Homeਪੰਜਾਬੀਪੰਜਾਬਧੂਰੀ ਨੂੰ 54.76 ਕਰੋੜ ਦਾ ਵੱਡਾ ਤੋਹਫ਼ਾ, ਮੁੱਖ ਮੰਤਰੀ ਮਾਨ ਨੇ ਰੋਡ...

ਧੂਰੀ ਨੂੰ 54.76 ਕਰੋੜ ਦਾ ਵੱਡਾ ਤੋਹਫ਼ਾ, ਮੁੱਖ ਮੰਤਰੀ ਮਾਨ ਨੇ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

- Advertisement -spot_img

ਧੂਰੀ (ਸੰਗਰੂਰ), 30 ਜੂਨ:

ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿੱਚ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੋਡ ਓਵਰ ਬ੍ਰਿਜ (ਆਰ.ਓ.ਬੀ.) ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਸਥਾਈ ਤੌਰ ‘ਤੇ ਖਤਮ ਕਰਨ, ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਇਲਾਕੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 1 ਜੁਲਾਈ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਧੂਰੀ ਤੋਂ ਕੀਤੀ ਜਾਵੇਗੀ, ਜਿਸ ਲਈ 40 ਲੱਖ ਤੋਂ ਵੱਧ ਔਰਤਾਂ ਪਹਿਲਾਂ ਹੀ ਰਜਿਸਟਰਡ ਹੋ ਚੁੱਕੀਆਂ ਹਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਧੂਰੀ ਸਬ-ਡਿਵੀਜ਼ਨ ਵਿੱਚ ਰਾਜਪੁਰਾ-ਬਠਿੰਡਾ ਰੇਲਵੇ ਲਾਈਨ ‘ਤੇ ਲੈਵਲ ਕਰਾਸਿੰਗ ਨੰਬਰ 62-ਏ ਨੇੜੇ ਸ਼ੇਰੋਂ ਡਿਸਟ੍ਰੀਬਿਊਟਰੀ (ਸੂਏ) ਉੱਪਰ ਫੁੱਟਪਾਥ ਸਮੇਤ ਆਧੁਨਿਕ ਟੂ-ਲੇਨ ਰੋਡ ਓਵਰ ਬ੍ਰਿਜ ਦਾ ਨਿਰਮਾਣ ਕੀਤਾ ਜਾਵੇਗਾ। ਪੰਜਾਬ ਇਨਫਰਾਸਟ੍ਰਕਚਰ ਡਿਵੈਲਪਮੈਂਟ ਬੋਰਡ (ਪੀ.ਆਈ.ਡੀ.ਬੀ.) ਵੱਲੋਂ ਵਿੱਤ ਪੋਸ਼ਿਤ ਇਹ ਪ੍ਰਾਜੈਕਟ ਅਕਤੂਬਰ 2027 ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਰੇਲਵੇ, ਵਣ ਵਿਭਾਗ, ਬੀ.ਐਸ.ਐਨ.ਐਲ., ਪੀ.ਐਸ.ਪੀ.ਸੀ.ਐਲ. ਅਤੇ ਹੋਰ ਸਬੰਧਤ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਅਤੇ ਐਨ.ਓ.ਸੀ. ਪਹਿਲਾਂ ਹੀ ਪ੍ਰਾਪਤ ਕੀਤੀਆਂ ਜਾ ਚੁੱਕੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਰੋਡ ਓਵਰ ਬ੍ਰਿਜ ਧੂਰੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਘਟਾਏਗਾ ਅਤੇ ਸੁਰੱਖਿਅਤ, ਤੇਜ਼ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਏਗਾ। ਉਨ੍ਹਾਂ ਇਸ ਨੂੰ ਧੂਰੀ ਵਿਧਾਨ ਸਭਾ ਹਲਕੇ ਲਈ ਇਤਿਹਾਸਕ ਦਿਨ ਕਰਾਰ ਦਿੰਦਿਆਂ ਕਿਹਾ ਕਿ ਸਾਲਾਂ ਤੋਂ ਲਟਕਦੀ ਲੋਕਾਂ ਦੀ ਮੰਗ ਹੁਣ ਪੂਰੀ ਹੋ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਪ੍ਰਾਜੈਕਟ ਆਪਣੇ ਸਰੋਤਾਂ ਨਾਲ ਇਸ ਤਰ੍ਹਾਂ ਤਿਆਰ ਕੀਤਾ ਹੈ ਕਿ ਹੇਠਲਾ ਰੇਲਵੇ ਕਰਾਸਿੰਗ ਵੀ ਖੁੱਲ੍ਹਾ ਰਹੇ, ਜਿਸ ਨਾਲ ਸਥਾਨਕ ਕਾਰੋਬਾਰ ਪ੍ਰਭਾਵਿਤ ਨਾ ਹੋਣ ਅਤੇ ਸ਼ਹਿਰ ਦੀ ਏਕਤਾ ਵੀ ਬਰਕਰਾਰ ਰਹੇ। ਉਨ੍ਹਾਂ ਇਸ ਪੁਲ ਨੂੰ ਚੱਲਦੀ ਨਹਿਰ ਅਤੇ ਰੇਲਵੇ ਲਾਈਨ ਉੱਪਰ ਬਣਨ ਵਾਲਾ ਇੰਜਨੀਅਰਿੰਗ ਦਾ ਵਿਲੱਖਣ ਨਮੂਨਾ ਕਰਾਰ ਦਿੱਤਾ।

ਧੂਰੀ ਵਿੱਚ ਹੋਏ ਹੋਰ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹਿਰ ਵਿੱਚ ਆਧੁਨਿਕ ਪਬਲਿਕ ਲਾਇਬ੍ਰੇਰੀ ਸਥਾਪਤ ਕੀਤੀ ਜਾ ਚੁੱਕੀ ਹੈ ਅਤੇ ਸਥਾਨਕ ਸੂਏ ਨੂੰ ਢੱਕ ਕੇ ਉਸ ਨੂੰ ਲੋਕਾਂ ਲਈ ਸੁੰਦਰ ਕਮਿਊਨਿਟੀ ਸਪੇਸ ਵਿੱਚ ਤਬਦੀਲ ਕੀਤਾ ਗਿਆ ਹੈ।

ਉਨ੍ਹਾਂ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 19 ਕੌਂਸਲਰ ਜਿਤਾਉਣ ਲਈ ਧੂਰੀ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੇਂ ਨਗਰ ਕੌਂਸਲ ਪ੍ਰਧਾਨ ਦੀ ਨਿਯੁਕਤੀ ਜਲਦ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਅੱਜ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿੱਚ ਓਲੰਪਿਕ ਪੱਧਰ ਦੇ ਵਿਸ਼ਵ-ਪੱਧਰੀ ਸਵੀਮਿੰਗ ਪੂਲ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀਆਂ ਦਿਖਾਉਣ ਲਈ 50 ਐਲ.ਈ.ਡੀ. ਪ੍ਰਚਾਰ ਵਾਹਨਾਂ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਹੈ, ਜੋ ਪੰਜਾਬ ਦੇ 13 ਹਜ਼ਾਰ ਪਿੰਡਾਂ ਦਾ ਦੌਰਾ ਕਰਨਗੇ।

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਹਰ ਯੋਗ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਯੋਗ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਬੈਂਕ ਖਾਤਿਆਂ ਵਿੱਚ ਭੇਜੇ ਜਾਣਗੇ। ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੀਆਂ।

watch…..ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦਾ ਸਤਿਕਾਰ, ਸਾਰੇ ਮੰਤਰੀ ਤੇ ਵਿਧਾਇਕ ਸੋਮਵਾਰ ਨੂੰ ਹੋਣਗੇ ਪੇਸ਼: ਸੀਐਮ ਮਾਨ

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਲਈ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਸੂਬੇ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ।

ਬਿਜਲੀ ਸਪਲਾਈ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ 17,000 ਮੈਗਾਵਾਟ ਤੋਂ ਵੱਧ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਿਜਲੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਹੈ। ਸਾਰੇ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਚੱਲ ਰਹੇ ਹਨ, ਨਹਿਰਾਂ 106 ਫੀਸਦੀ ਸਮਰੱਥਾ ਨਾਲ ਪਾਣੀ ਦੇ ਰਹੀਆਂ ਹਨ ਅਤੇ ਝੋਨੇ ਦੀ ਲਵਾਈ ਦਾ ਕੰਮ ਵੀ ਅੰਤਿਮ ਪੜਾਅ ‘ਤੇ ਹੈ।

ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਸਰਵਉੱਚ ਹੈ ਅਤੇ ਇਸ ਵੱਲੋਂ ਜਾਰੀ ਹਰ ਹੁਕਮ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਵੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here