Homeਪੰਜਾਬੀਪੰਜਾਬਡੇਅਰੀ ਵਿਕਾਸ ਵਿਭਾਗ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ

ਡੇਅਰੀ ਵਿਕਾਸ ਵਿਭਾਗ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ

- Advertisement -spot_img
  • ਨਵੇਂ ਭਰਤੀਆਂ ਨੇ 2022 ਤੋਂ ਡੇਅਰੀ ਵਿਕਾਸ ਵਿਭਾਗ ਵਿੱਚ ਭਰਤੀਆਂ ਦੀ ਕੁੱਲ ਗਿਣਤੀ 52 ਤੱਕ ਪਹੁੰਚਾਈ

ਚੰਡੀਗੜ੍ਹ, 18 ਸਤੰਬਰ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁਡੀਆਂ ਨੇ ਵੀਰਵਾਰ ਨੂੰ ਡੇਅਰੀ ਵਿਕਾਸ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ ਤਿੰਨ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਿਯੁਕਤੀਆਂ ਨਾਲ 2022 ਤੋਂ ਵਿਭਾਗ ਵਿੱਚ ਹੋਈਆਂ ਭਰਤੀਆਂ ਦੀ ਕੁੱਲ ਗਿਣਤੀ 52 ਹੋ ਗਈ ਹੈ। ਇਨ੍ਹਾਂ ਵਿੱਚ 34 ਇੰਸਪੈਕਟਰ ਗ੍ਰੇਡ-2 ਅਫਸਰ, 8 ਕਲਰਕ, 5 ਆਈ.ਟੀ. ਕਲਰਕ, 4 ਸਟੈਨੋਟਾਈਪਿਸਟ, ਅਤੇ 1 ਡਰਾਈਵਰ ਸ਼ਾਮਲ ਹਨ, ਜਿਸ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਅਤੇ ਸੇਵਾ ਪ੍ਰਦਾਨਗੀ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ।

watch…..AAP MPs Commit MPLADS Funds to Support Punjab Flood Relief

ਨਵੇਂ ਭਰਤੀ ਕੀਤੇ ਗਏ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁਡੀਆਂ ਨੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਵਿੱਚ ਸਖ਼ਤ ਮਿਹਨਤ ਅਤੇ ਤਨਦੇਹੀ ਨਾਲ ਉੱਤਮ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਨੈਤਿਕਤਾ ਸਭ ਤੋਂ ਜ਼ਰੂਰੀ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੂੰ ਮਜ਼ਬੂਤ ਕਰਨਾ ਸਾਡੇ ਕਿਸਾਨਾਂ ਦੀ ਸਹਾਇਤਾ ਅਤੇ ਪੇਂਡੂ ਅਰਥਵਿਵਸਥਾ ਨੂੰ ਵਧਾਉਣ ਲਈ ਮਹੱਤਵਪੂਰਨ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਯਤਨਾਂ ਨੂੰ ਉਜਾਗਰ ਕਰਦਿਆਂ, ਸ. ਖੁਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ 55,000 ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਪ੍ਰਦਾਨ ਕਰਕੇ ਇੱਕ ਇਤਿਹਾਸਕ ਮਿਸਾਲ ਕਾਇਮ ਕੀਤੀ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here