Homeਪੰਜਾਬੀਡਾ. ਸੰਜੇ ਗੋਇਲ ਪਟਿਆਲਾ ਦੇ ਨਵੇਂ ਸਿਵਲ ਸਰਜਨ

ਡਾ. ਸੰਜੇ ਗੋਇਲ ਪਟਿਆਲਾ ਦੇ ਨਵੇਂ ਸਿਵਲ ਸਰਜਨ

- Advertisement -spot_img


ਪਟਿਆਲਾ, 7 ਮਈ 

ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਡਾ. ਸੰਜੇ ਗੋਇਲ ਨੇਂ ਜਿਲ੍ਹਾ ਪਟਿਆਲਾ ਵਿਖੇ ਬਤੋਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ।ਜਿਕਰਯੋਗ ਹੈ ਕਿ ਡਾ. ਸੰਜੇ ਗੋਇਲ ਜਨਰਲ ਸਰਜਨ ਹਨ, ਜੋ ਕਿ ਸਬ ਡਵੀਜ਼ਨ ਹਸਪਤਾਲ ਨਾਭਾ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਤੈਨਾਤ ਸਨ, ਦੀ ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫਸਰ ਤੋਂ ਪੱਦ ਉਨਤੀ ਬਤੌਰ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਹੋਣ ਕਾਰਣ ਉਹਨਾਂ ਨੂੰ ਪਟਿਆਲਾ ਦਾ ਸਿਵਲ ਸਰਜਨ ਲਗਾਇਆ ਗਿਆ ਅਤੇ ਅੱਜ ਉਹਨਾਂ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬਤੌਰ ਸਿਵਲ ਸਰਜਨ ਆਪਣਾ ਅੱਹੁਦਾ ਸੰਭਾਲ ਲਿਆ ਹੈ।

Link….General Election 2024

ਦਫਤਰ ਵਿਖੇ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਸਟਾਫ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਮੁਬਾਰਕਬਾਦ ਦਿੱਤੀ। ਡਾ. ਸੰਜੇ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਜੋ ਜਿਮੇਂਵਾਰੀ ਉਹਨਾਂ ਨੂੰ ਸੋਂਪੀ ਗਈ ਹੈ, ਉਸ ਨੂੰ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਨੂੰ ਜਿਲ੍ਹੇ ਦੇ ਸਾਰੇ ਨਾਗਰਿਕਾਂ ਤੱਕ ਪੰਹੁਚਾਉਣ ਲਈ ਵਚਨਬੱਧ ਹੋਣਗੇ। ਦਫਤਰ ਸਿਵਲ ਸਰਜਨ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋ ਸਮੇਂ ਸਮੇਂ ਤੇ ਸਿਹਤ ਪ੍ਰੋਗਰਾਮਾਂ ਸਬੰਧੀ ਜੋ ਵੀ ਦਿੱਤੇ ਟੀਚੇ ਉਹਨਾਂ ਨੂੰ ਦਿੱਤੇ ਜਾਣਗੇ ,ਉਹ ਮਿਥੇ ਸਮੇਂ ਵਿੱਚ ਪੂਰੇ ਕਰਵਾਏ ਜਾਣਗੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here