Homeਪੰਜਾਬੀਖੇਡਾਂਪਟਿਆਲਾ ’ਚ ਖੇਡਾਂ ਦਾ ਜੋਸ਼ ਬਰਕਰਾਰ, PRTC ਚੇਅਰਮੈਨ ਨੇ ਖਿਡਾਰੀਆਂ ਨਾਲ ਕੀਤੀ...

ਪਟਿਆਲਾ ’ਚ ਖੇਡਾਂ ਦਾ ਜੋਸ਼ ਬਰਕਰਾਰ, PRTC ਚੇਅਰਮੈਨ ਨੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ

- Advertisement -spot_img

ਪਟਿਆਲਾ, 8 ਸਤੰਬਰ

ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੇ ਦੂਜੇ ਦਿਨ ਪੋਲੋ ਗਰਾਊਂਡ ਵਿਖੇ ਕਰਵਾਏ ਜਾ ਰਹੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ PRTC ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ।

ਇਸ ਮੌਕੇ ਹਰਪਾਲ ਜੁਨੇਜਾ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਖਿਡਾਰੀਆਂ ਨੂੰ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

watch…..ਪਟਿਆਲਾ ਤੋਂ ਖੇਡਾਂ ਦਾ ਮਹਾਕੁੰਭ ਸ਼ੁਰੂ! ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸ਼ਾਨਦਾਰ ਆਗਾਜ਼

ਚੇਅਰਮੈਨ ਜੁਨੇਜਾ ਨੇ ਕਿਹਾ ਕਿ ਅਜਿਹੇ ਖੇਡ ਸਮਾਗਮ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਦੌਰਾਨ ਪੋਲੋ ਗਰਾਊਂਡ ਵਿਖੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਹਰਪਾਲ ਜੁਨੇਜਾ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here