Homeਪੰਜਾਬੀਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਸੁਰੱਖਿਆ, ਕਾਰਜਪ੍ਰਣਾਲੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਸੁਰੱਖਿਆ, ਕਾਰਜਪ੍ਰਣਾਲੀ ਦਾ ਜਾਇਜ਼ਾ

- Advertisement -spot_img

-ਕਰਜ਼ੇ ਪ੍ਰਦਾਨ ਕਰਨ ਸਮੇਤ ਬੈਂਕਿੰਗ ਸੇਵਾਵਾਂ ਦੇ ਮਿਥੇ ਟੀਚੇ ਪੂਰੇ ਕਰਨ ਲਈ ਹਦਾਇਤਾਂ

-ਬੈਂਕਾਂ ਸੁਰੱਖਿਆ ਲਈ ਰਿਜ਼ਰਵ ਬੈਂਕ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ

ਪਟਿਆਲਾ, (10 ਅਪ੍ਰੈਲ)
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀਆਂ ਬੈਂਕਾਂ ਵਿੱਚ ਕਰਜ਼ੇ ਨਾਲ ਸਬੰਧਤ ਲੰਬਿਤ ਚੱਲੇ ਆ ਰਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ। ਉਹ ਅੱਜ ਇੱਥੇ ਲੀਡ ਬੈਂਕ, ਸਟੇਟ ਬੈਂਕ ਆਫ਼ ਇੰਡੀਆ ਦੀ ਜ਼ਿਲ੍ਹਾ ਪੱਧਰੀ ਰੀਵਿਯੂ ਕਮੇਟੀ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਕਰਵਾਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਬੈਂਕਿੰਗ ਮਾਮਲਿਆਂ ਨੂੰ ਲੰਬਿਤ ਰੱਖਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਕਿਸੇ ਕੇਸ ਵਿੱਚ ਕੁੱਝ ਨੁਕਸ ਸਾਹਮਣੇ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਕਰਜ਼ਿਆਂ ਸਬੰਧੀ ਬੈਂਕਾਂ ਵਿੱਚ ਲੰਬਿਤ ਪਏ ਕੇਸਾਂ ਦਾ 30 ਅਪ੍ਰੈਲ ਤੱਕ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਬੈਂਕਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖਪਤਕਾਰਾਂ ਨੂੰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਸਮੇਂ ਸੰਵੇਦਨਸ਼ੀਲ ਰਵੱਈਆ ਅਪਨਾਉਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੀ ਸੁਰੱਖਿਆ ਅਤੇ ਕਾਰਜਪ੍ਰਣਾਲੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਬੈਂਕਾਂ ਸਮੇਤ ਕਰੰਸੀ ਚੈਸਟ, ਏ.ਟੀ.ਐਮਜ ਅਤੇ ਨਗਦੀ ਵਾਲੇ ਵਾਹਨਾਂ ਦੀ ਸੁਰੱਖਿਆ ਲਈ ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਸਖ਼ਤੀ ਨਾਲ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਬੈਂਕ ਸੀ.ਸੀ.ਟੀ.ਵੀ. ਕੈਮਰੇ ਦੀ ਮੋਨੀਟਰਿੰਗ ਪੁਲਿਸ ਕੰਟਰੋਲ ਰੂਮ ਵਿੱਚ ਵੀ ਕੀਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਸਮੇਂ ਪੁਲਿਸ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਇਸ ਮੌਕੇ ਲੀਡ ਬੈਂਕ ਮੈਨੇਜਰ ਦਵਿੰਦਰ ਕੁਮਾਰ ਨੇ ਮੀਟਿੰਗ ਦੀ ਕਾਰਵਾਈ ਚਲਾਈ। ਮੀਟਿੰਗ ‘ਚ ਆਰ.ਬੀ.ਆਈ ਵੱਲੋਂ ਗਰੀਮਾ, ਨਾਬਾਰਡ ਦੇ ਡੀ.ਡੀ.ਐਮ. ਗੁਰਪ੍ਰੀਤ ਸਿੰਘ, ਆਰਸੇਟੀ ਦੇ ਡਾਇਰੈਕਟਰ ਭਗਵਾਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here