Homeਪੰਜਾਬੀਪੰਜਾਬਨੌਜਵਾਨਾਂ ਲਈ ਖੁਸ਼ਖਬਰੀ, ਮਾਨ ਸਰਕਾਰ ਨੇ ਪੀਐਸਪੀਸੀਐਲ ਵਿੱਚ 2,437 ਏਐਲਐਮ ਅਸਾਮੀਆਂ ਭਰਨ...

ਨੌਜਵਾਨਾਂ ਲਈ ਖੁਸ਼ਖਬਰੀ, ਮਾਨ ਸਰਕਾਰ ਨੇ ਪੀਐਸਪੀਸੀਐਲ ਵਿੱਚ 2,437 ਏਐਲਐਮ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ

- Advertisement -spot_img

 

ਚੰਡੀਗੜ੍ਹ, 20 ਜੂਨ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਮਹੱਤਵਪੂਰਨ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਵਿੱਤ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਅਪ੍ਰੈਂਟਿਸ ਟ੍ਰੇਨੀਜ਼ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਵੇਗੀ ਅਤੇ ਇਹ ਕਦਮ ਰਾਜ ਸਰਕਾਰ ਦੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਮਿਸ਼ਨ ਮੋਡ ਵਿੱਚ ਕੰਮ ਕੀਤਾ ਹੈ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੀਐਸਪੀਸੀਐਲ ਦੇ ਬੋਰਡ ਆਫ ਡਾਇਰੈਕਟਰਜ਼ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਕਾਨੂੰਨੀ ਸਲਾਹ ‘ਤੇ ਵਿਚਾਰ ਕਰਨ ਉਪਰੰਤ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਸਾਰੇ ਟ੍ਰੇਨੀਜ਼ ਇਸ ਵੇਲੇ ਪੀਐਸਪੀਸੀਐਲ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐਸਟੀਸੀਐਲ) ਵਿੱਚ ਲਾਈਨਮੈਨ ਟਰੇਡ ਅਧੀਨ ਅਪ੍ਰੈਂਟਿਸਸ਼ਿਪ ਟ੍ਰੇਨਿੰਗ ਕਰ ਰਹੇ ਹਨ।

watch…..Seven MRSAFPI Cadets Commissioned as Officers in Indian Army and Air Force

ਉਨ੍ਹਾਂ ਦੱਸਿਆ ਕਿ ਪੀਐਸਪੀਸੀਐਲ ਵੱਲੋਂ ਇਨ੍ਹਾਂ ਟ੍ਰੇਨੀਜ਼ ਲਈ ਇੱਕ ਵਾਰ ਦੀ ਵਿਸ਼ੇਸ਼ ਛੋਟ ਦੇ ਤਹਿਤ ਪੰਜਾਬੀ ਭਾਸ਼ਾ ਦੀ ਲਾਜ਼ਮੀ ਪ੍ਰੀਖਿਆ ਕਰਵਾਈ ਜਾਵੇਗੀ। ਪ੍ਰੀਖਿਆ ਦੇ ਸ਼ਡਿਊਲ ਸਬੰਧੀ ਜਾਣਕਾਰੀ ਸਮੇਂ ਸਿਰ ਪੀਐਸਪੀਸੀਐਲ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਭਰਤੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ  ਮਾਨ ਦਾ ਮੰਨਣਾ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਿਆਉਣ ਅਤੇ ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਅਪ੍ਰੈਲ 2022 ਤੋਂ ਹੁਣ ਤੱਕ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵਿੱਚ ਕੁੱਲ 9,627 ਭਰਤੀਆਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚੋਂ 8,048 ਨਿਯੁਕਤੀਆਂ ਸਿੱਧੀ ਭਰਤੀ ਰਾਹੀਂ ਅਤੇ 1,579 ਨਿਯੁਕਤੀਆਂ ਤਰਸ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ।

ਉਨ੍ਹਾਂ ਹੋਰ ਦੱਸਿਆ ਕਿ ਇਸ ਸਾਲ ਦੇ ਸ਼ੁਰੂ ਵਿੱਚ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 570 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ ਸਨ। ਇਸ ਤੋਂ ਇਲਾਵਾ ਲਗਭਗ 3,000 ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਇਸ ਸਮੇਂ ਜਾਰੀ ਹੈ, ਜਿਸ ਦੇ ਨਵੰਬਰ 2026 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।

ਇਸ ਮੌਕੇ ਪ੍ਰਸ਼ਾਸਕੀ ਸਕੱਤਰ, ਬਿਜਲੀ-ਕਮ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ, ਪੀਐਸਪੀਸੀਐਲ ਡਾ. ਬਸੰਤ ਗਰਗ ਵੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here