Homeਪੰਜਾਬੀਖੇਡਾਂਜ਼ੋਨ ਪਟਿਆਲਾ-2 ਦੀਆਂ ਸਕੂਲ ਖੇਡਾਂ ’ਚ ਖਿਡਾਰੀਆਂ ਨੇ ਦਿਖਾਇਆ ਸ਼ਾਨਦਾਰ ਹੁਨਰ

ਜ਼ੋਨ ਪਟਿਆਲਾ-2 ਦੀਆਂ ਸਕੂਲ ਖੇਡਾਂ ’ਚ ਖਿਡਾਰੀਆਂ ਨੇ ਦਿਖਾਇਆ ਸ਼ਾਨਦਾਰ ਹੁਨਰ

- Advertisement -spot_img

ਪਟਿਆਲਾ, 22 ਅਗਸਤ

ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦੇ ਵੱਖ-ਵੱਖ ਖੇਡਾਂ ਦੇ ਜ਼ੋਨਲ ਟੂਰਨਾਮੈਂਟ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਏ। ਟੂਰਨਾਮੈਂਟ ਡਾ. ਰਜਨੀਸ਼ ਗੁਪਤਾ, ਪ੍ਰਧਾਨ ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2, ਜ਼ੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ ਅਤੇ ਵਿੱਤ ਸਕੱਤਰ  ਬਲਕਾਰ ਸਿੰਘ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਕਰਵਾਏ ਗਏ।

ਟੂਰਨਾਮੈਂਟ ਦੌਰਾਨ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।

ਹੈਂਡਬਾਲ ਅੰਡਰ-14 ਲੜਕੇ: ਸਰਕਾਰੀ ਹਾਈ ਸਕੂਲ ਗਾਂਧੀ ਨਗਰ ਨੇ ਪਹਿਲਾ, ਐੱਸ.ਡੀ.ਐੱਸ.ਈ. ਸਕੂਲ ਨੇ ਦੂਜਾ ਅਤੇ ਦਿ ਬ੍ਰਿਟਿਸ਼ ਕੋ-ਐਡ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ।

ਹੈਂਡਬਾਲ ਅੰਡਰ-17 ਲੜਕੇ: ਸਰਕਾਰੀ ਹਾਈ ਸਕੂਲ ਗਾਂਧੀ ਨਗਰ ਪਹਿਲੇ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੂਜੇ ਅਤੇ ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ ਤੀਜੇ ਸਥਾਨ ’ਤੇ ਰਿਹਾ।

ਹੈਂਡਬਾਲ ਅੰਡਰ-19 ਲੜਕੇ: ਸਕੂਲ ਆਫ਼ ਐਮੀਨੈਂਸ ਫੀਲਖਾਨਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਗਾਂਧੀ ਨਗਰ ਨੇ ਦੂਜਾ ਅਤੇ ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਲਾਅਨ ਟੈਨਿਸ ਅੰਡਰ-14 ਲੜਕੇ: ਯਾਦਵਿੰਦਰਾ ਪਬਲਿਕ ਸਕੂਲ ਨੇ ਪਹਿਲਾ, ਦਿ ਬ੍ਰਿਟਿਸ਼ ਕੋ-ਐਡ ਸਕੂਲ ਨੇ ਦੂਜਾ ਅਤੇ ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ।

ਲਾਅਨ ਟੈਨਿਸ ਅੰਡਰ-17 ਲੜਕੇ: ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ ਪਹਿਲੇ, ਆਰਮੀ ਪਬਲਿਕ ਸਕੂਲ ਦੂਜੇ ਅਤੇ ਦਿ ਬ੍ਰਿਟਿਸ਼ ਕੋ-ਐਡ ਸਕੂਲ ਤੀਜੇ ਸਥਾਨ ’ਤੇ ਰਿਹਾ।

watch…..Harsimranjit Shines as Puadh Express Continue Winning Run

ਲਾਅਨ ਟੈਨਿਸ ਅੰਡਰ-19 ਲੜਕੇ: ਦਿ ਬ੍ਰਿਟਿਸ਼ ਕੋ-ਐਡ ਸਕੂਲ ਨੇ ਪਹਿਲਾ, ਬੁੱਢਾ ਦਲ ਪਬਲਿਕ ਸਕੂਲ ਨੇ ਦੂਜਾ ਅਤੇ ਯਾਦਵਿੰਦਰਾ ਪਬਲਿਕ ਸਕੂਲ ਨੇ ਤੀਜਾ ਸਥਾਨ ਜਿੱਤਿਆ।

ਬਾਸਕਟਬਾਲ ਅੰਡਰ-14 ਲੜਕੇ: ਸਖ਼ਤ ਮੁਕਾਬਲੇ ਵਿੱਚ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਪਹਿਲਾ, ਆਰਮੀ ਪਬਲਿਕ ਸਕੂਲ ਨੇ ਦੂਜਾ ਅਤੇ ਬੁੱਢਾ ਦਲ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ।

ਟੂਰਨਾਮੈਂਟ ਦੀ ਸਮਾਪਤੀ ਮੌਕੇ ਜ਼ੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਡਾ. ਰਜਨੀਸ਼ ਗੁਪਤਾ ਨੇ ਕਿਹਾ ਕਿ ਇਸ ਵਾਰ ਜ਼ੋਨਲ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਖੇਡ ਭਾਵਨਾ, ਅਨੁਸ਼ਾਸਨ ਅਤੇ ਆਪਸੀ ਸਾਂਝ ਦੀ ਮਿਸਾਲ ਪੇਸ਼ ਕੀਤੀ।

ਜ਼ੋਨਲ ਸਕੱਤਰ ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਟੂਰਨਾਮੈਂਟ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜ਼ੋਨ ਪਟਿਆਲਾ-2 ਦੇ ਸਮੂਹ ਸਕੂਲਾਂ ਵੱਲੋਂ ਪ੍ਰਬੰਧਾਂ ’ਤੇ ਸੰਤੁਸ਼ਟੀ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਮੌਕੇ ਮਨਦੀਪ ਕੌਰ,  ਸੰਦੀਪ ਕੌਰ, ਸਤਵਿੰਦਰ ਸਿੰਘ, ਕਿਰਨਜੀਤ ਕੌਰ,  ਜਸਦੇਵ ਸਿੰਘ,  ਮਮਤਾ ਰਾਣੀ, ਗਗਨਦੀਪ ਸਿੰਘ, ਅਨਿਲ ਕੁਮਾਰ, ਪਰਦੀਪ ਕੁਮਾਰ,  ਜਸਪ੍ਰੀਤ ਕੌਰ,  ਰਾਜਵਿੰਦਰ ਕੌਰ, ਰੁਪਿੰਦਰ ਕੌਰ,  ਬਲਜਿੰਦਰ ਕੌਰ,  ਰਵਿੰਦਰਪਾਲ ਕੌਰ, ਯਾਦਵਿੰਦਰ ਕੌਰ,  ਜ਼ਾਹੀਦਾ ਕੁਰੈਸ਼ੀ,  ਸੁਮਨ ਕੁਮਾਰੀ,  ਬਜਰੰਗ ਅਤੇ ਮਨਪ੍ਰੀਤ ਸਿੰਘ ਸ਼ੇਰਮਾਜਰਾ (ਪ੍ਰੈਸ ਇੰਚਾਰਜ) ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here