Homeਪੰਜਾਬੀਪੰਜਾਬਜੇਲ੍ਹ ਦੀਆਂ ਕੰਧਾਂ ਪਾਰ ਭੈਣ-ਭਰਾਵਾਂ ਦਾ ਪਿਆਰ: ਪਟਿਆਲਾ ਜੇਲ੍ਹ ’ਚ ਮਨਾਈ ਰੱਖੜੀ

ਜੇਲ੍ਹ ਦੀਆਂ ਕੰਧਾਂ ਪਾਰ ਭੈਣ-ਭਰਾਵਾਂ ਦਾ ਪਿਆਰ: ਪਟਿਆਲਾ ਜੇਲ੍ਹ ’ਚ ਮਨਾਈ ਰੱਖੜੀ

- Advertisement -spot_img

ਪਟਿਆਲਾ, 28 ਅਗਸਤ:
ਕੇਂਦਰੀ ਜੇਲ੍ਹ ਪਟਿਆਲਾ ਵਿੱਚ ਅੱਜ ਰੱਖੜੀ ਦਾ ਤਿਉਹਾਰ ਭਾਵੁਕ ਅਤੇ ਪਰਿਵਾਰਕ ਮਾਹੌਲ ਵਿੱਚ ਮਨਾਇਆ ਗਿਆ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜੇਲ੍ਹ ਵਿਭਾਗ ਵੱਲੋਂ ਬੰਦੀਆਂ ਦੀਆਂ ਭੈਣਾਂ ਅਤੇ ਪਰਿਵਾਰਕ ਮੈਂਬਰਾਂ ਲਈ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਅਤੇ ਵਧੀਕ ਡੀਜੀਪੀ ਜੇਲ੍ਹਾਂ ਆਰ. ਕੇ. ਜੈਸਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੱਖੜੀ ਮੌਕੇ ਇਹ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਉਨ੍ਹਾਂ ਕਿਹਾ ਕਿ ਆਮ ਮੁਲਾਕਾਤ ਦੌਰਾਨ ਰੱਖੜੀ ਬੰਨ੍ਹਣ ਦੀ ਇਜਾਜ਼ਤ ਨਾ ਹੋਣ ਕਾਰਨ ਬੰਦੀਆਂ ਅਤੇ ਉਨ੍ਹਾਂ ਦੀਆਂ ਭੈਣਾਂ ਨੂੰ ਤਿਉਹਾਰ ਇਕੱਠੇ ਮਨਾਉਣ ਲਈ ਵਿਸ਼ੇਸ਼ ਮੁਲਾਕਾਤ ਦਾ ਮੌਕਾ ਦਿੱਤਾ ਗਿਆ।

watch…ਨੌਜਵਾਨਾਂ ਨੂੰ ਨੌਕਰੀਆਂ, ਪੁਲਿਸ ਨੂੰ ਨਵੀਂ ਤਾਕਤ: 1,746 ਜਵਾਨਾਂ ਨੂੰ ਨਿਯੁਕਤੀ ਪੱਤਰ

ਉਨ੍ਹਾਂ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਜੇਲ੍ਹ ਪ੍ਰਸ਼ਾਸਨ ਵੱਲੋਂ ਭੈਣਾਂ ਲਈ ਰੱਖੜੀਆਂ ਅਤੇ ਮਠਿਆਈਆਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਇਸ ਉਪਰਾਲੇ ਦਾ ਮੁੱਖ ਉਦੇਸ਼ ਬੰਦੀਆਂ ਨੂੰ ਆਪਣੇ ਪਰਿਵਾਰਾਂ ਨਾਲ ਜੋੜੀ ਰੱਖਣ ਦੇ ਨਾਲ-ਨਾਲ ਪਰਿਵਾਰਕ ਸਾਂਝ, ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ।

ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਕੇਂਦਰੀ ਜੇਲ੍ਹ ਵਿੱਚ ਕਰੀਬ 600 ਰੱਖੜੀਆਂ ਬੰਨ੍ਹੀਆਂ ਗਈਆਂ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਭਰਾਵਾਂ ਤੋਂ ਇਲਾਵਾ ਮਹਿਲਾ ਬੰਦੀਆਂ ਨੂੰ ਵੀ ਆਪਣੇ ਭਰਾਵਾਂ ਤੋਂ ਰੱਖੜੀ ਬੰਨ੍ਹਵਾਉਣ ਦਾ ਵਿਸ਼ੇਸ਼ ਮੌਕਾ ਦਿੱਤਾ ਗਿਆ। ਸਵੇਰੇ 8 ਵਜੇ ਸ਼ੁਰੂ ਹੋਈ ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਮੁਲਾਕਾਤ ਤੋਂ ਵਾਂਝਾ ਨਹੀਂ ਰੱਖਿਆ ਗਿਆ।

ਇਸ ਮੌਕੇ ਵਧੀਕ ਸੁਪਰਡੈਂਟ ਅਰਪਨਜੋਤ ਸਿੰਘ ਅਤੇ ਜੈਦੀਪ ਸਿੰਘ, ਡਿਪਟੀ ਸੁਪਰਡੈਂਟ ਆਦਰਸ਼ਪਾਲ ਸਿੰਘ ਅਤੇ ਸਹਾਇਕ ਸੁਪਰਡੈਂਟ ਗੁਰਜਿੰਦਰ ਸਿੰਘ ਸਮੇਤ ਜੇਲ੍ਹ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here