Homeਪੰਜਾਬੀਖੇਡਾਂਜਾਪਾਨੀ ਹਾਕੀ ਟੀਮ ਦਾ ਢੋਲ-ਭੰਗੜੇ ਨਾਲ ਸਵਾਗਤ, 27 ਅਕਤੂਬਰ ਤੋਂ ਸ਼ੁਰੂ ਹੋਵੇਗੀ...

ਜਾਪਾਨੀ ਹਾਕੀ ਟੀਮ ਦਾ ਢੋਲ-ਭੰਗੜੇ ਨਾਲ ਸਵਾਗਤ, 27 ਅਕਤੂਬਰ ਤੋਂ ਸ਼ੁਰੂ ਹੋਵੇਗੀ ਏਸ਼ੀਅਨ ਚੈਂਪੀਅਨਜ਼ ਟਰਾਫੀ

- Advertisement -spot_img

ਐਸਏਐਸ ਨਗਰ (ਮੁਹਾਲੀ), 23 ਅਕਤੂਬਰ (ਸਪੋਰਟਸ ਡੇਸਕ)

ਪੰਜਾਬ ਵਿੱਚ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੁਹਾਲੀ ਵਿਖੇ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ ਵਿਖੇ ਪਹੁੰਚ ਗਈ।

ਹਵਾਈ ਅੱਡੇ ’ਤੇ ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਪਾਨੀ ਟੀਮ ਦਾ ਢੋਲ ਦੀ ਤਾਲ ’ਤੇ ਭੰਗੜੇ, ਰਵਾਇਤੀ ਹਾਰਾਂ ਅਤੇ ਪੰਜਾਬੀ ਮਹਿਮਾਨ ਨਿਵਾਜ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਪੰਜਾਬ ਦੀ ਇਸ ਪਿਆਰ ਭਰੀ ਮਹਿਮਾਨ ਨਿਵਾਜ਼ੀ ਤੋਂ ਪ੍ਰਭਾਵਿਤ ਹੋਏ ਜਾਪਾਨੀ ਖਿਡਾਰੀਆਂ ਨੇ ਮੇਜ਼ਬਾਨਾਂ ਦਾ ਧੰਨਵਾਦ ਕੀਤਾ ਅਤੇ ਹਾਕੀ ਦੇ ਮੱਕੇ ਵਜੋਂ ਜਾਣੇ ਜਾਂਦੇ ਪੰਜਾਬ ਵਿੱਚ ਖੇਡਣ ਲਈ ਆਪਣਾ ਉਤਸ਼ਾਹ ਪ੍ਰਗਟਾਇਆ।

ਜਾਪਾਨ ਦੀ 18 ਮੈਂਬਰੀ ਟੀਮ ਵਿੱਚ ਇਹ ਖਿਡਾਰੀ ਸ਼ਾਮਲ

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਟੀਮ ਵਿੱਚ ਯਾਮਾਦਾ ਸ਼ੋਟਾ, ਤਨਾਕਾ ਸੇਰੇਨ, ਵਾਤਨਬੇ ਜੂਨ, ਮਾਤਸੁਮੋਟੋ ਕਾਜ਼ੂਮਾਸਾ, ਨਾਗਾਈ ਯੁਮਾ, ਯਾਮਾਸ਼ਿਤਾ ਮਨਾਬੂ, ਫੁਜੀਸ਼ਿਮਾ ਰਾਏਕੀ (ਕਪਤਾਨ), ਨਾਗਯੋਸ਼ੀ ਕੇਨ, ਸੈਤੋ ਹੀਰੋ, ਕਾਸ਼ੀਵਾਗੀ ਰੇਨ, ਤਨਾਕਾ ਸੁਬਾਸਾ, ਓਕਾ ਰਯੋਮਾ, ਕਾਵਾਮੁਰਾ ਯੂਸੁਕੇ, ਕੁਰੋਦਾ ਕਿਸ਼ੋ (ਗੋਲਕੀਪਰ), ਯਾਮਾਨਾਕਾ ਮੋਟੋਯਾ, ਓਚਾਈ ਹਾਰੂਕੀ, ਕਿਤਾਗਾਵਾ ਤਾਕੁਮੀ (ਗੋਲਕੀਪਰ) ਅਤੇ ਫੁਕੁਦਾ ਕੇਂਟਾਰੋ ਸ਼ਾਮਲ ਹਨ।

ਟੀਮਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਦੇ ਪ੍ਰਬੰਧ

ਟੂਰਨਾਮੈਂਟ ਦੌਰਾਨ ਜਾਪਾਨੀ ਟੀਮ ਦੇ ਠਹਿਰਨ, ਅਭਿਆਸ ਸੈਸ਼ਨਾਂ ਅਤੇ ਆਵਾਜਾਈ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਇਸ ਅੰਤਰਰਾਸ਼ਟਰੀ ਹਾਕੀ ਪ੍ਰਤੀਯੋਗਤਾ ਵਿੱਚ ਏਸ਼ੀਆ ਦੀਆਂ ਪ੍ਰਮੁੱਖ ਟੀਮਾਂ ਦੀ ਸ਼ਮੂਲੀਅਤ ਨਾਲ ਦਰਸ਼ਕਾਂ ਨੂੰ ਉੱਚ ਪੱਧਰੀ ਹਾਕੀ ਮੁਕਾਬਲੇ ਦੇਖਣ ਨੂੰ ਮਿਲਣਗੇ।

watch…DCA Moga, BECC Patiala, CAP and PCA Karnal Advance to Dussehra Cup Semi-Finals

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਪਹਿਲੀ ਵਾਰ ਇਸ ਪੱਧਰ ਦੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਲਈ ਵਿਸ਼ਵ ਪੱਧਰੀ ਸਹੂਲਤਾਂ, ਸੁਰੱਖਿਆ ਅਤੇ ਸੁਚੱਜੀ ਮਹਿਮਾਨ ਨਿਵਾਜ਼ੀ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਗਏ ਹਨ।

27 ਅਕਤੂਬਰ ਨੂੰ ਜਲੰਧਰ ਵਿੱਚ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਜਾਪਾਨ ਅਤੇ ਮੇਜ਼ਬਾਨ ਭਾਰਤ ਤੋਂ ਇਲਾਵਾ ਦੱਖਣੀ ਕੋਰੀਆ, ਚੀਨ, ਮਲੇਸ਼ੀਆ ਅਤੇ ਬੰਗਲਾਦੇਸ਼ ਦੀਆਂ ਟੀਮਾਂ ਵੀ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣਗੀਆਂ।

ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਆਗਾਜ਼ 27 ਅਕਤੂਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਹੋਵੇਗਾ, ਜਦਕਿ ਟੂਰਨਾਮੈਂਟ ਦਾ ਫਾਈਨਲ 5 ਨਵੰਬਰ ਨੂੰ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

ਇਸ ਟੂਰਨਾਮੈਂਟ ਰਾਹੀਂ ਪੰਜਾਬ ਨੂੰ ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ ’ਤੇ ਹੋਰ ਮਜ਼ਬੂਤੀ ਨਾਲ ਸਥਾਪਿਤ ਕਰਨ ਅਤੇ ਸੂਬੇ ਵਿੱਚ ਹਾਕੀ ਪ੍ਰਤੀ ਉਤਸ਼ਾਹ ਨੂੰ ਵਧਾਉਣ ਦੀ ਉਮੀਦ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here