Homeਪੰਜਾਬੀਪੰਜਾਬਤ੍ਰਿਪੜੀ ਨੂੰ ਬਰਸਾਤੀ ਪਾਣੀ ਤੋਂ ਵੱਡੀ ਰਾਹਤ, 86 ਲੱਖ ਨਾਲ ਬਣੇਗੀ ਨਵੀਂ...

ਤ੍ਰਿਪੜੀ ਨੂੰ ਬਰਸਾਤੀ ਪਾਣੀ ਤੋਂ ਵੱਡੀ ਰਾਹਤ, 86 ਲੱਖ ਨਾਲ ਬਣੇਗੀ ਨਵੀਂ ਡਰੇਨੇਜ ਵਿਵਸਥਾ

- Advertisement -spot_img

ਵਾਰਡ ਨੰਬਰ 4 ਅਤੇ 6 ਵਿੱਚ ਪੈਣਗੀਆਂ ਨਵੀਆਂ ਸਟਰੌਮ ਵਾਟਰ ਲਾਈਨਾਂ

ਪਟਿਆਲਾ, 27 ਮਈ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਤ੍ਰਿਪੜੀ ਦੇ ਅਨੰਦ ਨਗਰ-ਏ, ਦਸਮੇਸ਼ ਨਗਰ-ਬੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਿਛਲੇ ਕਈ ਸਾਲਾਂ ਤੋਂ ਬਰਸਾਤ ਦੌਰਾਨ ਪਾਣੀ ਖੜ੍ਹਨ ਦੀ ਸਮੱਸਿਆ ਹੁਣ ਜਲਦ ਖਤਮ ਹੋਵੇਗੀ। ਪੰਜਾਬ ਸਰਕਾਰ ਵੱਲੋਂ ਇਸ ਸਮੱਸਿਆ ਦੇ ਪੱਕੇ ਹੱਲ ਲਈ ਵੱਡੇ ਪੱਧਰ ‘ਤੇ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

ਡਾ. ਬਲਬੀਰ ਸਿੰਘ ਨੇ ਅੱਜ ਵਾਰਡ ਨੰਬਰ 6 ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸਟਰੌਮ ਵਾਟਰ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸਦੇ ਨਾਲ ਹੀ ਉਨ੍ਹਾਂ ਵਾਰਡ ਨੰਬਰ 4 ਦੇ ਅਨੰਦ ਨਗਰ-ਬੀ ਤੋਂ ਜੇਲ੍ਹ ਰੋਡ ਤੱਕ ਪਾਣੀ ਖੜ੍ਹਨ ਦੀ ਸਮੱਸਿਆ ਦੇ ਹੱਲ ਲਈ ਤਿਆਰ ਕੀਤੀ ਗਈ 40 ਲੱਖ ਰੁਪਏ ਦੀ ਯੋਜਨਾ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਵੀ ਲਿਆ।

ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਪਿਆਰ ਦਾ ਕਰਜ਼ ਉਹ ਵਿਕਾਸ ਕਾਰਜਾਂ ਰਾਹੀਂ ਉਤਾਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸਦੇ ਨਾਲ ਹੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ, ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ “ਮੇਰੀ ਰਸੋਈ” ਵਰਗੀਆਂ ਲੋਕ ਭਲਾਈ ਸਕੀਮਾਂ ਵੀ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਤ੍ਰਿਪੜੀ ਦੇ ਕਈ ਇਲਾਕਿਆਂ ਵਿੱਚ ਹਰ ਸਾਲ ਬਰਸਾਤ ਸਮੇਂ ਪਾਣੀ ਭਰ ਜਾਂਦਾ ਸੀ, ਪਰ ਹੁਣ ਭਗਵੰਤ ਮਾਨ ਸਰਕਾਰ ਨੇ ਇਸ ਸਮੱਸਿਆ ਦਾ ਸਥਾਈ ਹੱਲ ਲੱਭਣ ਲਈ ਢੁੱਕਵੇਂ ਪ੍ਰਬੰਧ ਕੀਤੇ ਹਨ। ਧਰਤੀ ਹੇਠਲੇ ਖੂਹ ਬਣਾਉਣ ਅਤੇ ਨਵੀਆਂ ਸਟਰੌਮ ਵਾਟਰ ਪਾਈਪਲਾਈਨਾਂ ਪਾਉਣ ਨਾਲ ਇਲਾਕੇ ਨੂੰ ਵੱਡੀ ਰਾਹਤ ਮਿਲੇਗੀ।

watch….ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਅਨੰਦ ਨਗਰ-ਏ ਵਿੱਚ ਗੁਰਦੁਆਰਾ ਸਾਹਿਬ ਨੇੜੇ ਸਟਰੌਮ ਵਾਟਰ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਦਸਮੇਸ਼ ਨਗਰ-ਬੀ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ।

ਇਸ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਕੌਂਸਲਰ ਜਸਬੀਰ ਸਿੰਘ ਗਾਂਧੀ, ਚਰਨਜੀਤ ਸਿੰਘ ਐਸ.ਕੇ, ਮਨਦੀਪ ਸਿੰਘ ਵਿਰਦੀ, ਗੱਜਣ ਸਿੰਘ, ਰੇਖਾ ਰਾਣੀ, ਮਨਜੀਤ ਕੌਰ, ਅਮਨਜੀਤ ਕੌਰ, ਰਾਜਵਿੰਦਰ ਕੌਰ, ਮਿਨਾਕਸ਼ੀ, ਸ਼ਿਖਾ ਸ਼ਰਮਾ, ਕਾਕਾ ਸਿੰਘ, ਪਟਵਾਰੀ ਕਮਲ ਸ਼ਰਮਾ, ਹਰਪਾਲ ਸਿੰਘ ਸੰਧੂ, ਵਿਪਨ ਕੁਮਾਰ, ਹਰਬੰਸ ਸਿੰਘ, ਮਲਕੀਤ ਸਿੰਘ ਖੱਟੜਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here