Homeਪੰਜਾਬੀਪੰਜਾਬਡਿਜੀਟਲ ਕ੍ਰਾਂਤੀ : 56 ਹਜ਼ਾਰ ਤੋਂ ਵੱਧ ਕੰਪਿਊਟਰਾਂ ਨਾਲ ਆਧੁਨਿਕ ਤਕਨਾਲੋਜੀ ਦਾ...

ਡਿਜੀਟਲ ਕ੍ਰਾਂਤੀ : 56 ਹਜ਼ਾਰ ਤੋਂ ਵੱਧ ਕੰਪਿਊਟਰਾਂ ਨਾਲ ਆਧੁਨਿਕ ਤਕਨਾਲੋਜੀ ਦਾ ਪਸਾਰ

- Advertisement -spot_img

ਚੰਡੀਗੜ੍ਹ, 10 ਨਵੰਬਰ

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਡਿਜੀਟਲ ਸਿੱਖਿਆ ਦੇ ਖੇਤਰ ਵਿੱਚ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਮੁਹਿੰਮ ਦੇ ਦੂਜੇ ਪੜਾਅ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ 16,180 ਹੋਰ ਡੈਸਕਟਾਪ ਕੰਪਿਊਟਰ ਮੁਹੱਈਆ ਕਰਵਾਏ ਜਾਣਗੇ।

ਇਸ ਸਾਲ ਦੇ ਸ਼ੁਰੂ ਵਿੱਚ ਸਰਕਾਰ ਵੱਲੋਂ ਲਗਭਗ 396 ਕਰੋੜ ਰੁਪਏ ਦੀ ਲਾਗਤ ਨਾਲ 40,003 ਡੈਸਕਟਾਪ ਕੰਪਿਊਟਰ ਮੁਹੱਈਆ ਕਰਵਾਏ ਗਏ ਸਨ। ਹੁਣ ਨਵੇਂ 16,180 ਕੰਪਿਊਟਰਾਂ ਦੀ ਸਥਾਪਨਾ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕੰਪਿਊਟਰਾਂ ਦੀ ਕੁੱਲ ਗਿਣਤੀ ਵਧ ਕੇ 56,183 ਹੋ ਜਾਵੇਗੀ। ਦੂਜੇ ਪੜਾਅ ਤਹਿਤ ਕੰਪਿਊਟਰਾਂ ਦੀ ਸਪਲਾਈ ਅਤੇ ਸਥਾਪਨਾ ਦਾ ਕੰਮ 2 ਨਵੰਬਰ ਤੋਂ 1 ਦਸੰਬਰ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਇਸ ਤੋਂ ਇਲਾਵਾ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ। ਇਸ ਸਾਲ ਦੇ ਸ਼ੁਰੂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰਨ ਵਾਲੇ ਸਕੂਲਾਂ ਦੀ ਗਿਣਤੀ 5,064 ਤੱਕ ਪਹੁੰਚ ਚੁੱਕੀ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਰ ਬੱਚੇ ਨੂੰ, ਭਾਵੇਂ ਉਸਦਾ ਪਿਛੋਕੜ ਕੋਈ ਵੀ ਹੋਵੇ, ਮਿਆਰੀ ਸਿੱਖਿਆ ਅਤੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ‘ਸਿੱਖਿਆ ਕ੍ਰਾਂਤੀ’ ਰਾਹੀਂ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ ਅਤੇ ਕਲਾਸਰੂਮਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਹਰ ਵਿਦਿਆਰਥੀ ਨੂੰ ਬਿਹਤਰ ਭਵਿੱਖ ਲਈ ਲੋੜੀਂਦੇ ਸਾਧਨ, ਆਤਮ-ਵਿਸ਼ਵਾਸ ਅਤੇ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਸਿਰਫ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੀ ਨਹੀਂ ਬਦਲ ਰਹੀ, ਸਗੋਂ ਵਿਦਿਆਰਥੀਆਂ ਲਈ ਸਿੱਖਿਆ ਦੇ ਨਵੇਂ ਮੌਕੇ ਵੀ ਪੈਦਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਸਕੂਲਾਂ ਨੂੰ ਇੰਟਰਐਕਟਿਵ ਫਲੈਟ ਪੈਨਲ ਮੁਹੱਈਆ ਕਰਵਾਏ ਗਏ ਹਨ, ਜਦਕਿ ਅਗਲੇ ਪੜਾਅ ਵਿੱਚ ਡੈਸਕਟਾਪ ਕੰਪਿਊਟਰਾਂ ਦੀ ਸਥਾਪਨਾ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਤਕਨਾਲੋਜੀ ਨਾਲ ਹੋਰ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਕਲਾਸਰੂਮਾਂ ਵਿੱਚ ਸਿੱਖਣ ਦੀ ਪ੍ਰਕਿਰਿਆ ਨੂੰ ਵਧੇਰੇ ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣਾਉਣਾ ਹੈ।

3,694 ਸਰਕਾਰੀ ਸਕੂਲਾਂ ਵਿੱਚ ਲਗਾਏ ਗਏ 8,268 ਇੰਟਰਐਕਟਿਵ ਫਲੈਟ ਪੈਨਲ

ਕੰਪਿਊਟਰਾਂ ਦੀ ਸਪਲਾਈ ਤੋਂ ਇਲਾਵਾ, ਇਸ ਸਾਲ ਪਹਿਲੇ ਪੜਾਅ ਤਹਿਤ 3,694 ਸਰਕਾਰੀ ਸਕੂਲਾਂ ਵਿੱਚ 8,268 ਇੰਟਰਐਕਟਿਵ ਫਲੈਟ ਪੈਨਲ (ਆਈਐੱਫਪੀ) ਵੀ ਮੁਹੱਈਆ ਕਰਵਾਏ ਗਏ ਹਨ। ਇਸ ਨਾਲ ਸੂਬੇ ਦੇ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਨੂੰ ਉਤਸ਼ਾਹ ਮਿਲਿਆ ਹੈ।

ਇਨ੍ਹਾਂ ਆਧੁਨਿਕ ਪੈਨਲਾਂ ਰਾਹੀਂ ਅਧਿਆਪਕ ਪੜ੍ਹਾਈ ਦੌਰਾਨ ਮਲਟੀਮੀਡੀਆ ਸਰੋਤਾਂ, ਡਿਜੀਟਲ ਸਮੱਗਰੀ ਅਤੇ ਲਾਈਵ ਪ੍ਰਦਰਸ਼ਨਾਂ ਦੀ ਵਰਤੋਂ ਕਰ ਸਕਣਗੇ। ਇਸ ਨਾਲ ਵਿਦਿਆਰਥੀਆਂ ਲਈ ਪੜ੍ਹਾਈ ਨੂੰ ਵਧੇਰੇ ਸਰਲ, ਰੌਚਕ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ।

watch….8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ, ਦਸੰਬਰ ਦੀ ਤਨਖ਼ਾਹ ਨਾਲ ਵਧਿਆ ਡੀ.ਏ.

ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਜੋੜਨ ਦਾ ਟੀਚਾ

ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ‘ਸਿੱਖਿਆ ਕ੍ਰਾਂਤੀ’ ਤਹਿਤ ਕੀਤੇ ਜਾ ਰਹੇ ਵਿਆਪਕ ਸੁਧਾਰਾਂ ਦਾ ਹਿੱਸਾ ਹੈ। ਇਸ ਮੁਹਿੰਮ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਮਿਆਰ ਵਿੱਚ ਸੁਧਾਰ ਲਿਆਉਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਡਿਜੀਟਲ ਸਿੱਖਿਆ ਤੱਕ ਸਾਰੇ ਵਿਦਿਆਰਥੀਆਂ ਦੀ ਬਰਾਬਰ ਪਹੁੰਚ, ਉਪਕਰਨਾਂ ਦੀ ਸੁਰੱਖਿਅਤ ਸਥਾਪਨਾ, ਪਾਰਦਰਸ਼ੀ ਨਿਗਰਾਨੀ ਅਤੇ ਜਵਾਬਦੇਹੀ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।

ਇਸ ਵਿਸਥਾਰ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਤਕਨਾਲੋਜੀ ਆਧਾਰਿਤ ਸਿੱਖਿਆ ਕੇਂਦਰਾਂ ਵਜੋਂ ਵਿਕਸਤ ਕਰਨ ਦੀ ਦਿਸ਼ਾ ਵਿੱਚ ਹੋਰ ਮਜ਼ਬੂਤੀ ਮਿਲੇਗੀ। ਇਸ ਨਾਲ ਵਿਦਿਆਰਥੀ ਡਿਜੀਟਲ ਹੁਨਰ ਹਾਸਲ ਕਰ ਸਕਣਗੇ ਅਤੇ ਉਚੇਰੀ ਸਿੱਖਿਆ, ਰੁਜ਼ਗਾਰ ਅਤੇ ਭਵਿੱਖ ਦੀਆਂ ਤਕਨੀਕੀ ਚੁਣੌਤੀਆਂ ਲਈ ਬਿਹਤਰ ਢੰਗ ਨਾਲ ਤਿਆਰ ਹੋਣਗੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here