Homeਪੰਜਾਬੀਪੰਜਾਬਜੇਲ੍ਹਾਂ ਵਿੱਚ ਹਿੰਸਾ ਬਰਦਾਸ਼ਤ ਨਹੀਂ, ਸੁਪਰਡੈਂਟ ਹੋਣਗੇ ਸਿੱਧੇ ਜਵਾਬਦੇਹ: ਡਾ. ਰਵਜੋਤ ਸਿੰਘ

ਜੇਲ੍ਹਾਂ ਵਿੱਚ ਹਿੰਸਾ ਬਰਦਾਸ਼ਤ ਨਹੀਂ, ਸੁਪਰਡੈਂਟ ਹੋਣਗੇ ਸਿੱਧੇ ਜਵਾਬਦੇਹ: ਡਾ. ਰਵਜੋਤ ਸਿੰਘ

- Advertisement -spot_img

ਚੰਡੀਗੜ੍ਹ, 1 ਜੂਨ

ਪੰਜਾਬ ਦੀਆਂ ਜੇਲ੍ਹਾਂ ਵਿੱਚ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ, ਸੁਰੱਖਿਆ ਵਿੱਚ ਅਣਗਹਿਲੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਸਾਹਮਣੇ ਆਉਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ।

ਇਹ ਗੱਲ ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਭਵਨ ਵਿਖੇ ਸੂਬੇ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟਾਂ ਨਾਲ ਹੋਈ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕਹੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਸੁਰੱਖਿਅਤ, ਅਨੁਸ਼ਾਸਿਤ ਅਤੇ ਸੁਧਾਰਕ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੇਲ੍ਹਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜੇਲ੍ਹ ਪ੍ਰਬੰਧਨ, ਸੁਰੱਖਿਆ ਪ੍ਰਬੰਧਾਂ, ਬੰਦੀਆਂ ਦੀ ਭਲਾਈ ਅਤੇ ਵਿਭਾਗੀ ਕਾਰਗੁਜ਼ਾਰੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਡਾ. ਰਵਜੋਤ ਸਿੰਘ ਨੇ ਜੇਲ੍ਹ ਅਧਿਕਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਦਾ ਨਿਯਮਿਤ ਮੁਲਾਂਕਣ ਕਰਨ, ਕਮੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਅਤੇ ਉਪਲਬਧ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਰਾਹੀਂ ਬਿਹਤਰ ਨਤੀਜੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਅਤੇ ਸਮਰੱਥ ਅਧਿਕਾਰੀ ਉਹ ਹੁੰਦਾ ਹੈ ਜੋ ਆਪਣੇ ਫਰਜ਼ਾਂ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਹਿੰਸਾ, ਅਨੁਸ਼ਾਸਨਹੀਣਤਾ ਜਾਂ ਗੈਰ-ਕਾਨੂੰਨੀ ਗਤੀਵਿਧੀ ਨੂੰ ਬਿਲਕੁਲ ਵੀ ਸਹਿਣ ਨਹੀਂ ਕੀਤਾ ਜਾਵੇਗਾ।

ਜੇਲ੍ਹ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਦਾ ਮਕਸਦ ਸਿਰਫ਼ ਬੰਦੀਆਂ ਨੂੰ ਹਿਰਾਸਤ ਵਿੱਚ ਰੱਖਣਾ ਨਹੀਂ, ਸਗੋਂ ਉਨ੍ਹਾਂ ਦੇ ਸੁਧਾਰ, ਪੁਨਰਵਾਸ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਨ ਲਈ ਉਚਿਤ ਮਾਹੌਲ ਮੁਹੱਈਆ ਕਰਵਾਉਣਾ ਵੀ ਹੈ। ਇਸ ਲਈ ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਨੂੰ ਬੰਦੀਆਂ ਲਈ ਸਿੱਖਿਆ, ਹੁਨਰ ਵਿਕਾਸ, ਸਿਹਤ ਸਹੂਲਤਾਂ ਅਤੇ ਮਨੋਵਿਗਿਆਨਕ ਸਹਾਇਤਾ ਵਰਗੇ ਉਪਰਾਲਿਆਂ ’ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।watch……ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਮੀਟਿੰਗ ਦੌਰਾਨ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੇ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸੁਧਾਰਾਤਮਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਬੰਦੀਆਂ ਲਈ ਸਿਹਤ ਸਹੂਲਤਾਂ, ਖੁਰਾਕ ਪ੍ਰਬੰਧ, ਸਟਾਫ਼ ਦੀ ਭਰਤੀ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਕਰਮਚਾਰੀਆਂ ਨਾਲ ਸਬੰਧਤ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਈਅਬ, ਏਡੀਜੀਪੀ ਜੇਲ੍ਹ ਆਰ.ਕੇ. ਜੈਸਵਾਲ, ਸੂਬੇ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here