Homeਪੰਜਾਬੀਧਰਮਪਟਿਆਲਾ ਦੇ ਹਰ ਪਿੰਡ ਵਿੱਚ ਗੂੰਜੇਗਾ ਗੁਰੂ ਰਵਿਦਾਸ ਜੀ ਦਾ ਸੰਦੇਸ਼ :...

ਪਟਿਆਲਾ ਦੇ ਹਰ ਪਿੰਡ ਵਿੱਚ ਗੂੰਜੇਗਾ ਗੁਰੂ ਰਵਿਦਾਸ ਜੀ ਦਾ ਸੰਦੇਸ਼ : ਤੇਜਿੰਦਰ ਮਹਿਤਾ

- Advertisement -spot_img

ਪਟਿਆਲਾ, 7 ਜੁਲਾਈ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਤਿੰਨ ਮੋਬਾਈਲ ਡਾਕੂਮੈਂਟਰੀ ਵੈਨਾਂ ਰਵਾਨਾ ਕੀਤੀਆਂ ਗਈਆਂ। ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਅਤੇ ਏਡੀਸੀ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਇਨ੍ਹਾਂ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਤੇਜਿੰਦਰ ਮਹਿਤਾ ਅਤੇ ਹਰਪਾਲ ਵਿਰਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਬਰਾਬਰੀ, ਸਮਾਜਿਕ ਨਿਆਂ ਅਤੇ ਮਨੁੱਖੀ ਭਾਈਚਾਰੇ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਵੈਨਾਂ ਪਟਿਆਲਾ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਉਪਦੇਸ਼ਾਂ ਨਾਲ ਜਾਣੂ ਕਰਵਾਉਣਗੀਆਂ।

ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਇੱਕ ਅਜਿਹਾ ਸਮਾਜ ਬਣਾਉਣ ਦੀ ਸਿੱਖਿਆ ਦਿੱਤੀ, ਜਿੱਥੇ ਹਰ ਵਿਅਕਤੀ ਨੂੰ ਬਰਾਬਰ ਦਾ ਸਨਮਾਨ ਅਤੇ ਅਧਿਕਾਰ ਮਿਲਣ। ਪੰਜਾਬ ਸਰਕਾਰ ਵੱਲੋਂ ਚਲਾਇਆ ਗਿਆ ਇਹ ਅਭਿਆਨ ਗੁਰੂ ਜੀ ਦੇ ਮਹਾਨ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਯਤਨ ਹੈ।

ਤੇਜਿੰਦਰ ਮਹਿਤਾ ਨੇ ਕਿਹਾ ਕਿ ਨੌਜਵਾਨਾਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ, ਤਾਂ ਜੋ ਉਹ ਭੇਦਭਾਵ ਰਹਿਤ ਅਤੇ ਸਮਾਨਤਾ ਅਧਾਰਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਹੋ ਸਕਣ। ਉਨ੍ਹਾਂ ਦੱਸਿਆ ਕਿ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਹਰਪਾਲ ਸਿੰਘ ਵਿਰਕ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮੁੱਚੀ ਮਨੁੱਖਤਾ ਦੇ ਕਲਿਆਣ ਅਤੇ ਸਮਾਜਿਕ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਵੱਲੋਂ ਦਰਸਾਇਆ ਗਿਆ ਆਦਰਸ਼ ਸਮਾਜ ਅੱਜ ਵੀ ਸਾਡੇ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਕੇ ਹੀ ਦਿੱਤੀ ਜਾ ਸਕਦੀ ਹੈ।

watch……ਪਟਿਆਲਾ ਨੂੰ ਮਿਲੀ ਨਵੀਂ ਸੌਗਾਤ, ਵਿਧਾਇਕ ਕੋਹਲੀ ਨੇ ਸਨੌਰ ਰੋਡ ‘ਤੇ 1 ਕਰੋੜ ਦੀ ਸੜਕ ਲੋਕਾਂ ਨੂੰ ਸਮਰਪਿਤ

ਏਡੀਸੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਐਲਈਡੀ ਸਕਰੀਨਾਂ ਨਾਲ ਲੈਸ ਇਨ੍ਹਾਂ ਮੋਬਾਈਲ ਵੈਨਾਂ ਰਾਹੀਂ ਪਟਿਆਲਾ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਉਪਦੇਸ਼ਾਂ ‘ਤੇ ਆਧਾਰਿਤ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਟਰੇਡ ਕਮਿਸ਼ਨ ਮੈਂਬਰ ਨਿਰਮਲ ਝਨੇੜੀ, ਆਪ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮੀਤ ਤਕੇਜਾ, ਮਨੀਸ਼ ਗਰਗ, ਗੁਰਵਿੰਦਰ ਸਿੰਘ ਗੋਬਿੰਦ, ਸ਼ਲਿੰਦਰ ਸਿੰਘ, ਕਰਨ ਸਿੰਘ, ਮਨਪ੍ਰੀਤ ਸਿੰਘ, ਚਸ਼ਪਿੰਦਰ ਸਿੰਘ, ਲਾਭ ਸਿੰਘ, ਸੁਖਮੀਤ ਸਿੰਘ, ਹੇਮ ਰਾਜ, ਸੁਰਜੀਤ ਗੁਰੂ ਡਕਾਲਾ ਅਤੇ ਹੋਰ ਆਗੂ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here