱਭਿਆਚਾਰ ਅਤੇ ਪੰਜਾਬੀ ਸਿਨੇਮਾ ਲਈ ਵੱਡਾ ਨੁਕਸਾਨ ਦੱਸਿਆ। ਭਾਵੁਕ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਸਵਿੰਦਰ ਭੱਲਾ ਦਾ ਜਾਣਾ ਉਨ੍ਹਾਂ ਲਈ ਨਿੱਜੀ ਤੌਰ ’ਤੇ ਵੱਡਾ ਘਾਟਾ ਹੈ ਅਤੇ ਉਨ੍ਹਾਂ ਦੀ ਮੌਤ ਨਾਲ ਪੈਦਾ ਹੋਈ ਖਲਾਅ ਨੂੰ ਨੇੜਲੇ ਭਵਿੱਖ ਵਿੱਚ ਭਰਨਾ ਅਸੰਭਵ ਜਾਪਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਸਵਿੰਦਰ ਭੱਲਾ ਨੇ ਸਿਹਤ ਸਮੱਸਿਆਵਾਂ ਦੇ ਬਾਵਜੂਦ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਸਰਗਰਮ ਯੋਗਦਾਨ ਪਾਇਆ। ਉਨ੍ਹਾਂ ਨੇ ਕਾਮੇਡੀ ਵਿੱਚ ਨਵੀਨਤਮ ਵਿਚਾਰਾਂ ਨਾਲ ਪ੍ਰਯੋਗ ਕੀਤੇ ਅਤੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਪੰਜਾਬੀ ਸਿਨੇਮਾ ਨੂੰ ਨਵੀਂ ਉਚਾਈਆਂ ’ਤੇ ਪਹੁੰਚਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਸਵਿੰਦਰ ਭੱਲਾ ਨੇ ਆਪਣੇ ਆਖਰੀ ਸਮੇਂ ਤੱਕ ਦੁਨੀਆ ਭਰ ਵਿੱਚ ਪੰਜਾਬੀ ਕਾਮੇਡੀ, ਸਿਨੇਮਾ ਅਤੇ ਸੱਭਿਆਚਾਰ ਦਾ ਮਾਣ ਵਧਾਇਆ।

ਜਸਵਿੰਦਰ ਭੱਲਾ ਨੂੰ ਬਹੁਮੁਖੀ ਪ੍ਰਤਿਭਾ ਅਤੇ ਪੰਜਾਬ ਦੀ ਮਿੱਟੀ ਦਾ ਸੱਚਾ ਸਪੂਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਵਿਲੱਖਣ ਵਿਅੰਗ ਅਤੇ ਹਾਜ਼ਰ ਜਵਾਬੀ ਨਾਲ ਆਮ ਲੋਕਾਂ ਦੇ ਦਿਲਾਂ ਨੂੰ ਜਿੱਤਿਆ। ਉਹ ਨੌਜਵਾਨ ਕਲਾਕਾਰਾਂ, ਖ਼ਾਸ ਕਰਕੇ ਹਾਸਰਸ ਕਲਾਕਾਰਾਂ, ਲਈ ਪ੍ਰੇਰਨਾ ਸਰੋਤ ਸਨ, ਜਿਨ੍ਹਾਂ ਨੇ ਟੈਲੀਵਿਜ਼ਨ ਅਤੇ ਪੰਜਾਬੀ ਫਿਲਮ ਇੰਡਸਟਰੀ ’ਤੇ ਅਮਿੱਟ ਛਾਪ ਛੱਡੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਸਵਿੰਦਰ ਭੱਲਾ ਨੇ ਆਪਣੀ ਸਿਹਤਮੰਦ ਅਤੇ ਸਮਾਜਿਕ ਕਾਮੇਡੀ ਨਾਲ ਲੋਕਾਂ ਦੇ ਮਨਾਂ ਦੀ ਉਦਾਸੀ ਦੂਰ ਕੀਤੀ, ਜਿਸ ਨਾਲ ਉਨ੍ਹਾਂ ਦਾ ਨਾਮ ਘਰ-ਘਰ ਵਿੱਚ ਜਾਣਿਆ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਜਸਵਿੰਦਰ ਭੱਲਾ ਦੀ ਮੌਤ ਨਾਲ ਪੰਜਾਬੀ ਕਾਮੇਡੀ ਦੇ ਇੱਕ ਯੁੱਗ ਦਾ ਅੰਤ ਹੋਇਆ ਹੈ, ਪਰ ਉਹ ਪ੍ਰਸ਼ੰਸਕਾਂ ਦੀਆਂ ਯਾਦਾਂ ਵਿੱਚ ਸਦਾ ਜਿਉਂਦੇ ਰਹਿਣਗੇ। ਉਨ੍ਹਾਂ ਨੇ ਪੰਜਾਬੀ ਕਲਾ ਅਤੇ ਸੱਭਿਆਚਾਰ ਦੇ ਪ੍ਰਚਾਰ ਵਿੱਚ ਸ਼ਾਨਦਾਰ ਯੋਗਦਾਨ ਪਾਇਆ। ਪਰਿਵਾਰ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ, ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰਕ ਮੈਂਬਰਾਂ, ਦੋਸਤਾਂ, ਰਿਸ਼ਤੇਦਾਰਾਂ ਅਤੇ ਲੱਖਾਂ ਪ੍ਰਸ਼ੰਸਕਾਂ ਨੂੰ ਇਸ ਅਸਹਿ ਨੁਕਸਾਨ ਨੂੰ ਸਹਿਣ ਦੀ ਸ਼ਕਤੀ ਬਖ਼ਸ਼ੇ

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here