Homeਪੰਜਾਬੀਪੰਜਾਬਜੂਨੀਅਰ ਇੰਜੀਨੀਅਰ ਮੁਅੱਤਲ ਸੜਕ ਨਿਰਮਾਣ ਵਿੱਚ ਬੇਨਿਯਮੀਆਂ ਕਾਰਨ ਕੀਤੀ ਸਖ਼ਤ ਕਾਰਵਾਈ

ਜੂਨੀਅਰ ਇੰਜੀਨੀਅਰ ਮੁਅੱਤਲ ਸੜਕ ਨਿਰਮਾਣ ਵਿੱਚ ਬੇਨਿਯਮੀਆਂ ਕਾਰਨ ਕੀਤੀ ਸਖ਼ਤ ਕਾਰਵਾਈ

- Advertisement -spot_img

ਚੰਡੀਗੜ੍ਹ, 10 ਨਵੰਬਰ:

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਨਗਰ ਕੌਂਸਲ ਭਵਾਨੀਗੜ੍ਹ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਹਰਗੋਬਿੰਦ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਵੱਲੋਂ ਜਾਰੀ ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਲਾਭ ਸਿੰਘ ਤੋਂ ਜੋਗਿੰਦਰ ਨਗਰ ਅਤੇ ਸੰਗਤਸਰ ਤੱਕ ਸੜਕ ਪ੍ਰੋਜੈਕਟ ਦੇ ਨਿਰੀਖਣ ਦੌਰਾਨ ਗੰਭੀਰ ਬੇਨਿਯਮੀਆਂ ਸਾਹਮਣੇ ਆਈਆਂ ਹਨ। ਮੁਅੱਤਲੀ ਮਿਆਦ ਦੌਰਾਨ ਜੂਨੀਅਰ ਇੰਜੀਨੀਅਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸੰਗਰੂਰ ਦੇ ਦਫ਼ਤਰ ਨਾਲ ਜੁੜੇ ਰਹਿਣਗੇ ਅਤੇ ਚਾਰਜਸ਼ੀਟ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।

watch…..Punjab’s Power Connection Revolution: A New Era Begins

ਡਾ. ਰਵਜੋਤ ਸਿੰਘ ਨੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਅਤੇ ਡਿਊਟੀ ਵਿੱਚ ਕੁਤਾਹੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ, “ਜਨਤਕ ਕੰਮਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਅਜਿਹੇ ਅਧਿਕਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।”

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here