Homeਪੰਜਾਬੀਸਿਹਤਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ, ਸਿਹਤ...

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ, ਸਿਹਤ ਜਾਂਚ

- Advertisement -spot_img

ਢਾਬੀ ਗੁੱਜਰਾਂ/ਪਟਿਆਲਾ, 3 ਜਨਵਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਅੱਜ ਖਨੌਰੀ ਬਾਰਡਰ, ਢਾਬੀ ਗੁੱਜਰਾਂ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਟੀਮ ਵਿੱਚ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਅਤੇ ਐਸ.ਡੀ.ਐਮ ਪਾਤੜਾਂ ਅਸ਼ੋਕ ਕੁਮਾਰ ਸ਼ਾਮਲ ਸਨ।

ਪੰਜਾਬ ਸਰਕਾਰ ਵੱਲੋਂ ਗਠਿਤ ਡਾਕਟਰੀ ਟੀਮ ਨੇ ਵੀ ਡੱਲੇਵਾਲ ਦੀ ਸਿਹਤ ਜਾਂਚ ਕੀਤੀ ਅਤੇ ਖੂਨ ਦੇ ਨਮੂਨੇ ਲਏ। ਟੀਮ ਨੇ ਉਨ੍ਹਾਂ ਨੂੰ ਸਿਹਤਯਾਬੀ ਲਈ ਤੁਰੰਤ ਇਲਾਜ ਕਰਵਾਉਣ ਦੀ ਅਪੀਲ ਕੀਤੀ ਅਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਕਿਹਾ। ਹਾਲਾਂਕਿ, ਡੱਲੇਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਰਕਾਰ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ।

see this link also…..Top 10…Short News….03 January….

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜਿੰਦਰਾ ਮੈਡੀਕਲ ਕਾਲਜ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦੀ ਮੈਡੀਕਲ ਟੀਮ ਪਹਿਲਾਂ ਹੀ ਡੱਲੇਵਾਲ ਦੀ ਨਿਰੰਤਰ ਦੇਖਭਾਲ ਲਈ ਤਾਇਨਾਤ ਹੈ। ਧਰਨੇ ਵਾਲੀ ਥਾਂ ‘ਤੇ 24 ਘੰਟੇ ਮੈਡੀਕਲ ਟੀਮਾਂ ਅਤੇ ਦੋ ਐਡਵਾਂਸਡ ਲਾਈਫ ਸਪੋਰਟ (ਏ.ਐੱਲ.ਐੱਸ.) ਐਂਬੂਲੈਂਸਾਂ ਮੌਜੂਦ ਹਨ। ਇਸ ਤੋਂ ਇਲਾਵਾ, ਨੇੜੇ ਹੀ ਐਮਰਜੈਂਸੀ ਦਵਾਈਆਂ ਅਤੇ ਉਪਕਰਨਾਂ ਵਾਲਾ ਇੱਕ ਆਰਜ਼ੀ ਹਸਪਤਾਲ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਤਾਇਨਾਤ ਹੈ।

ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਡਾ. ਗੁਰਜੀਤ ਸਿੰਘ ਗਾਂਧੀ, ਡਾ. ਦਿਨੇਸ਼ ਕੁਮਾਰ ਪਾਸੀ, ਡਾ. ਮਨਜਿੰਦਰ ਸਿੰਘ ਮਾਨ, ਡਾ. ਨਿਰਮਲ ਦਾਸ, ਡਾ. ਵਿਕਾਸ ਗੋਇਲ, ਡਾ. ਸ਼ੈਲੀ ਜੇਤਲੀ, ਮਨਦੀਪ ਸਿੰਘ ਅਤੇ ਯੋਗੇਸ਼ ਸ਼ਰਮਾ ਵੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here