ਚੰਡੀਗੜ੍ਹ, 13 ਅਗਸਤ:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਈ ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਕਿਸੇ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਧਾਰਮਿਕ ਅਸਥਾਨ ’ਤੇ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ।
ਬਲਤੇਜ ਪੰਨੂ ਨੇ ਕਿਹਾ ਕਿ ਕਿਸੇ ਵੀ ਧਾਰਮਿਕ ਸਥਾਨ ’ਤੇ ਹਿੰਸਾ ਲਈ ਕੋਈ ਥਾਂ ਨਹੀਂ ਹੈ। ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ, ਮਰਿਆਦਾ ਅਤੇ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਹੋਣੀ ਚਾਹੀਦੀ ਹੈ। ਹਾਲਾਂਕਿ, ਉਨ੍ਹਾਂ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਜੁੜੀਆਂ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਗਿਲੇ-ਸ਼ਿਕਵਿਆਂ ਨੂੰ ਵੀ ਸਮਝਣ ਦੀ ਅਪੀਲ ਕੀਤੀ।
ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੇ ਪੰਥ ਦੇ ਨਾਂ ’ਤੇ ਵੋਟਾਂ ਮੰਗ ਕੇ ਪੰਜ ਵਾਰ ਸਰਕਾਰ ਬਣਾਈ, ਪਰ 2015 ਵਿੱਚ ਉਸ ਸਮੇਂ ਦੀ ਸਰਕਾਰ ਦੌਰਾਨ ਕਈ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ।
ਪੰwatch….ਜਾਬ ਪੁਲਿਸ ਦੀ SSF ਨੇ ਕਾਇਮ ਕੀਤੇ ਨਵੇਂ ਮਾਪਦੰਡ, ਸੜਕ ਹਾਦਸਿਆਂ ’ਚ ਮੌਤਾਂ 45-48% ਘਟੀਆਂ
ਉਨ੍ਹਾਂ 2015 ਦੀਆਂ ਘਟਨਾਵਾਂ ਤੋਂ ਬਾਅਦ ਹੋਏ ਰੋਸ ਪ੍ਰਦਰਸ਼ਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਲੋਕ ਬੇਅਦਬੀ ਦੇ ਵਿਰੋਧ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਸੜਕਾਂ ’ਤੇ ਉਤਰੇ ਤਾਂ ਉਨ੍ਹਾਂ ’ਤੇ ਵਾਟਰ ਕੈਨਨਾਂ ਦੀ ਵਰਤੋਂ ਅਤੇ ਫਾਇਰਿੰਗ ਕੀਤੀ ਗਈ, ਜਿਸ ਦੌਰਾਨ ਦੋ ਸਿੱਖਾਂ ਦੀ ਜਾਨ ਚਲੀ ਗਈ।
ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦਾ ਦਰਦ ਅਤੇ ਰੋਸ ਅੱਜ ਵੀ ਸਿੱਖ ਭਾਈਚਾਰੇ ਦੇ ਮਨਾਂ ਵਿੱਚ ਮੌਜੂਦ ਹੈ ਅਤੇ ਇਸ ਭਾਵਨਾ ਨੂੰ ਸਮਝਣ ਦੀ ਲੋੜ ਹੈ।
ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਪੰਨੂ ਨੇ ਕਿਹਾ ਕਿ ਕਿਸੇ ਵੀ ਵਿਅਕਤੀ ’ਤੇ ਹਮਲੇ ਦੀ ਕੋਸ਼ਿਸ਼ ਦੀ ਨਿਖੇਧੀ ਹੋਣੀ ਚਾਹੀਦੀ ਹੈ, ਪਰ ਇਸ ਦੇ ਨਾਲ ਹੀ ਅਕਾਲੀ ਦਲ ਨੂੰ 2015 ਦੀਆਂ ਘਟਨਾਵਾਂ ਤੋਂ ਪੈਦਾ ਹੋਈਆਂ ਭਾਵਨਾਵਾਂ ਅਤੇ ਗਿਲੇ-ਸ਼ਿਕਵਿਆਂ ਨੂੰ ਵੀ ਪ੍ਰਵਾਨ ਕਰਨਾ ਚਾਹੀਦਾ ਹੈ।
ਉਨ੍ਹਾਂ ਅੰਤ ਵਿੱਚ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਦਾ ਹਰ ਹਾਲ ਵਿੱਚ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਧਾਰਮਿਕ ਅਸਥਾਨ ’ਤੇ ਹਿੰਸਾ ਦੀ ਘਟਨਾ ਨਹੀਂ ਵਾਪਰਨੀ ਚਾਹੀਦੀ।





