Homeਪੰਜਾਬੀਡਾ. ਬੀ.ਆਰ. ਅੰਬੇਡਕਰ ਦੇ ਦਿਖਾਏ ਮਾਰਗ 'ਤੇ ਚੱਲਣਾ ਹੀ ਬਾਬਾ ਸਾਹਿਬ ਨੂੰ...

ਡਾ. ਬੀ.ਆਰ. ਅੰਬੇਡਕਰ ਦੇ ਦਿਖਾਏ ਮਾਰਗ ‘ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੈ: ਹਰਪਾਲ ਚੀਮਾ

- Advertisement -spot_img

ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਦੀ 134ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ।

ਚੰਡੀਗੜ੍ਹ/ਜਲੰਧਰ, 14 ਅਪ੍ਰੈਲ:

ਡਾ. ਬੀ.ਆਰ. ਅੰਬੇਡਕਰ ਦੇ ਸਿਧਾਂਤਾਂ ਨੂੰ ਜਿਉਂਦਾ ਰੱਖਣ ਲਈ ‘ਆਪ’ ਸਰਕਾਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਸਾਹਮਣੇ ਲਿਆਂਦਿਆਂ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ (ਐਸ.ਸੀ.) ਮੰਤਰੀਆਂ ਦੀ ਮੌਜੂਦਗੀ ਨਾਲ ‘ਆਪ’ ਸਰਕਾਰ ਨੇ ਪ੍ਰਤੀਨਿਧਤਾ ਅਤੇ ਸਮਾਜਿਕ ਸਮਾਵੇਸ਼ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਰਾਖਵਾਂਕਰਨ ਨੂੰ ਲਾਗੂ ਕਰਕੇ ਕਾਨੂੰਨੀ ਖੇਤਰ ਵਿੱਚ ਸਭ ਲਈ ਬਰਾਬਰ ਮੌਕੇ ਨੂੰ ਯਕੀਨੀ ਬਣਾਇਆ। ਨਾਲ ਹੀ, ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੀ ਸੁਚਾਰੂ ਵੰਡ ਨਾਲ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਸ਼ਕਤ ਕੀਤਾ ਜਾ ਰਿਹਾ ਹੈ।

ਜਲੰਧਰ ਦੇ ਡੇਵਿਅਟ ਵਿਖੇ ਡਾ. ਅੰਬੇਡਕਰ ਦੇ 134ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਦਿਖਾਏ ਮਾਰਗ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਸ. ਚੀਮਾ, ਜਿਨ੍ਹਾਂ ਨਾਲ ਵਿਧਾਇਕ ਬਲਕਾਰ ਸਿੰਘ, ਇੰਦਰਜੀਤ ਕੌਰ ਮਾਨ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਸਨ, ਨੇ ਜ਼ੋਰ ਦੇ ਕੇ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਕ ਸਮਾਨਤਾ ਦਾ ਵਿਜ਼ਨ ਅੱਜ ਵੀ ਓਨਾ ਹੀ ਅਹਿਮ ਹੈ।

ਡਾ. ਅੰਬੇਡਕਰ ਦੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵਜੋਂ ਅਨੁਪਮ ਯੋਗਦਾਨ ਦਾ ਜ਼ਿਕਰ ਕਰਦਿਆਂ ਚੀਮਾ ਨੇ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੇ ਹਰੇਕ ਨੂੰ ਵੋਟ ਦਾ ਬਰਾਬਰ ਅਧਿਕਾਰ ਦੇ ਕੇ ਲੋਕਤੰਤਰੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਬਰਾਬਰੀ ਅਤੇ ਤਰੱਕੀ ਵਾਲੇ ਸਮਾਜ ਦਾ ਸੁਪਨਾ ਤਦੋਂ ਸਾਕਾਰ ਹੋਵੇਗਾ ਜਦੋਂ ਅਸੀਂ ਲੋਕਤੰਤਰ ਵਿੱਚ ਸਰਗਰਮੀ ਨਾਲ ਹਿੱਸਾ ਲੈ ਕੇ ਆਪਣੇ ਵੋਟ ਦੇ ਅਧਿਕਾਰ ਦੀ ਸੁਚੇਤ ਵਰਤੋਂ ਕਰੀਏ।

ਡਾ. ਅੰਬੇਡਕਰ ਨੂੰ ਗਲੋਬਲ ਪ੍ਰਭਾਵ ਵਾਲੀ ਸ਼ਖਸੀਅਤ ਦੱਸਦਿਆਂ ਚੀਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਸਮਾਵੇਸ਼ੀ ਤੇ ਨਿਆਂਪੂਰਨ ਸਮਾਜ ਲਈ ਸਾਂਝੇ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਡਾ. ਅੰਬੇਡਕਰ ਨੇ ਸਿਰਫ਼ ਸੰਵਿਧਾਨ ਹੀ ਨਹੀਂ ਬਣਾਇਆ, ਸਗੋਂ ਆਪਣੀ ਦੂਰਦਰਸ਼ੀ ਸੋਚ ਨਾਲ ਭਾਰਤੀ ਰਿਜ਼ਰਵ ਬੈਂਕ ਦੀ ਸਥਾਪਨਾ ਦੀ ਨੀਂਹ ਵੀ ਰੱਖੀ।

watch……CM Mann Inaugurates Upgraded Sugar Mill in Batala

ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਡਾ. ਅੰਬੇਡਕਰ ਦੇ ਸਿਧਾਂਤਾਂ ਨੂੰ ਲਾਗੂ ਕਰਨ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਤਿਹਾਸਕ ਫੈਸਲੇ ਨਾਲ ਸਾਰੇ ਸਰਕਾਰੀ ਦਫਤਰਾਂ ਵਿੱਚ ਪੁਰਾਣੀਆਂ ਸਰਕਾਰਾਂ ਵਾਂਗ ਮੁੱਖ ਮੰਤਰੀਆਂ ਦੀਆਂ ਤਸਵੀਰਾਂ ਦੀ ਬਜਾਏ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਗਾਉਣ ਦਾ ਫੈਸਲਾ ਕੀਤਾ।

ਕੈਬਨਿਟ ਮੰਤਰੀ ਨੇ ‘ਆਪ’ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੀਆਂ ਪਹਿਲਕਦਮੀਆਂ ਦਾ ਵੇਰਵਾ ਦਿੱਤਾ, ਜਿਨ੍ਹਾਂ ਵਿੱਚ ਏ.ਜੀ. ਦਫਤਰ ਵਿੱਚ ਵਕੀਲਾਂ ਦੀ ਭਰਤੀ ਵਿੱਚ ਐਸ.ਸੀ./ਐਸ.ਟੀ. ਉਮੀਦਵਾਰਾਂ ਲਈ 58 ਅਸਾਮੀਆਂ ਦਾ ਰਾਖਵਾਂਕਰਨ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਫੰਡਾਂ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ, ਜਦਕਿ ਪਿਛਲੀਆਂ ਸਰਕਾਰਾਂ ਨੇ ਐਸ.ਸੀ. ਵਿਦਿਆਰਥੀਆਂ ਦੀ ਭਲਾਈ ਲਈ ਆਏ ਫੰਡਾਂ ਦੀ ਦੁਰਵਰਤੋਂ ਕੀਤੀ।

ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਸ਼ੀਏ ‘ਤੇ ਪਏ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਐਸ.ਸੀ. ਕਾਰਪੋਰੇਸ਼ਨ ਦੇ 31 ਮਾਰਚ, 2020 ਤੋਂ ਪਹਿਲਾਂ ਜਾਰੀ ਕਰਜ਼ਿਆਂ ਨੂੰ ਮੁਆਫ ਕਰ ਦਿੱਤਾ, ਜਿਸ ਨਾਲ ਵਿੱਤੀ ਸੰਕਟ ਨਾਲ ਜੂਝ ਰਹੇ ਪਰਿਵਾਰਾਂ ਨੂੰ ਵੱਡਾ ਲਾਭ ਮਿਲਿਆ।

ਵਿਦਿਆਰਥੀਆਂ ਨੂੰ ਸੂਬੇ ਦੀ ਮੈਗਾ ਰੋਜ਼ਗਾਰ ਮੁਹਿੰਮ ਦਾ ਲਾਭ ਲੈਣ ਲਈ ਪ੍ਰੇਰਿਤ ਕਰਦਿਆਂ ਮੰਤਰੀ ਨੇ ਦੱਸਿਆ ਕਿ ‘ਆਪ’ ਸਰਕਾਰ ਨੇ 50,000 ਤੋਂ ਵੱਧ ਸਰਕਾਰੀ ਨੌਕਰੀਆਂ ਪਹਿਲਾਂ ਹੀ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਅੱਗੇ ਆਉਣ ਵਾਲੇ ਰੋਜ਼ਗਾਰ ਦੇ ਮੌਕਿਆਂ ਦਾ ਲਾਭ ਲੈਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ।

ਇਸ ਮੌਕੇ ਚੀਮਾ ਨੇ ਅਸ਼ੀਰਵਾਦ ਸਕੀਮ, ਸ਼ਗਨ ਸਕੀਮ ਅਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਲਾਟਮੈਂਟ ਪੱਤਰ ਵੰਡੇ। ਕਈ ਲਾਭਪਾਤਰੀਆਂ ਨੇ ਆਪਣੀਆਂ ਨਿੱਜੀ ਕਹਾਣੀਆਂ ਸਾਂਝੀਆਂ ਕਰਦਿਆਂ ਦੱਸਿਆ ਕਿ ਇਨ੍ਹਾਂ ਸਕੀਮਾਂ ਨੇ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਵੇਂ ਸਹਾਰਾ ਦਿੱਤਾ।

ਕੈਬਨਿਟ ਮੰਤਰੀ ਨੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਦਰਸਾਉਂਦੀ ਇੱਕ ਕੌਫੀ ਟੇਬਲ ਬੁੱਕ ਵੀ ਜਾਰੀ ਕੀਤੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਸ. ਚੀਮਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ, ਸੁਧਾਰ ਟਰੱਸਟ ਦੇ ਚੇਅਰਮੈਨ ਰਾਜਵਿੰਦਰ ਕੌਰ ਥਿਆੜਾ, ਪੰਜਾਬ ਐਗਰੀ ਐਕਸਪੋਰਟ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ‘ਆਪ’ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ‘ਆਪ’ ਦੇ ਜ਼ਿਲ੍ਹਾ ਰੂਰਲ ਪ੍ਰਧਾਨ ਸਟੀਫਨ ਕਲੇਰ, ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ, ਪਵਨ ਕੁਮਾਰ ਟੀਨੂੰ, ਹਲਕਾ ਇੰਚਾਰਜ ਜੀਤ ਲਾਲ ਭੱਟੀ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਸਮੇਤ ਹੋਰ ਪਤਵੰਤੇ ਸ਼ਾਮਲ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here