Homeਪੰਜਾਬੀਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਕਰਨ 'ਤੇ ਪਾਬੰਦੀ

ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਕਰਨ ‘ਤੇ ਪਾਬੰਦੀ

- Advertisement -spot_img

ਪਟਿਆਲਾ, 12 ਅਪ੍ਰੈਲ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਜੂਨ 2024 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here