Homeਪੰਜਾਬੀਪੰਜਾਬਪਟਿਆਲਾ ਬਣੇਗਾ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਹਾਈਬ੍ਰਿਡ ਸਫ਼ਾਈ ਮਾਡਲ ਨਾਲ...

ਪਟਿਆਲਾ ਬਣੇਗਾ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਹਾਈਬ੍ਰਿਡ ਸਫ਼ਾਈ ਮਾਡਲ ਨਾਲ ਸਫ਼ਾਈ ਕ੍ਰਾਂਤੀ ਦੀ ਸ਼ੁਰੂਆਤ

- Advertisement -spot_img

ਚੰਡੀਗੜ੍ਹ/ਪਟਿਆਲਾ, 10 ਜੂਨ
ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪਟਿਆਲਾ ਵਿੱਚ ਸੂਬੇ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦੀ ਸ਼ੁਰੂਆਤ ਕੀਤੀ। ਇਸ ਮਾਡਲ ਤਹਿਤ ਪਟਿਆਲਾ ਨੂੰ ਅਗਲੇ 30 ਦਿਨਾਂ ਅੰਦਰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।

ਪਟਿਆਲਾ ਵਿੱਚ ਇਸ ਨਵੇਂ ਮਾਡਲ ਦੀ ਸ਼ੁਰੂਆਤ ਮੌਕੇ ਸ. ਬੈਂਸ ਨੇ ਦੱਸਿਆ ਕਿ ਹਾਈਬ੍ਰਿਡ ਸਫ਼ਾਈ ਮਾਡਲ ਅਧੀਨ ਮਸ਼ੀਨੀ ਤਕਨੀਕ ਅਤੇ ਮਨੁੱਖੀ ਮਿਹਨਤ ਨੂੰ ਇਕੱਠੇ ਜੋੜਿਆ ਗਿਆ ਹੈ। ਇਸ ਵਿੱਚ ਘਾਹ-ਫੂਸ ਅਤੇ ਝਾੜੀਆਂ ਦੀ ਮਸ਼ੀਨਾਂ ਨਾਲ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ ਰਾਹੀਂ ਕੂੜੇ ਦੀ ਸਫ਼ਾਈ, ਸਕਰੱਬਰਾਂ ਨਾਲ ਸੜਕਾਂ ਦੀ ਸਫ਼ਾਈ, ਹੱਥੀਂ ਆਰਗੈਨਿਕ ਕੂੜਾ ਇਕੱਠਾ ਕਰਨਾ ਅਤੇ ਅੰਤ ਵਿੱਚ ਸੜਕਾਂ ਦੀ ਧੁਆਈ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਹਰ ਵਾਰਡ ਲਈ ਹਫ਼ਤਾਵਾਰੀ ਸਫ਼ਾਈ ਸ਼ਡਿਊਲ ਤਿਆਰ ਕੀਤਾ ਗਿਆ ਹੈ, ਜਿਸ ਅਨੁਸਾਰ ਇਹ ਕੰਮ ਨਿਯਮਤ ਤੌਰ ‘ਤੇ ਕੀਤਾ ਜਾਵੇਗਾ। ਇਹ ਮਾਡਲ ਨਾ ਸਿਰਫ਼ ਸਫ਼ਾਈ ਦੇ ਮਿਆਰ ਨੂੰ ਉੱਚਾ ਚੁੱਕੇਗਾ, ਸਗੋਂ ਸ਼ਹਿਰ ਦੀ ਸੁੰਦਰਤਾ ਵਿੱਚ ਵੀ ਵੱਡਾ ਯੋਗਦਾਨ ਪਾਏਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇਸ਼ ਦਾ ਸਭ ਤੋਂ ਬਿਹਤਰ ਅਤੇ ਆਧੁਨਿਕ ਸਫ਼ਾਈ ਮਾਡਲ ਲਾਗੂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਚਾਰ-ਪੜਾਵੀਂ ਪ੍ਰਣਾਲੀ ਵਿੱਚ ਆਟੋਮੈਟਿਕ ਸ਼ਰੱਬ ਕਟਰ, ਹੱਥੀਂ ਰਹਿੰਦ-ਖੂੰਹਦ ਦੀ ਸਫ਼ਾਈ, ਸੁਪਰ-ਸਕਸ਼ਨ ਮਸ਼ੀਨਾਂ ਅਤੇ ਸਕਰੱਬਰਾਂ ਦੀ ਵਰਤੋਂ ਕੀਤੀ ਜਾਵੇਗੀ, ਜਿਸ ਤੋਂ ਬਾਅਦ ਸੜਕਾਂ ਨੂੰ ਧੋ ਕੇ ਪੂਰੀ ਤਰ੍ਹਾਂ ਸਾਫ਼ ਕੀਤਾ ਜਾਵੇਗਾ।

watch…..“Safai Workers Are My Family”: Vijay Inder Singla Joins Sangrur Protest, Targets AAP Over ‘Broken Promises’

ਉਨ੍ਹਾਂ ਕਿਹਾ ਕਿ ਇਹ ਸਿਰਫ਼ ਸ਼ੁਰੂਆਤ ਹੈ ਅਤੇ ਹਰ ਹਫ਼ਤੇ ਇਸ ਪ੍ਰਣਾਲੀ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਪਟਿਆਲਾ ਦੀਆਂ ਸੜਕਾਂ ਪਹਿਲਾਂ ਨਾਲੋਂ ਕਾਫ਼ੀ ਵੱਧ ਸਾਫ਼ ਅਤੇ ਚਮਕਦਾਰ ਨਜ਼ਰ ਆਉਣਗੀਆਂ।

ਸਥਾਨਕ ਸਰਕਾਰਾਂ ਮੰਤਰੀ ਨੇ ਸਫ਼ਾਈ ਕਰਮਚਾਰੀਆਂ ਦੀ ਭੂਮਿਕਾ ਨੂੰ ਬਹੁਤ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਇਹ ਮੁਹਿੰਮ ਉਨ੍ਹਾਂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਮਸ਼ੀਨਾਂ ਭਾਰੀ ਅਤੇ ਔਖੇ ਕੰਮ ਸੰਭਾਲਣਗੀਆਂ, ਜਦਕਿ ਸਫ਼ਾਈ ਕਰਮਚਾਰੀ ਬਾਰੀਕੀ ਵਾਲੇ ਕੰਮਾਂ ਨੂੰ ਅੰਜਾਮ ਦੇਣਗੇ। ਇਸ ਨਾਲ ਨਾ ਸਿਰਫ਼ ਉਨ੍ਹਾਂ ਦੀ ਸਖ਼ਤ ਮਿਹਨਤ ਘਟੇਗੀ, ਸਗੋਂ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ।

ਉਨ੍ਹਾਂ ਕਿਹਾ, “ਸਾਡਾ ਟੀਚਾ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼ ਅਤੇ ਸੁੰਦਰ ਸ਼ਹਿਰ ਬਣਾਉਣਾ ਹੈ। ਇਸ ਤੋਂ ਬਾਅਦ ਇਹ ਹਾਈਬ੍ਰਿਡ ਸਫ਼ਾਈ ਮਾਡਲ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ, ਤਾਂ ਜੋ ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਇਆ ਜਾ ਸਕੇ।”

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here