Homeਪੰਜਾਬੀਪੰਜਾਬਜਾਬ ਵਿੱਚ ਹੁਣ ਨਕਸ਼ੇ ਪਾਸ ਕਰਵਾਉਣਾ ਹੋਵੇਗਾ ਸੌਖਾ: ਮੁੰਡੀਆਂ

ਜਾਬ ਵਿੱਚ ਹੁਣ ਨਕਸ਼ੇ ਪਾਸ ਕਰਵਾਉਣਾ ਹੋਵੇਗਾ ਸੌਖਾ: ਮੁੰਡੀਆਂ

- Advertisement -spot_img

-ਏਕੀਕ੍ਰਿਤ ਬਿਲਡਿੰਗ ਨਿਯਮਾਂ ਨਾਲ ਲਾਲ ਫੀਤਾਸ਼ਾਹੀ ਦਾ ਹੋਵੇਗਾ ਅੰਤ: ਹਰਦੀਪ ਮੁੰਡੀਆਂ

-30 ਦਿਨਾਂ ਵਿੱਚ ਪੰਜਾਬ ਵਾਸੀਆਂ ਤੋਂ ਮੰਗੇ ਸੁਝਾਅ: ਹਰਦੀਪ ਮੁੰਡੀਆਂ

ਚੰਡੀਗੜ੍ਹ, 24 ਜੁਲਾਈ 

ਸੂਬੇ ਵਿੱਚ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਅਤੇ ਸੁਚਾਰੂ ਬਣਾਉਣ, ਉਸਾਰੀ ਨਿਯਮਾਂ ਵਿੱਚ ਪਾਰਦਰਸ਼ਤਾ ਯਕੀਨੀ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹਿਰਾਂ ਲਈ ਏਕੀਕ੍ਰਿਤ ਇਮਾਰਤੀ ਉਪ-ਨਿਯਮ (ਯੂਨੀਫਾਈਡ ਬਿਲਡਿੰਗ ਬਾਇਲਾਜ਼) ਤਿਆਰ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਫੈਸਲੇ ਨਾਲ ਸ਼ਹਿਰ ਵਾਸੀਆਂ ਅਤੇ ਹੋਰ ਸਟੇਕਹੋਲਡਰਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ। ਉਨ੍ਹਾਂ ਜਣਾਇਆ ਕਿ ਇਨ੍ਹਾਂ ਬਾਇਲਾਜ਼ ਦਾ ਖਰੜਾ ਅਧਿਕਾਰਤ ਵੈੱਬਸਾਈਟਾਂ www.puda.gov.in ਅਤੇ www.enaksha.lgpunjab.gov.in ’ਤੇ ਅਪਲੋਡ ਕਰ ਦਿੱਤਾ ਗਿਆ ਹੈ, ਤਾਂ ਜੋ ਲੋਕਾਂ ਦੇ ਸੁਝਾਅ ਲਏ ਜਾ ਸਕਣ। ਉਨ੍ਹਾਂ ਨੇ ਸੂਬੇ ਦੇ ਵਸਨੀਕਾਂ ਨੂੰ 30 ਦਿਨਾਂ ਅੰਦਰ ਆਪਣੇ ਸੁਝਾਅ ਸਾਂਝੇ ਕਰਨ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸ਼ਹਿਰਾਂ ਵਿੱਚ ਭਵਿੱਖਮੁਖੀ ਅਤੇ ਇਕਸਾਰ ਉਸਾਰੀ ਨੂੰ ਉਤਸ਼ਾਹਿਤ ਕਰਨ ਲਈ ਯੂਨੀਫਾਈਡ ਬਿਲਡਿੰਗ ਬਾਇਲਾਜ਼ ਬਣਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਲੋਕਾਂ ਦੀ ਸਲਾਹ-ਮਸ਼ਵਰੇ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਾਇਲਾਜ਼ ਸਟੇਕਹੋਲਡਰਾਂ ਦੀਆਂ ਜ਼ਰੂਰਤਾਂ ਅਤੇ ਉਮੀਦਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੇ ਜਾ ਰਹੇ ਹਨ।

ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ  ਮਾਨ ਦੀ ਅਗਵਾਈ ਵਿੱਚ ਸਰਕਾਰ ਦਾ ਮੁੱਖ ਏਜੰਡਾ ਸੂਬੇ ਦੇ ਲੋਕਾਂ ਨੂੰ ਸੌਖੀ, ਪਾਰਦਰਸ਼ੀ ਅਤੇ ਪ੍ਰਭਾਵੀ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਬਿਲਡਿੰਗ ਬਾਇਲਾਜ਼ ਨਾਲ ਜੁੜਿਆ ਮਸਲਾ ਬਹੁਤ ਗੁੰਝਲਦਾਰ ਸੀ, ਜਿਸ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਡਿਵੈਲਪਰਾਂ, ਆਰਕੀਟੈਕਟਾਂ, ਅਤੇ ਇੰਜੀਨੀਅਰਾਂ ਵਰਗੇ ਸਟੇਕਹੋਲਡਰਾਂ ਨੂੰ ਇਸ ਪ੍ਰਕਿਰਿਆ ਵਿੱਚ ਸ਼ਾਮਲ ਕਰਕੇ ਇਹ ਯਕੀਨੀ ਕੀਤਾ ਜਾਵੇਗਾ ਕਿ ਬਾਇਲਾਜ਼ ਸਭ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ।

ਉਨ੍ਹਾਂ ਨੇ ਕਿਹਾ ਕਿ ਇਹ ਬਾਇਲਾਜ਼ ਲਾਗੂ ਹੋਣ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ, ਜੋ ਸਰਲ ਬਿਲਡਿੰਗ ਨਿਯਮਾਂ, ਸੌਖੇ ਕਾਰੋਬਾਰੀ ਮਾਹੌਲ, ਟਿਕਾਊ ਸ਼ਹਿਰੀਕਰਨ, ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰੇਗਾ। ਇਹ ਨਿਯਮ ਲਾਲ ਫੀਤਾਸ਼ਾਹੀ ਨੂੰ ਘਟਾਉਣਗੇ ਅਤੇ ਬੇਲੋੜੀਆਂ ਨੌਕਰਸ਼ਾਹੀ ਰੁਕਾਵਟਾਂ ਨੂੰ ਖਤਮ ਕਰਨਗੇ, ਜਦਕਿ ਵਾਤਾਵਰਣ-ਅਨੁਕੂਲ ਅਤੇ ਭਵਿੱਖਮੁਖੀ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਯੂਨੀਫਾਈਡ ਬਿਲਡਿੰਗ ਬਾਇਲਾਜ਼ ਦੇ ਉਦੇਸ਼ਾਂ ਬਾਰੇ ਗੱਲ ਕਰਦਿਆਂ, ਮੁੰਡੀਆਂ ਨੇ ਕਿਹਾ ਕਿ ਪ੍ਰਕਿਰਿਆਵਾਂ ਨੂੰ ਸਰਲ ਅਤੇ ਲੋਕ-ਅਨੁਕੂਲ ਬਣਾਇਆ ਜਾ ਰਿਹਾ ਹੈ। ਪੰਜਾਬ ਦੀਆਂ ਸਾਰੀਆਂ ਵਿਕਾਸ ਅਥਾਰਟੀਆਂ ਅਤੇ ਕਾਰਪੋਰੇਸ਼ਨਾਂ ਵਿੱਚ ਬਿਲਡਿੰਗ ਬਾਇਲਾਜ਼ ਨੂੰ ਇਕਸਾਰ ਕਰ ਦਿੱਤਾ ਗਿਆ ਹੈ, ਜੋ ਸਮਝਣ ਅਤੇ ਪਾਲਣਾ ਕਰਨ ਵਿੱਚ ਸੌਖੇ ਹੋਣਗੇ।

watch….CM Mann Advocates Stronger UK Ties in Education, Manufacturing, and Other Key Sectors

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਵੇਂ ਬਾਇਲਾਜ਼ ਨਾਲ ਕਾਰੋਬਾਰ ਕਰਨ ਦੀ ਸੌਖ ਵਧੇਗੀ ਅਤੇ ਗਰੀਨ ਬਿਲਡਿੰਗਾਂ ਨੂੰ ਉਤਸ਼ਾਹਿਤ ਕਰਨ ਲਈ ਫਲੋਰ ਏਰੀਆ ਰੇਸ਼ੋ (ਐਫ.ਏ.ਆਰ.) ਅਤੇ ਗਰਾਊਂਡ ਕਵਰੇਜ ਵਿੱਚ ਛੋਟ ਦਿੱਤੀ ਗਈ ਹੈ। ਇਹ ਸਰਲ ਨਿਯਮ ਅਤੇ ਸੁਚਾਰੂ ਪ੍ਰਕਿਰਿਆਵਾਂ ਨਿਵੇਸ਼ ਨੂੰ ਆਕਰਸ਼ਿਤ ਕਰਨਗੀਆਂ ਅਤੇ ਆਰਥਿਕ ਵਿਕਾਸ ਨੂੰ ਵਧਾਵਾ ਦੇਣਗੀਆਂ।

ਉਨ੍ਹਾਂ ਨੇ ਦੱਸਿਆ ਕਿ ਆਨਲਾਈਨ ਪੋਰਟਲ ਰਾਹੀਂ ਜਨਤਕ ਸਲਾਹ-ਮਸ਼ਵਰਾ ਕੀਤਾ ਜਾਵੇਗਾ, ਜੋ ਸ਼ਿਕਾਇਤ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਏਗਾ। ਇਹ ਬਾਇਲਾਜ਼ ਟਿਕਾਊ ਸ਼ਹਿਰੀ ਵਿਕਾਸ ਅਤੇ ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਉਤਸ਼ਾਹਿਤ ਕਰਨਗੇ, ਜੋ ਸ਼ਹਿਰੀਕਰਨ ਦੇ ਵਾਤਾਵਰਣ ’ਤੇ ਪ੍ਰਭਾਵ ਨੂੰ ਘਟਾਉਣ ਵਿੱਚ ਮਦਦ ਕਰਨਗੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here