Onnline TV

ਪੰਜਾਬ ਪੰਜਾਬੀ

ਡਾ. ਅੰਬੇਡਕਰ ਦੀ 51 ਫੁੱਟ ਉੱਚੀ ਮੂਰਤੀ ਦਾ ਵਿਧਾਇਕ ਅਜੀਤਪਾਲ ਕੋਹਲੀ ਨੇ ਰੱਖਿਆ ਨੀਂਹ ਪੱਥਰ

  • ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਆਉਣ ਵਾਲੀਆਂ ਪੀੜ੍ਹੀਆਂ ਦਾ ਸੱਚੇ ਮਾਰਗ ‘ਤੇ ਚੱਲਣ ਲਈ ਮਾਰਗਦਰਸ਼ਨ ਕਰੇਗੀ: ਅਜੀਤਪਾਲ ਸਿੰਘ ਕੋਹਲੀ
  • ਵਿਧਾਇਕ ਕੋਹਲੀ ਨੇ ਨਗਰ ਨਿਗਮ ਦੇ ਜਨਰਲ ਇਜਲਾਸ ‘ਚ ਮਤਾ ਕਰਵਾਇਆ ਸੀ ਪਾਸ
  • ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੂਰਤੀ ਲਈ ਪ੍ਰਬੰਧਕਾਂ ਨੂੰ 1 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ

ਪਟਿਆਲਾ, 1 ਮਾਰਚ:

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੁਰਾਣਾ ਬੱਸ ਅੱਡਾ ਨੇੜੇ ਸਥਾਪਿਤ ਹੋਣ ਵਾਲੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ 51 ਫੁੱਟ ਉੱਚੀ ਮੂਰਤੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਆਪਣੇ ਪਰਿਵਾਰ ਵੱਲੋਂ ਮੂਰਤੀ ਦੇ ਨਿਰਮਾਣ ਲਈ ਪ੍ਰਬੰਧਕਾਂ ਨੂੰ ਇੱਕ ਲੱਖ ਰੁਪਏ ਦਾ ਚੈੱਕ ਭੇਂਟ ਕੀਤਾ।

ਦੱਸਣਯੋਗ ਹੈ ਕਿ ਬੀਤੀ 18 ਫਰਵਰੀ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਏਜੰਡੇ ਤੋਂ ਬਾਹਰੋਂ ਮਤਾ ਲਿਆ ਕੇ ਸਰਬਸੰਮਤੀ ਨਾਲ ਫ਼ੈਸਲਾ ਕਰਵਾਇਆ ਸੀ ਕਿ ਪਟਿਆਲਾ ਵਿਖੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੀ 51 ਫੁੱਟ ਉੱਚੀ ਮੂਰਤੀ ਲੱਗੇਗੀ, ਜਿਸ ਦਾ ਅੱਜ ਨੀਂਹ ਪੱਥਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਰੱਖਿਆ ਗਿਆ ਹੈ।

see this link also…..Centre Applauds Punjab’s Agri-Infrastructure Achievements, Raises AIF Allocation to ₹7,050 Crore: Bhagat

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸਾਡਾ ਇਹ ਸੁਪਨਾ ਸੀ ਕਿ ਅਸੀਂ ਪਟਿਆਲਾ ਸ਼ਹਿਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਅਜਿਹੀ ਮੂਰਤੀ ਲਗਾਈਏ ਜੋ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੱਚੇ ਰਸਤੇ ‘ਤੇ ਚੱਲਣ ਲਈ ਉਨ੍ਹਾਂ ਦਾ ਮਾਰਗਦਰਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਅੱਜ ਬਹੁਤ ਖੁਸ਼ੀ ਦਾ ਦਿਨ ਹੈ ਕਿ ਅਸੀਂ ਬਾਬਾ ਸਾਹਿਬ ਦੀ 51 ਫੁੱਟ ਉੱਚੀ ਮੂਰਤੀ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਦੇ ਸਾਹਮਣੇ ਸਥਾਪਿਤ ਕਰਨ ਜਾ ਰਹੇ ਹਾਂ, ਜੋ ਇਕ ਸਾਲ ਦੇ ਅੰਦਰ ਅੰਦਰ ਬਣ ਕੇ ਤਿਆਰ ਹੋ ਜਾਵੇਗੀ।

ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਬਣਨ ਤੱਕ, ਉਹ ਇੱਕ ਚੌਕੀਦਾਰ ਦੀ ਤਰ੍ਹਾਂ ਇਸ ਦੇ ਨਿਰਮਾਣ ਕਾਰਜ ਦੌਰਾਨ ਡਿਊਟੀ ਨਿਭਾਉਣਗੇ ਤੇ ਪ੍ਰਬੰਧਕਾਂ ਵੱਲੋਂ ਜੋ ਵੀ ਸੇਵਾ ਉਨ੍ਹਾਂ ਨੂੰ ਦਿੱਤੀ ਜਾਵੇਗੀ, ਉਹ ਉਸ ਨੂੰ ਕਰਨਗੇ। ਉਨ੍ਹਾਂ ਅੱਜ ਸਭ ਤੋਂ ਪਹਿਲਾਂ ਆਪਣੇ ਪਰਿਵਾਰ ਵੱਲੋਂ ਮੂਰਤੀ ਦੇ ਨਿਰਮਾਣ ਲਈ ਇੱਕ ਲੱਖ ਰੁਪਏ ਦਾ ਚੈੱਕ ਪ੍ਰਬੰਧਕਾਂ ਨੂੰ ਸੌਂਪਦਿਆਂ ਕਿਹਾ ਕਿ ਹੋਰ ਜੋ ਸੇਵਾ ਲਗਵਾਈ ਜਾਵੇਗੀ, ਉਨ੍ਹਾਂ ਦੇ ਪਰਿਵਾਰ ਵੱਲੋਂ ਪੂਰੀ ਕੀਤੀ ਜਾਵੇਗੀ। ਇਸ ਮੌਕੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵੀ ਮੌਜੂਦ ਸਨ।

ਇਸ ਮੌਕੇ ਸਮਾਗਮ ਵਿੱਚ ਪੁੱਜੇ ਹੋਰਨਾਂ ਪਾਰਟੀਆਂ ਦੇ ਨੇਤਾਵਾਂ ਵੱਲੋਂ ਵੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ 51 ਫੁੱਟ ਉੱਚੀ ਮੂਰਤੀ ਲਗਾਉਣ ਲਈ ਨਗਰ ਨਿਗਮ ਦੇ ਜਨਰਲ ਇਜਲਾਸ ਵਿੱਚ ਕੀਤੀ ਪਹਿਲਕਦਮੀ ਦੇ ਯਤਨਾਂ ਦੀ ਸ਼ਲਾਘਾ ਕੀਤੀ।

see this link also……Cabinet Approves New Excise Policy 2025-26 Under CM Mann’s Leadership

ਸਮਾਗਮ ਵਿੱਚ ਪੁੱਜੇ ਵੱਡੀ ਗਿਣਤੀ ਸ਼ਹਿਰ ਵਾਸੀਆਂ ਨੇ ਕਿਹਾ ਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸ. ਹਰੀ ਸਿੰਘ ਨਲਵਾ ਚੌਂਕ, ਮਹਾਰਾਜਾ ਅਗਰਸੈਨ ਚੌਂਕ, ਖੰਡਾ ਚੌਂਕ ਤੇ ਐਨ.ਆਈ.ਐਸ. ਚੌਂਕ ਵਿਖੇ ਲੈਫ਼ਟੀਨੈਂਟ ਕੁਲਦੀਪ ਸਿੰਘ ਆਹਲੂਵਾਲੀਆ ਦੀ ਯਾਦਗਾਰ ਦਾ ਨਿਰਮਾਣ ਕਰਵਾ ਕੇ ਸ਼ਹਿਰ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਦਗਾਰਾਂ ਸਾਨੂੰ ਸਾਡੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਂਦੀਆਂ ਹਨ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਬਾਬਾ ਸਾਹਿਬ ਇਕ ਯੁਗ ਪੁਰਸ਼ ਸਨ, ਜਿਨ੍ਹਾਂ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਏਗਾ। ਬਾਬਾ ਸਾਹਿਬ ਰਹਿੰਦੀ ਦੁਨੀਆਂ ਤੱਕ ਸਾਡੇ ਰੋਲ ਮਾਡਲ ਰਹਿਣਗੇ। ਉਨ੍ਹਾਂ ਦੱਸਿਆ ਕੇ ਪਟਿਆਲਾ ਵਿਖੇ ਲਗਾਈ ਗਈ 51 ਫੁੱਟ ਉੱਚੀ ਮੂਰਤੀ ਸਮੇਤ ਹੋਰ ਵੀ ਸਮਾਰਕ ਬਣਾਏ ਗਏ ਹਨ ਅਤੇ ਬਣਾ ਕੇ ਸਰਬ ਸਾਂਝੀਵਾਲਤਾ ਦਾ ਸਬੂਤ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਡਾ. ਭੀਮ ਰਾਓ ਅੰਬੇਦਕਰ ਵੈਲਫੇਅਰ ਸੁਸਾਇਟੀ ਵਲੋਂ ਸ ਕੋਹਲੀ ਦਾ ਵਿਸੇਸ ਧੰਨਵਾਦ ਕੀਤਾ ਗਿਆ ਕਿ ਸਾਡੀ ਪਹਿਲੀ ਮੰਗ ਤੇ ਹੀ ਕੁਝ ਦਿਨਾਂ ਅੰਦਰ ਕੰਮ ਸ਼ੁਰੂ ਕਰਵਾ ਦਿੱਤਾ ਗਿਆ।

ਇਸ ਮੌਕੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਸੀਨੀਅਰ ਡਿਪਟੀ ਮੇਅਰ ਕਬੀਰ ਦਾਸ, ਜੈ ਇੰਦਰ ਕੌਰ, ਸੋਨੂੰ ਸੰਗਰ, ਨਰੇਸ਼ ਕੁਮਾਰ ਬੌਬੀ, ਰਾਜੇਸ਼ ਘਾਰੂ, ਰਾਮ ਚੰਦਰ ਟਾਂਕ, ਜਤਿੰਦਰ ਕੁਮਾਰ ਪ੍ਰਿੰਸ, ਹੈਪੀ ਲੋਹਟ, ਪਵਨ ਧਾਰੀਵਾਲ, ਪ੍ਰੇਮ ਲਤਾ, ਵਿਜੈ ਸ਼ਾਹ, ਰਾਜੇਸ਼ ਕੁਮਾਰ, ਨੇਹਾ ਸੰਧੂ, ਸੋਨੀਆ ਦਾਸ, ਸਾਗਰ ਧਾਰੀਵਾਲ, ਜਗਮੋਹਨ ਸਿੰਘ, ਅਜੇ ਡਾਬੀ ਤੇ ਡਾ. ਬੀ.ਆਰ. ਅੰਬੇਡਕਰ ਵੈਲਫੇਅਰ ਸੁਸਾਇਟੀ, ਸੈਂਟਰ ਵਾਲਮੀਕੀ ਸਭਾ ਅਤੇ ਵਾਲਮੀਕੀ ਧਰਮ ਸਭਾ ਦੇ ਵੱਡੀ ਗਿਣਤੀ ਅਹੁਦੇਦਾਰ ਮੌਜੂਦ ਸਨ।

LEAVE A RESPONSE

Your email address will not be published. Required fields are marked *