- 4 ਦਸੰਬਰ ਤੱਕ ਭਰੀਆਂ ਜਾ ਸਕਣਗੀਆਂ ਨਾਮਜ਼ਦਗੀਆਂ, ਪੜਤਾਲ 5 ਨੂੰ, ਵਾਪਸੀ ਦੀ ਆਖਰੀ ਤਾਰੀਖ਼ 6 ਦਸੰਬਰ
ਪਟਿਆਲਾ, 2 ਦਸੰਬਰ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ (23 ਜ਼ੋਨ) ਤੇ 10 ਬਲਾਕ ਸੰਮਤੀਆਂ (184 ਜ਼ੋਨ) ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਅੱਜ ਕੁੱਲ 43 ਨਾਮਜ਼ਦਗੀ ਪੱਤਰ ਦਾਖਲ ਹੋਏ। ਇਨ੍ਹਾਂ ਵਿੱਚੋਂ ਜ਼ਿਲ੍ਹਾ ਪ੍ਰੀਸ਼ਦ ਲਈ 9 ਤੇ ਬਲਾਕ ਸੰਮਤੀਆਂ ਲਈ 34 ਨਾਮਜ਼ਦਗੀਆਂ ਸ਼ਾਮਲ ਹਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ:
- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਰਿਟਰਨਿੰਗ ਅਫ਼ਸਰ ਏ.ਡੀ.ਸੀ. (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ ਕੋਲ 9 ਨਾਮਜ਼ਦਗੀਆਂ ਦਾਖਲ ਹੋਈਆਂ।
- ਬਲਾਕ ਸੰਮਤੀ ਪਟਿਆਲਾ ਦਿਹਾਤੀ ਲਈ ਰਿਟਰਨਿੰਗ ਅਫ਼ਸਰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵਨੀਤ ਸਿੰਗਲਾ ਕੋਲ 7 ਨਾਮਜ਼ਦਗੀਆਂ ਜਮ੍ਹਾਂ ਹੋਈਆਂ।
- ਘਨੌਰ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਪੀ.ਐਸ.ਪੀ.ਸੀ.ਐਲ. ਦੇ ਵਧੀਕ ਐਸ.ਈ. ਧਰਮਵੀਰ ਕਮਲ ਕੋਲ 19 ਨਾਮਜ਼ਦਗੀਆਂ ਦਾਖਲ ਹੋਈਆਂ।
- ਸ਼ੰਭੂ ਕਲਾਂ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਬੀ.ਡੀ.ਪੀ.ਓ. (ਬੀ.ਐਮ.ਐਲ.) ਦੇ ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ ਕੋਲ 8 ਨਾਮਜ਼ਦਗੀਆਂ ਜਮ੍ਹਾਂ ਹੋਈਆਂ।
watch…CM Begins Japan Tour, Pays Homage to Gandhi in Tokyo
ਉਨ੍ਹਾਂ ਦੱਸਿਆ ਕਿ ਚੋਣ ਪ੍ਰੋਗਰਾਮ ਅਨੁਸਾਰ:
- ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਮਿਤੀ : 4 ਦਸੰਬਰ 2025 (ਵੀਰਵਾਰ)
- ਨਾਮਜ਼ਦਗੀਆਂ ਦੀ ਪੜਤਾਲ : 5 ਦਸੰਬਰ 2025 (ਸ਼ੁੱਕਰਵਾਰ)
- ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ : 6 ਦਸੰਬਰ 2025 (ਸ਼ਨੀਵਾਰ) ਦੁਪਹਿਰ 3 ਵਜੇ ਤੱਕ।




