Onnline TV

ਪੰਜਾਬ ਪੰਜਾਬੀ

ਪਟਿਆਲਾ ਨੂੰ ਮਿਲੀ ਨਵੀਂ ਸੌਗਾਤ, ਵਿਧਾਇਕ ਕੋਹਲੀ ਨੇ ਸਨੌਰ ਰੋਡ ‘ਤੇ 1 ਕਰੋੜ ਦੀ ਸੜਕ ਲੋਕਾਂ ਨੂੰ ਸਮਰਪਿਤ

ਪਟਿਆਲਾ, 5 ਜੁਲਾਈ
ਪਟਿਆਲਾ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਨੌਰ ਰੋਡ (ਵੱਡੀ ਨਦੀ ਤੋਂ ਫਲੱਡ ਕੰਟਰੋਲ ਰੂਮ ਤੱਕ) ਨਵੀਂ ਸੜਕ ਦਾ ਰਸਮੀ ਉਦਘਾਟਨ ਕੀਤਾ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਸੜਕ ਬਣਾਉਣ ਲਈ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਆਵਾਜਾਈ ਕਾਫ਼ੀ ਸੁਗਮ ਹੋਵੇਗੀ ਅਤੇ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਵੱਡੀ ਰਾਹਤ ਮਿਲੇਗੀ।

ਉਦਘਾਟਨ ਸਮਾਗਮ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੇ ਕਈ ਪ੍ਰੋਜੈਕਟ ਤੇਜ਼ੀ ਨਾਲ ਚੱਲ ਰਹੇ ਹਨ।

watch……Patiala Set for Big Development Boost as Kejriwal Plans July Visit

ਉਨ੍ਹਾਂ ਕਿਹਾ ਕਿ ਇਸ ਨਵੀਂ ਸੜਕ ਦੇ ਨਿਰਮਾਣ ਨਾਲ ਸਨੌਰ ਰੋਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਨਾਲ ਹੀ ਫਲੱਡ ਕੰਟਰੋਲ ਰੂਮ ਤੱਕ ਪਹੁੰਚ ਹੋਰ ਵੀ ਆਸਾਨ ਅਤੇ ਸੁਖਾਲੀ ਬਣੇਗੀ। ਵਿਧਾਇਕ ਨੇ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਵਾਰਡ ਵਿੱਚ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਜਾਰੀ ਰਹਿਣਗੇ।

ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਵਿਧਾਇਕ ਕੋਹਲੀ ਨੂੰ ਭਰੋਸਾ ਦਿਵਾਇਆ ਕਿ ਸਾਰੇ ਵਿਕਾਸ ਕਾਰਜ ਉੱਚ ਗੁਣਵੱਤਾ ਦੇ ਮਿਆਰਾਂ ਅਨੁਸਾਰ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣਗੇ, ਤਾਂ ਜੋ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਪੂਰਾ ਲਾਭ ਮਿਲ ਸਕੇ।

ਇਸ ਮੌਕੇ ਐਮ.ਸੀ. ਹਰਪ੍ਰੀਤ ਸਿੰਘ, ਐਕਸੀਅਨ ਪ੍ਰਤੀਕ ਸਿੰਗਲਾ, ਐਸ.ਡੀ.ਓ. ਪੁਨੀਤ ਮਿੱਤਲ, ਰਜਿੰਦਰ ਸਿੰਘ, ਮਨਿੰਦਰ ਸਿੰਘ, ਜਗਮੀਤ ਸਿੰਘ ਜੱਗਾ, ਕਿਰਪਾਲ ਸਿੰਘ, ਨਿੰਦਰ ਕਾਹਲੋਂ, ਵਿਜੈ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

LEAVE A RESPONSE

Your email address will not be published. Required fields are marked *