Homeਪੰਜਾਬੀਪੰਜਾਬਤਰਨਤਾਰਨ 'ਚ ਸਿਹਤ ਦੇ ਖੇਤਰ 'ਚ ਨਵਾਂ ਯੁਗ, 16 ਕਰੋੜ ਦਾ ਟਰੌਮਾ...

ਤਰਨਤਾਰਨ ‘ਚ ਸਿਹਤ ਦੇ ਖੇਤਰ ‘ਚ ਨਵਾਂ ਯੁਗ, 16 ਕਰੋੜ ਦਾ ਟਰੌਮਾ ਸੈਂਟਰ ਤੇ ਪੱਟੀ ‘ਚ 7 ਕਰੋੜ ਦਾ ਜੱਚਾ-ਬੱਚਾ ਕੇਂਦਰ

- Advertisement -spot_img

ਹਰਮੀਤ ਸਿੰਘ ਸੰਧੂ ਦੀ ਜਿੱਤ ਵਿਕਾਸ ਦੀ ਰਫ਼ਤਾਰ ਵਧਾਏਗੀ: ਡਾ. ਬਲਬੀਰ ਸਿੰਘ

ਤਰਨਤਾਰਨ, 24 ਅਕਤੂਬਰ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲੇ ਛੱਡੇ ਸਰਹੱਦੀ ਖੇਤਰ ਤਰਨਤਾਰਨ ਦੀ ਸੂਰਤ ਬਦਲ ਕੇ ਰੱਖ ਦਿੱਤੀ ਹੈ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਤਰਨਤਾਰਨ ਦੇ ਲੋਕ ਵਿਕਾਸ ਦੇ ਇਸ ਸਫ਼ਰ ਨੂੰ ਜਾਰੀ ਰੱਖਣ ਲਈ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੱਡੇ ਫਰਕ ਨਾਲ ਜਿਤਾਉਣਗੇ।

ਡਾ. ਬਲਬੀਰ ਸਿੰਘ ਨੇ ‘ਆਪ’ ਸਰਕਾਰ ਵੱਲੋਂ ਤਰਨਤਾਰਨ ਜ਼ਿਲ੍ਹੇ ਵਿੱਚ ਕੀਤੇ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਤਹਿਤ ਸਿਵਲ ਹਸਪਤਾਲ ਤਰਨਤਾਰਨ ਵਿਖੇ 16 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਕ੍ਰਿਟੀਕਲ ਕੇਅਰ ਬਲਾਕ/ਟਰੌਮਾ ਸੈਂਟਰ ਦਾ ਨਿਰਮਾਣ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਸੈਂਟਰ ਇਸ ਸਾਲ ਦੇ ਅੰਤ ਤੱਕ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ ਜਾਵੇਗਾ, ਜੋ ਇਲਾਕੇ ਲਈ ਜੀਵਨ-ਰੱਖਿਅਕ ਸਾਬਤ ਹੋਵੇਗਾ।

ਇਸ ਤੋਂ ਇਲਾਵਾ, ਸਬ ਡਵੀਜ਼ਨ ਹਸਪਤਾਲ ਪੱਟੀ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ 30 ਬੈੱਡਾਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦੀ ਇਮਾਰਤ ਲਗਭਗ ਪੂਰੀ ਹੋ ਚੁੱਕੀ ਹੈ ਅਤੇ ਜਲਦੀ ਹੀ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਹ ਮਾਨ ਸਰਕਾਰ ਦੀ ਮਾਵਾਂ ਅਤੇ ਬੱਚਿਆਂ ਦੀ ਸਿਹਤ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ।

watch…..Tarn Taran Bye-Election: Insights on Candidate Withdrawals

ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਕ੍ਰਾਂਤੀ ਦਾ ਮੁੱਖ ਧੁਰਾ ਬਣ ਗਏ ਹਨ। ਹੁਣ ਇਨ੍ਹਾਂ ਕਲੀਨਿਕਾਂ ਵਿੱਚ ਰੈਬੀਜ਼ ਦਾ ਟੀਕਾ ਅਤੇ ਪਰਿਵਾਰ ਨਿਯੋਜਨ ਦੀਆਂ ਸਾਰੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਫਰਿਸ਼ਤੇ ਸਕੀਮ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਸਕੀਮ ਕੀਮਤੀ ਜਾਨਾਂ ਬਚਾ ਰਹੀ ਹੈ। ਸੜਕ ਹਾਦਸੇ ਵਿੱਚ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਵਾਲੇ ਨੂੰ 2000 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਂਦੀ ਹੈ। ਤਰਨਤਾਰਨ ਜ਼ਿਲ੍ਹੇ ਵਿੱਚ 15 ਪ੍ਰਾਈਵੇਟ ਤੇ 11 ਸਰਕਾਰੀ, ਕੁੱਲ 26 ਹਸਪਤਾਲ ਇਸ ਸਕੀਮ ਅਧੀਨ ਇੰਪੈਨਲ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਤਰਨਤਾਰਨ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਬਪੱਖੀ ਵਿਕਾਸ ਲਈ ‘ਆਪ’ ਸਰਕਾਰ ਦੇ ਹੱਥ ਮਜ਼ਬੂਤ ਕਰਨ ਅਤੇ ਵਿਕਾਸ ਦੀ ਲਹਿਰ ਨੂੰ ਅੱਗੇ ਵਧਾਉਣ ਲਈ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਝਾੜੂ ਦਾ ਬਟਨ ਦਬਾ ਕੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here