Homeਪੰਜਾਬੀਪੰਜਾਬਟੋਇਆਂ ’ਚ ਤਬਦੀਲ ਹੋਈ ਕਾਲੇਵਾਲ-ਭਾਦਲਾ ਸੜਕ, ਰਾਹਗੀਰਾਂ ਲਈ ਬਣੀ ਮੁਸੀਬਤ

ਟੋਇਆਂ ’ਚ ਤਬਦੀਲ ਹੋਈ ਕਾਲੇਵਾਲ-ਭਾਦਲਾ ਸੜਕ, ਰਾਹਗੀਰਾਂ ਲਈ ਬਣੀ ਮੁਸੀਬਤ

- Advertisement -spot_img

ਸੰਘੋਲ, 28 ਸਤੰਬਰ (ਰਣਜੋਧ ਸਿੰਘ ਔਜਲਾ)

ਕਾਲੇਵਾਲ ਤੋਂ ਵਾਇਆ ਭਾਦਲਾ ਮੰਡੀ ਗੋਬਿੰਦਗੜ੍ਹ ਨੂੰ ਜੋੜਨ ਵਾਲੀ ਸੜਕ ਦੀ ਹਾਲਤ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਸੜਕ ’ਤੇ ਪਏ ਵੱਡੇ-ਵੱਡੇ ਟੋਇਆਂ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਅਕਸਰ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਇਹ ਸੜਕ ਇਲਾਕੇ ਦੇ ਕਈ ਦਰਜਨ ਪਿੰਡਾਂ ਨੂੰ ਮੰਡੀ ਗੋਬਿੰਦਗੜ੍ਹ ਨਾਲ ਜੋੜਦੀ ਹੈ। ਆਲੇ-ਦੁਆਲੇ ਦੇ ਵੱਡੀ ਗਿਣਤੀ ਲੋਕ ਇਸੇ ਰਸਤੇ ਰਾਹੀਂ ਮੰਡੀ ਗੋਬਿੰਦਗੜ੍ਹ ਦੀਆਂ ਉਦਯੋਗਿਕ ਇਕਾਈਆਂ ਵਿੱਚ ਰੋਜ਼ਗਾਰ ਲਈ ਆਉਂਦੇ-ਜਾਂਦੇ ਹਨ। ਪਰ ਸੜਕ ਦੀ ਖਸਤਾ ਹਾਲਤ ਕਾਰਨ ਵਾਹਨ ਚਲਾਉਣਾ ਤਾਂ ਦੂਰ, ਪੈਦਲ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ।

ਇਲਾਕਾ ਵਾਸੀਆਂ ਅਨੁਸਾਰ ਰਾਤ ਸਮੇਂ ਸੜਕ ’ਤੇ ਰੋਸ਼ਨੀ ਦੀ ਘਾਟ ਅਤੇ ਵੱਡੇ ਟੋਇਆਂ ਕਾਰਨ ਰਾਹਗੀਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਬਰਸਾਤ ਦੇ ਦਿਨਾਂ ਵਿੱਚ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ, ਕਿਉਂਕਿ ਟੋਇਆਂ ਵਿੱਚ ਪਾਣੀ ਭਰ ਜਾਣ ਕਾਰਨ ਉਨ੍ਹਾਂ ਦੀ ਗਹਿਰਾਈ ਦਾ ਪਤਾ ਨਹੀਂ ਲੱਗਦਾ। ਇਸ ਕਾਰਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ।

ਸੜਕ ਦੇ ਆਲੇ-ਦੁਆਲੇ ਕਈ ਉਦਯੋਗਿਕ ਇਕਾਈਆਂ ਹੋਣ ਕਾਰਨ ਭਾਰੀ ਵਾਹਨਾਂ ਦੀ ਆਵਾਜਾਈ ਵੀ ਕਾਫ਼ੀ ਜ਼ਿਆਦਾ ਹੈ। ਇਸ ਦੇ ਚਲਦਿਆਂ ਸੜਕ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ। ਇਲਾਕਾ ਵਾਸੀਆਂ ਦਾ ਦੋਸ਼ ਹੈ ਕਿ ਲੋਕ ਨਿਰਮਾਣ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਇਸ ਸਮੱਸਿਆ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਲੋਕਾਂ ਵਿੱਚ ਰੋਸ ਅਤੇ ਪ੍ਰੇਸ਼ਾਨੀ ਪਾਈ ਜਾ ਰਹੀ ਹੈ।

watch…..ਸੰਘੋਲ ’ਚ ਗੰਨੇ ਦੀ ਆਧੁਨਿਕ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ

ਇਲਾਕਾ ਵਾਸੀ ਅਤੇ ਬਲਾਕ ਸੰਮਤੀ ਮੈਂਬਰ ਨਰਿੰਦਰ ਸਿੰਘ, ਸਿੰਗਾਰਾ ਸਿੰਘ, ਜਸਵੰਤ ਸਿੰਘ ਟਿੰਕੂ ਖੇੜੀ, ਸਤੀਸ਼ ਬਿਰਲਾ, ਹਰਦੀਪ ਸਿੰਘ ਭੁੱਲਰ, ਗੁਰਮੇਲ ਸਿੰਘ, ਜਸਵਿੰਦਰ ਸਿੰਘ, ਸ਼ਿੰਦਰ ਸਿੰਘ, ਪਰਮਿੰਦਰ ਸਿੰਘ, ਹਾਕਮ ਸਿੰਘ ਆਦਿ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸੜਕ ਦੀ ਹਾਲਤ ਦਾ ਤੁਰੰਤ ਜਾਇਜ਼ਾ ਲੈ ਕੇ ਇਸ ਦੀ ਮੁਰੰਮਤ ਜਾਂ ਨਵ-ਨਿਰਮਾਣ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ ਅਤੇ ਹਾਦਸਿਆਂ ਦਾ ਖ਼ਤਰਾ ਵੀ ਘਟੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here