Homeਪੰਜਾਬੀਧਰਮਦੇਸ਼ ਦੀਆਂ ਸੂਬਾ ਸਰਕਾਰਾਂ ਨੂੰ CM ਮਾਨ ਦੀ ਅਪੀਲ, ਬੇਅਦਬੀ ਖ਼ਿਲਾਫ਼ ਬਣਾਓ...

ਦੇਸ਼ ਦੀਆਂ ਸੂਬਾ ਸਰਕਾਰਾਂ ਨੂੰ CM ਮਾਨ ਦੀ ਅਪੀਲ, ਬੇਅਦਬੀ ਖ਼ਿਲਾਫ਼ ਬਣਾਓ ਸਖ਼ਤ ਕਾਨੂੰਨ

- Advertisement -spot_img

ਪਟਨਾ, 18 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਪੰਜਾਬ, ਪੰਜਾਬੀਆਂ ਅਤੇ ਸਮੁੱਚੀ ਸਿੱਖ ਸੰਗਤ ਦੀ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਾਖੀ ਕਰਨ ਦਾ ਰਾਹ ਪੂਰੇ ਦੇਸ਼ ਨੂੰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਰੋੜਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਸੁਰੱਖਿਆ ਲਈ ਇੱਕ ਮਜ਼ਬੂਤ ਕਦਮ ਹੈ।

ਮਾਨ ਨੇ ਦੇਸ਼ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਵੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਇਸ ਸਬੰਧੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ।

ਉਨ੍ਹਾਂ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਨੂੰ ਪੂਰੀ ਉਮਰ ਜੇਲ੍ਹ ਵਿੱਚ ਰਹਿਣਾ ਪਵੇਗਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਜਨਮ ਭੂਮੀ ‘ਤੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਇਲਾਹੀ ਹਜ਼ੂਰੀ ਵਿੱਚ ਮੱਥਾ ਟੇਕ ਕੇ ਉਨ੍ਹਾਂ ਨੇ ਪੰਜਾਬ ਅਤੇ ਸਮੂਹ ਸਿੱਖ ਸੰਗਤ ਦੀ ਤੰਦਰੁਸਤੀ, ਖੁਸ਼ਹਾਲੀ ਅਤੇ ਸਦਾ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

watch……ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਮਾਨ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਦਇਆ ਅਤੇ ਵਿਸ਼ਵ ਭਾਈਚਾਰੇ ਦੇ ਰਸਤੇ ‘ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਧਰਤੀ ਹਰ ਇਨਸਾਨ ਨੂੰ ਨਵੀਂ ਤਾਕਤ ਅਤੇ ਪ੍ਰੇਰਨਾ ਦਿੰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਆਪਸੀ ਏਕਤਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇ, ਇਸ ਲਈ ਵੀ ਅਰਦਾਸ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਮੱਥਾ ਟੇਕਣ ਤੋਂ ਬਾਅਦ ਉਹ ਆਪਣੇ ਆਪ ਨੂੰ ਨਵੀਂ ਊਰਜਾ ਅਤੇ ਉਤਸ਼ਾਹ ਨਾਲ ਭਰਪੂਰ ਮਹਿਸੂਸ ਕਰ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਹੋਰ ਵਚਨਬੱਧਤਾ ਨਾਲ ਕਰਨ ਲਈ ਪ੍ਰੇਰਿਤ ਹੋਏ ਹਨ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here