Homeਪੰਜਾਬੀਪਟਿਆਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਲਾਸਟਿਕ ਮੁਕਤ ਜ਼ੋਨ ਘੋਸ਼ਿਤ

ਪਟਿਆਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਲਾਸਟਿਕ ਮੁਕਤ ਜ਼ੋਨ ਘੋਸ਼ਿਤ

- Advertisement -spot_img
  • ਲੋਕ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਕੱਪੜੇ ਤੇ ਜੂਟ ਦੇ ਝੋਲੇ ਅਪਨਾਉਣ-ਡਾ. ਪ੍ਰੀਤੀ ਯਾਦਵ
  • ਡਿਪਟੀ ਕਮਿਸ਼ਨਰ ਨੇ ਜੂਟ ਅਤੇ ਕੱਪੜੇ ਦੇ ਬੈਗ ਜਾਰੀ ਕੀਤੇ

ਪਟਿਆਲਾ, 24 ਦਸੰਬਰ:

ਪਟਿਆਲਾ ਨੂੰ ਪਲਾਸਟਿਕ ਮੁਕਤ ਜ਼ਿਲ੍ਹਾ ਬਣਾਉਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਖੇਤਰੀ ਦਫ਼ਤਰ ਨੇ ਪਟਿਆਲਾ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵਾਤਾਵਰਣ-ਪੱਖੀ ਬੈਗ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ। ਇਸ ਪਹਿਲਕਦਮੀ ਤਹਿਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰਤ ਤੌਰ ‘ਤੇ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਨੂੰ ਪਲਾਸਟਿਕ ਮੁਕਤ ਜ਼ੋਨ ਐਲਾਨਿਆ।

ਡਿਪਟੀ ਕਮਿਸ਼ਨਰ ਨੇ ਪਲਾਸਟਿਕ ਅਤੇ ਸਿੰਗਲ-ਯੂਜ਼ ਪਲਾਸਟਿਕ (ਐਸਯੂਪੀ) ਵਸਤੂਆਂ ‘ਤੇ ਪਾਬੰਦੀ ਲਗਾਉਣ ਦੀ ਸਰਕਾਰ ਦੀ ਨੀਤੀ ਅਨੁਸਾਰ ਟਿਕਾਊ ਤਰੀਕਿਆਂ ਨੂੰ ਅਪਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਸੁਰੱਖਿਆ ਲਈ ਵਾਤਾਵਰਣ-ਪੱਖੀ ਵਿਕਲਪਾਂ ਜਿਵੇਂ ਕਿ ਕੱਪੜੇ ਅਤੇ ਜੂਟ ਦੇ ਥੈਲਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

see this link also…..Punjab Health Minister Orders Availability of Essential Medicines, Focus on Training and Patient Care

ਡਾ. ਪ੍ਰੀਤੀ ਯਾਦਵ ਨੇ ਸਿੰਗਲ-ਯੂਜ਼ ਪਲਾਸਟਿਕ ‘ਤੇ ਨਿਰਭਰਤਾ ਘਟਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪਟਿਆਲਾ ਵੈਲਫੇਅਰ ਸੁਸਾਇਟੀ ਵੱਲੋਂ ਤਿਆਰ ਕਰਵਾਏ ਗਏ ਜੂਟ ਅਤੇ ਕੱਪੜੇ ਦੇ ਬੈਗ ਜਾਰੀ ਕਰਦਿਆਂ ਆਮ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਜੂਟ ਤੇ ਕੱਪੜੇ ਦੇ ਬੈਗ ਵਰਤਣ ਲਈ ਪ੍ਰੇਰਿਆ।

ਇਸ ਮੌਕੇ ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ, ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਿਜੇ ਕੁਮਾਰ ਗੋਇਲ, ਹਰਬੰਸ ਬਾਂਸਲ, ਵਾਤਾਵਰਣ ਇੰਜੀਨੀਅਰ ਇੰਜ. ਗੁਰਕਰਨ ਸਿੰਘ ਅਤੇ ਸਹਾਇਕ ਵਾਤਾਵਰਣ ਇੰਜੀਨੀਅਰ ਇੰਜ. ਮੋਹਿਤ ਬਿਸ਼ਟ ਵੀ ਮੌਜੂਦ ਸਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਪਲਾਸਟਿਕ ਮੁਕਤ ਬਣਾਉਣ ਦੇ ਡਿਪਟੀ ਕਮਿਸ਼ਨਰ ਦੇ ਐਲਾਨ ਦੀ ਸ਼ਲਾਘਾ ਕਰਦਿਆਂ ਵਿਜੇ ਕੁਮਾਰ ਗੋਇਲ ਨੇ ਕਿਹਾ ਕਿ ਇਹ ਵਾਤਾਵਰਣ ਦੀ ਸੰਭਾਲ ਪ੍ਰਤੀ ਪ੍ਰਸ਼ਾਸਨ ਦੀ ਪੱਕੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਪਟਿਆਲਾ ਲਈ ਇੱਕ ਹਰਿਆ-ਭਰਿਆ ਅਤੇ ਵਧੇਰੇ ਟਿਕਾਊ ਭਵਿੱਖ ਸਿਰਜਣ ਦੇ ਵੱਡੇ ਟੀਚੇ ਨਾਲ ਮੇਲ ਖਾਂਦਾ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here